ਅਕਾਲੀ ਦਲ ’ਚ ਤੋਤਾ ਸਿੰਘ ਤੋਂ ਬਾਅਦ ਪ੍ਰੋ ਚੰਦੂਮਾਜ਼ਰਾ ਦੇ ਪਿਊ-ਪੁੱਤ ਦੀ ਜੋੜੀ ਲੜੇਗੀ ਚੋਣ

0
72

ਅਕਾਲੀ ਦਲ ਨੇ ਸਾਬਕਾ ਐਮ.ਪੀ ਨੂੰ ਘਨੌਰ ਤੋਂ ਬਣਾਇਆ ਉਮੀਦਾਰ
ਮਲੂਕਾ ਪ੍ਰਵਾਰ ਤੋਂ ਟਿਕਟਾਂ ਲੈਣ ਤੋਂ ਰਿਹਾ ਵਾਂਝਾ
ਸੁਖਜਿੰਦਰ ਮਾਨ
ਚੰਡੀਗੜ੍ਹ, 12 ਨਵੰਬਰ: ਸ਼੍ਰੋਮਣੀ ਅਕਾਲੀ ਦਲ ’ਚ ਹੁਣ ਜਥੇਦਾਰ ਤੋਤਾ ਸਿੰਘ ਤੋਂ ਬਾਅਦ ਪ੍ਰੋ ਪ੍ਰੇਮ ਸਿੰਘ ਚੰਦੂਮਾਜ਼ਰਾ ਦੇ ਪਿਊ-ਪੁੱਤ ਦੀ ਜੋੜੀ ਵਿਧਾਨ ਸਭਾ ਚੋਣਾਂ ਲੜੇਗੀ। ਹਾਲਾਂਕਿ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪ੍ਰਵਾਰ ਵੀ ਦੋ ਟਿਕਟਾਂ ਦੀ ਮੰਗ ਕਰਦਾ ਸੀ ਪ੍ਰੰਤੂ ਉਨ੍ਹਾਂ ਨੂੰ ਇੱਕ ਟਿਕਟ ਨਾਲ ਹੀ ਸਬਰ ਕਰਨਾ ਪਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵਿਧਾਨ ਸਭਾ ਹਲਕਾ ਘਨੌਰ ਤੋਂ ਅਤੇ ਮੌਜੂਦਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੂੰ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਹੀ ਪਾਰਟੀ ਦਾ ਉਮੀਦਵਾਰ ਬਣਾਇਆ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਮੁਤਾਬਕ ਅੱਜ ਐਲਾਨੇ ਦੋਵੇਂ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 80 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਪ੍ਰੋ ਚੰਦੂਮਾਜ਼ਰਾ ਦੇ ਪੁੱਤਰ ਤੇ ਹਲਕਾ ਸਨੌਰ ਤੋਂ ਮੌਜੂਦਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜ਼ਰਾ ਨੂੰ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਜਦੋਂਕਿ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਧਰਮਕੋਟ ਅਤੇ ਉਨ੍ਹਾਂ ਦੇ ਪੁੱਤਰ ਮੱਖਣ ਬਰਾੜ ਨੂੰ ਮੋਗਾ ਤੋਂ ਉਮੀਦਵਾਰ ਬਣਾਇਆ ਗਿਆ ਹੈ।

LEAVE A REPLY

Please enter your comment!
Please enter your name here