WhatsApp Image 2024-06-20 at 13.58.11
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਅਕਾਲੀ ਦਲ ਦੀ ਮੰਗ: ਮੁੱਖ ਮੰਤਰੀ ਬਹਿਸ ਦੀ ਰੂਪ ਰੇਖਾ ਤੇ ਏਜੰਡਾ ਤੈਅ ਕਰਨ ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ ਕਰਨ

ਮੁਹਾਲੀ, 30 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ 1 ਨਵੰਬਰ ਦੀ ਤਜਵੀਜ਼ਸ਼ੁਦਾ ਬਹਿਸ ਲਈ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਏਜੰਡਾ ਤੈਅ ਕਰਨ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਜਾਵੇ ਤੇ ਪਾਰਟੀ ਨੇ ਕਿਹਾ ਕਿ ਇਹ ਬਹਿਸ ਸਿਰਫ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਦੇ ਮਾਮਲੇ ਤੱਕ ਸੀਮਤ ਰੱਖੀ ਜਾਵੇ ਤਾਂ ਜੋ ਪੰਜਾਬ ਆਪਣੇ ਦਰਿਆਈ ਪਾਣੀਆਂ ਦੀ ਲੁੱਟ ਰੋਕਣ ਵਾਸਤੇ ਇਕਜੁੱਟ ਫਰੰਟ ਪੇਸ਼ ਕਰ ਸਕੇ।

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਮੂੜ ਹੋਵੇਗੀ ਸੁਣਵਾਈ

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਹਿਸ ਦੀ ਰੂਪ ਰੇਖਾ ਤੈਅ ਕਰਨਾ ਬਹੁਤ ਅਹਿਮੀਅਤ ਰੱਖਦਾ ਹੈ ਤਾਂ ਜੋ ਇਹ ਤੈਅ ਕੀਤਾ ਜਾ ਸਕੇ ਕਿ ਕਿਹੜੀਆਂ ਪਾਰਟੀਆਂ ਸ਼ਾਮਲ ਹੋ ਸਕਦੀਆਂ ਹਨ, ਕੌਣ ਮੇਜ਼ਬਾਨੀ ਕਰੇਗਾ, ਜੋ ਮੰਚ ਸੰਚਾਲਨ ਕਰੇਗਾ ਤੇ ਕੌਣ ਭਾਗ ਲੈਣ ਵਾਲਿਆਂ ਵੱਲੋਂ ਸਾਂਝਾ ਐਲਾਨਨਾਮਾ ਜਾਰੀ ਕਰੇਗਾ। ਇਹਨਾਂ ਆਗੂਆਂ ਨੇ ਕਿਹਾ ਕਿ ਆਪ, ਕਾਂਗਰਸ, ਅਕਾਲੀ ਦਲ, ਬਸਪਾ, ਭਾਜਪਾ, ਸੀ ਪੀ ਆਈ ਤੇ ਸੀ ਪੀ ਐਮ ਸਮੇਤ ਸਾਰੀਆਂ ਪ੍ਰਮੁੱਖ ਪਾਰਟੀਆਂ ਬਹਿਸ ਦਾ ਹਿੱਸਾ ਹੋਣੀਆਂ ਚਾਹੀਦੀਆਂ ਹਨ।

ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸ਼੍ਰੋਮਣੀ ਅਕਾਲੀ ਦਲ

ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੇ ਸੁਝਾਅ ਦਿੱਤਾ ਸੀ ਕਿ ਬਹਿਸ ਸਿਰਫ ਐਸ ਵਾਈ ਐਲ ਦੇ ਮੁੱਦੇ ’ਤੇ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਬਚਾਉਣ ਵਾਸਤੇ ਸਾਂਝਾ ਹੱਲ ਲੱਭਿਆ ਜਾ ਸਕੇ। ਉਹਨਾਂ ਕਿਹਾ ਕਿ ਅਕਾਲੀ ਦਲ ਉਸ ਬੇਲੋੜੀ ਬਹਿਸਬਾਜ਼ੀ ਵਿਚ ਨਹੀਂ ਪੈਣਾ ਚਾਹੁੰਦਾ ਜਿਸਦਾ ਕੋਈ ਨਤੀਜਾ ਨਾ ਨਿਕਲੇ। ਉਹਨਾਂ ਕਿਹਾ ਕਿ ਲੋੜ ਹੈ ਕਿ ਸੁਪਰੀਮ ਕੋਰਟ ਦੇ ਬੇਤੁਕੇ ਹੁਕਮ ਜਿਸਨੇ ਦਰਿਆਈ ਪਾਣੀਆਂ ਦੀ ਵੰਡ ’ਤੇ ਚਰਚਾ ਪਿੱਛੇ ਪਾ ਦਿੱਤੀ ਹੈ ਤਾਂ ਜੋ ਐਸ ਵਾਈ ਐਲ ਪਹਿਲਾਂ ਪੂਰੀ ਕੀਤੀ ਜਾ ਸਕੇ, ਦੇ ਟਾਕਰੇ ਲਈ ਸਾਂਝੀ ਰਣਨੀਤੀ ਬਣਾਈ ਜਾਵੇ। ਸਾਨੂੰ ਪੰਜਾਬ ਨੂੰ ਅਜਿਹੇ ਹਾਲਾਤ ਤੋਂ ਬਚਾਉਣ ਵਾਸਤੇ ਹੱਲ ਕੱਢਣਾ ਪਵੇਗਾ।

ਪੰਜਾਬ ਦੇ 14 ਤਹਿਸੀਲਦਾਰ ਬਣੇ ਪੀਸੀਐਸ, ਪੜ੍ਹੋ ਲਿਸਟ

ਸ: ਭੂੰਦੜ, ਪ੍ਰੋ. ਚੰਦੂਮਾਜਰਾ ਤੇ ਡਾ. ਚੀਮਾ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਬਾਅਦ ਵਿਚ ਕਿਸੇ ਵੀ ਤਾਰੀਕ ਨੂੰ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ’ਤੇ ਚਰਚਾ ਵਾਸਤੇ ਤਿਆਰ ਹੈ ਤੇ ਮੁੱਖ ਮੰਤਰੀ ਨੂੰ ਆਖਿਆ ਕਿ ਅੱਜ ਸਿਰਫ ਐਸ ਵਾਈ ਐਲ ਨਹਿਰ ਦੇ ਮੁੱਦੇ ’ਤੇ ਬਹਿਸ ਵਾਸਤੇ ਰੂਪ ਰੇਖਾ ਤਿਆਰ ਕੀਤੀ ਜਾਵੇ। ਇਹਨਾਂ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਮੁੱਖ ਮੰਤਰੀ ਨੇ ਉਹਨਾਂ ਦੀ ਤਜਵੀਜ਼ ਦਾ ਕੋਈ ਜਵਾਬ ਨਹੀਂ ਦਿੱਤਾ ਤਾਂ ਅਕਾਲੀ ਦਲ ਲੋਕਤੰਤਰੀ ਢੰਗ ਨਾਲ ਪੰਜਾਬ ਦੇ ਇਸ ਸਭ ਤੋਂ ਅਹਿਮ ਮੁੱਦੇ ’ਤੇ ਪੰਜਾਬ ਦੇ ਹੱਕਾਂ ਦੀ ਰਾਖੀ ਵਾਸਤੇ ਕੰਮ ਕਰੇਗਾ। ਉਹਨਾਂ ਕਿਹਾ ਕਿ ਇਸਵਾਸਤੇ ਅਕਾਲੀ ਦਲ ਹਮ ਖਿਆਲੀ ਪਾਰਟੀਆਂ ਨਾਲ ਵੀ ਰਾਬਤਾ ਕਰੇਗਾ।

ਰਾਜਪਾਲ ਖਿਲਾਫ਼ ਪੰਜਾਬ ਸਰਕਾਰ ਨੇ ਮੂੜ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ

ਇਸਦੇ ਇਲਾਵਾ ਅਕਾਲੀ ਆਗੂਆਂ ਨੇ ਮੁੱਖ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਕੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਬਹਿਸ ਵਿਚ ਸ਼ਾਮਲ ਹੋਣਗੇ ਕਿਉਂਕਿ ਉਹ ਹੀ ਸਰਕਾਰ ਨੂੰ ਰਿਮੋਰਟ ਕੰਟਰੋਲ ਨਾਲ ਚਲਾ ਰਹੇ ਹਨ ਤੇ ਪੰਜਾਬ ਵਿਚ ਸਾਰੇ ਸਰਕਾਰੀ ਫੈਸਲੇ ਲੈ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਨੇ ਹਾਲੇ ਤੱਕ ਇਸਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਸਟੈਂਡ ਦਾ ਜਵਾਬ ਨਹੀਂ ਦਿੱਤਾ ਜਿਹਨਾਂ ਕਿਹਾ ਸੀ ਕਿ ਪੰਜਾਬ ਦੇ ਦਰਿਆਈ ਪਾਣੀ ਐਸ ਵਾਈ ਐਲ ਨਹਿਰ ਰਾਹੀਂ ਹਰਿਆਣਾ ਨੂੰ ਦਿੱਤਾ ਜਾਵੇ।ਉਹਨਾਂ ਕਿਹਾ ਕਿ ਪੰਜਾਬੀ ਜਾਨਣਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਆਪਣੇ ਐਮ ਪੀ ਵੱਲੋਂ ਲਏ ਸਟੈਂਡ ਮੁਤਾਬਕ ਚੱਲਣਗੇ ਜਾਂ ਫਿਰ ਰਾਈਪੇਰੀਅਨ ਸਿਧਾਂਤ ਦੁਹਰਾਉਣਗੇ ਤੇ ਐਲਾਨ ਕਰਨਗੇ ਕਿ ਪੰਜਾਬ ਦਾ ਇਸਦੇ ਦਰਿਆਈ ਪਾਣੀਆਂ ’ਤੇ ਅਨਿੱਖੜਵਾਂ ਹੱਕ ਹੈ।

 

Related posts

ਸਕੂਲ ਪਾਠਕ੍ਰਮ ‘ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾ

punjabusernewssite

ਪੰਜਾਬ ਪੁਲਿਸ ਨੇ ਗਾਇਕ ਵਿਰਕ ਈਸਾਪੁਰੀਆ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ, ਇੱਕ ਗ੍ਰਿਫ਼ਤਾਰ

punjabusernewssite

ਰਾਜਨ ਅਮਰਦੀਪ ਨੇ ਪੀ.ਡਬਲਿਊ.ਆਰ.ਐਮ.ਡੀ.ਸੀ. ਵਿੱਚ ਡਾਇਰੈਕਟਰ ਦਾ ਅਹੁਦਾ ਸੰਭਾਲਿਆ

punjabusernewssite