ਅਕਾਲੀ ਦਲ ਨੂੰ ਝਟਕਾ, ਸਿੰਗਲਾ ਦਾ ਨਜ਼ਦੀਕੀ ਹੈਪੀ ਕਨਵਰ ਕਾਂਗਰਸ ’ਚ ਸ਼ਾਮਲ

0
74

ਕਾਂਗਰਸ ਪਾਰਟੀ ਮਕਸਦ ਪੰਜਾਬ ਦਾ ਵਿਕਾਸ ਹੀ: ਮਨਪ੍ਰੀਤ ਬਾਦਲ
ਸੁਖਜਿੰਦਰ ਮਾਨ
ਬਠਿੰਡਾ, 3 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿੱਚੋਂ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਨਜ਼ਦੀਕੀ ਸਾਥੀ ਸੰਜੀਵ ਹੈਪੀ ਕਨਵਰ ਠੇਕੇਦਾਰ ਸਰਕਲ ਪ੍ਰਧਾਨ ਜੋਨ ਨੰਬਰ 1 ਅਤੇ ਉਪ ਪ੍ਰਧਾਨ ਭਾਰਤੀਆ ਵਪਾਰ ਮੰਡਲ ਪੰਜਾਬ ਅਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਾਰਟੀ ਦਾ ਝੰਡਾ ਹੈਪੀ ਕਨਵਰ ਅਤੇ ਉਨ੍ਹਾਂ ਦੀ ਧਰਮ ਪਤਨੀ ਦੇ ਗਲ ਵਿੱਚ ਪਾ ਕੇ ਪਾਰਟੀ ਵਿੱਚ ਜੀ ਆਇਆਂ ਕਿਹਾ ਅਤੇ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹੈਪੀ ਕਨਵਰ ਨੇ ਪਾਰਟੀ ਛੱਡਣ ਦਾ ਕਾਰਨ ਕਿਹਾ ਕਿ ਸ਼ਹਿਰ ਦੇ ਹੋਏ ਚਹੁੰ ਮੁਖੀ ਵਿਕਾਸ ਮਨਪ੍ਰੀਤ ਸਿੰਘ ਬਾਦਲ ਦੀ ਸੋਚ ਨੂੰ ਮੁੱਖ ਰੱਖ ਕੇ ਕਾਂਗਰਸ ਵਿੱਚ ਸਾਮਲ ਹੋਏ ਹਨ। ਸ: ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕ ਹਿੱਤਾਂ ਦੀ ਸੋਚ ਤੇ ਪਹਿਰਾ ਦਿੰਦੀ ਹੈ ਅਤੇ ਸੂਬੇ ਦਾ ਵਿਕਾਸ ਹੀ ਮੁੱਖ ਮਕਸਦ ਹੈ। ਇਸ ਮੌਕੇ ਜੈਜੀਤ ਸਿੰਘ ਜੌਹਲ, ਰਾਜਨ ਗਰਗ, ਕੇ ਕੇ ਅਗਰਵਾਲ ਸਮੇਤ ਹੋਰ ਵਰਕਰ ਹਾਜ਼ਰ ਸਨ।

LEAVE A REPLY

Please enter your comment!
Please enter your name here