Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਧਰਮ ਤੇ ਵਿਰਸਾ

ਅਕਾਲੀ ਦਲ ਨੇ ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ‘ਤੇ ਬੀਬੀ ਜੰਗੀਰ ਕੌਰ ਦੇ ਹੱਕ ਵਿੱਚ ਲਾਮਬੰਦੀ ਕਰਨ ਦੇ ਲਗਾਏ ਦੋਸ

18 Views
ਰਾਸ਼ਟਰਪਤੀ ਨੂੰ ਲਾਲਪੁਰਾ ਨੂੰ ਤੁਰੰਤ ਅਹੁੱਦੇ ਤੋਂ ਹਟਾਉਣ ਦੀ ਕੀਤੀ ਅਪੀਲ
ਕੀਤਾ ਦਾਅਵਾ: ਦਿੱਲੀ ਤੇ ਹਰਿਆਣਾ ਤੋਂ ਬਾਅਦ ਹੁਣ ਭਾਜਪਾ ਪੰਜਾਬ ‘ ਚ ਸੋ੍ਮਣੀ ਕਮੇਟੀ ਦੇ ਕਾਬਜ਼ ਹੋਣ ਦਾ ਕਰ ਰਹੀ ਹੈ ਯਤਨ 
ਪੰਜਾਬੀ ਖਬਾਰਸਾਰ ਬਿਉਰੋ 

ਚੰਡੀਗੜ੍ਹ, 2 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ‘ ਚ ਸਿੱਧੀ ਦਖਲਅੰਦਾਜੀ ਦੇ ਦੋਸ਼ ਲਗਾਉਦਿਆ ਰਾਸ਼ਟਰਪਤੀ ਨੂੰ ਸ: ਲਾਲਪੁਰਾ ਨੂੰ ਉਨ੍ਹਾਂ ਦੇ ਅਹੁੱਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ।ਸ: ਲਾਲਪੁਰਾ ‘ਤੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਦਖਲ ਦੇ ਦੋਸ਼ ਲਗਾਉਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਉਹਨਾਂ ਦੀ ਜ਼ਿੰਮੇਵਾਰੀ ਬਣਦੀ ਹੈ। ਪਰ ਅਜਿਹਾ ਜਾਪਦਾ ਹੈ ਕਿ ਸ: ਲਾਲਪੁਰਾ ਸਿਰਫ ਭਾਜਪਾ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਕੰਮ ਕਰ ਰਹੇ ਹਨ ਕਿਉਂਕਿ ਉਹ ਭਾਜਪਾ ਦੇ ਪਾਰਲੀਮਾਨੀ ਬੋਰਡ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਦੀ ਦੋਹਰੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਲਾਲਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿੱਧਾ ਫੋਨ ਕਰਕੇ ਉਹਨਾਂ ਨੂੰ ਇਸ ਪਵਿੱਤਰ ਸਦਨ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਸਤੇ ਆਖ ਰਹੇ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਗੁਰਧਾਮਾਂ ਦੀਸੇਵਾ  ਸੰਭਾਲ ਭਾਜਪਾ ਤੇ ਆਰ ਐਸ ਐਸ ਨੂੰ ਨਹੀਂ ਦੇ ਸਕਦੀ।

ਸ: ਗਰੇਵਾਲ ਤੇ ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕਰੇ ਅਤੇ ਕਿਹਾ ਕਿ ਸ਼੍ਰੋਮਣੀ ਕਮੇਟ. ਨੂੰ ਤੋੜਨ ਤੇ ਫਿਰ ਇਸਨੂੰ ਕਠਪੁਤਲੀਆਂ ਰਾਹੀਂ ਚਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਲਾਲਪੁਰਾ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਕਿਉਂਕਿ ਉਹਨਾਂ ਦੀ ਜ਼ਿੰਮੇਵਾਰੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੀ ਬਣਦੀ ਹੈ ਜਦੋਂ ਕਿ ਉਹ ਕੰਮ ਉਲਟ ਕਰ ਰਹੇ ਹਨ। ਇਹਨਾਂ ਆਗੂਆਂ ਨੇ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੀਆਂ ਹਾਲ ਹੀ ਦੀਆਂ ਗਤੀਵਿਧੀਆਂ ਕੇਂਦਰ ਸਰਕਾਰ ਤੇ ਭਾਜਪਾ ਦੀਆਂ ਸੂਬਾ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਆਪਣੇ ਅਧੀਨ ਲੈਣ ਦੀਆਂ ਗਤੀਵਿਧੀਆਂ ਅਨੁਸਾਰ ਹਨ। ਉਹਨਾਂ ਕਿਹਾ ਕਿ  ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥਾਂ ਵਿਚ ਲੈ ਲਿਆ, ਦਿੱਲੀ ਗੁਰਦੁਆਰਾ ਕਮੇਟੀ ’ਤੇ ਭਾਜਪਾ ਨੇ ਕਬਜ਼ਾ ਕਰ ਲਿਆ ਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਰੂਪ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਇਸ ਪਾਸੇ ਪਹਿਲਾ ਕਦਮ ਸਿੱਖ ਕੌਮ ਨੂੰ ਵੰਡਣਾ ਤੇ ਆਪਣੀ ਕਠਪੁਤਲੀ ਨੂੰ ਸਿਖਰਲੇ ਅਹੁਦੇ ’ਤੇ ਬਿਠਾਉਣ ਦੀ ਕੋਸ਼ਿਸ਼ ਕਰਨਾ ਹੈ।ਪ੍ਰੈਸ ਕਾਨਫਰੰਸ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ  ਤੇ ਇਕਬਾਲ ਸਿੰਘ ਝੂੰਦਾਂ ਵੀ ਮੌਜੂਦ ਸਨ। 

Related posts

ਸਵ: ਤੇਜਾ ਸਿੰਘ ਚਾਹਿਲ ਨੂੰ ਸੈੰਕੜੇ ਲੋਕਾਂ ਵੱਲੋੰ ਭਾਵਭਿੰਨੀ ਸ਼ਰਧਾਂਜ਼ਲੀ

punjabusernewssite

ਬਠਿੰਡਾ ਦੇ ਦਾਨ ਸਿੰਘ ਵਾਲਾ ਵਿਖੇ ਡੇਰੇ ’ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਵਲੋਂ ਕੇਸ ਦਰਜ਼

punjabusernewssite

ਸੁਖਬੀਰ ਬਾਦਲ ਦੇ ਮੁੜ ਸਿਆਸੀ ਮੈਦਾਨ ’ਚ ਨਿੱਤਰਣ ’ਤੇ ਮੱਚਿਆ ਘਮਾਸਾਨ, ਸੁਧਾਰ ਲਹਿਰ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਦੇ ਲਗਾਏ ਦੋਸ਼

punjabusernewssite