ਸੁਖਜਿੰਦਰ ਮਾਨ
ਬਠਿੰਡਾ, 5 ਸਤੰਬਰ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਅੱਜ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਜਨਰਲ ਸਕੱਤਰ ਜਸਵਿੰਦਰ , ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ,ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ, ਵਿੱਤ ਸਕੱਤਰ ਅਨਿਲ ਭੱਟ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕਦਿਆਂ ਰੋਸ਼ ਮੁਜਾਹਰਾਂ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਿਲ੍ਹਾ ਪਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਕਿਹਾ ਕਿ ਅੱਜ ਅਧਿਆਪਕ ਦਿਵਸ ਦੇ ਮੌਕੇ ’ਤੇ ਜਿੱਥੇ ਪੰਜਾਬ ਸਰਕਾਰ ਸੂਬਾ ਪੱਧਰ ’ਤੇ ਪ੍ਰੋਗਰਾਮ ਕਰਕੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਖੇਖਣ ਕਰ ਰਹੀ ਹੈ ਉੱਥੇ ਉਸ ਦੇ ਸਮਾਨਾਂਤਰ ਜਥੇਬੰਦੀ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਸਰਕਾਰ ਦੇ ਅਰਥੀ ਫੂਕ ਰੋਸ ਮੁਜਾਹਰੇ ਕਰਕੇ ਸਰਕਾਰ ਦੇ ਕੰਨਾਂ ਤੱਕ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪਹੁੰਚਾਉਣਾ ਚਾਹੁੰਦੀ ਹੈ ਤਾਂ ਜੋ ਅਧਿਆਪਕਾਂ ਦਾ ਮਾਨ-ਸਨਮਾਨ ਹਕੀਕੀ ਰੂਪ ਵਿੱਚ ਬਹਾਲ ਹੋ ਸਕੇ।
ਠੇਕਾ ਮੁਲਾਜਮ ਸੰਘਰਸ ਮੋਰਚੇ ਤੇ ਟੀ. ਐਸ. ਯੂ ਵਲੋਂ ਐਸਮਾਂ ਦਾ ਕੀਤਾ ਤਿੱਖਾ ਵਿਰੋਧ
ਡੀ.ਟੀ.ਐੱਫ.ਬੀਤੀ 8 ਅਗਸਤ ਨੂੰ ਅਧਿਆਪਕਾਂ ਦੀਆਂ ਭਖਵੀਂਆਂ ਮੰਗਾਂ ਸਬੰਧੀ ਵਿਸ਼ਾਲ ਰੈਲੀਆਂ ਕਰਕੇ ਮੰਗ-ਪੱਤਰ ਡਿਪਟੀ ਕਮਿਸਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਪਹੁੰਚਾਏ ਸਨ। ਇਹ ਪ੍ਰੋਗਰਾਮ ਵੀ ਸੂਬੇ ਭਰ ਵਿੱਚ ਹੋਏ ਸੀ ਪ੍ਰੰਤੂ ਇਸ ਪ੍ਰੋਗਰਾਮ ਤੋਂ ਬਾਅਦ ਸਰਕਾਰ ਦੇ ਕੰਨ ’ਤੇ ਜੂੰਅ ਨਹੀਂ ਸਰਕੀ। ਉਲਟਾ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਨੂੰ ਜ਼ੋਰ-ਸ਼ੋਰ ਨਾਲ ਲਾਗੂ ਕਰਨ ਦੇ ਮਕਸਦ ਨਾਲ ਵੱਡੇ ਪੱਧਰ ’ਤੇ ਸਕੂਲਾਂ ਦੀ ਕਲੱਬਿੰਗ ਕਰਨ ਅਤੇ ਅਧਿਆਪਕਾਂ ਦੀ ਜ਼ਬਰੀ ਰੇਸ਼ਨਾਲਾਈਜੇਸ਼ਨ ਕਰਨ ਦੇ ਸੰਕੇਤ ਦਿੱਤੇ ਜਾ ਰਹੇ ਹਨ ਜੋ ਕਿ ਜਨਤਕ ਸਿੱਖਿਆ ਲਈ ਮਾਰੂ ਹੋਣ ਦੇ ਨਾਲ-ਨਾਲ ਅਧਿਆਪਕਾਂ ਨੂੰ ਵੱਡੇ ਪੱਧਰ ’ਤੇ ਵਿਸਥਾਪਿਤ ਕਰੇਗੀ ਅਤੇ ਆਉਣ ਵਾਲੇ ਕਈ ਸਾਲਾਂ ਤੱਕ ਨਵੇਂ ਅਧਿਆਪਕਾਂ ਦੀਆਂ ਭਰਤੀਆਂ ਦਾ ਰਾਹ ਬੰਦ ਕਰੇਗੀ।
ਵਿਸ਼ਵ ਅਧਿਆਪਕ ਦਿਵਸ ’ਤੇ ਵੋਕੇਸ਼ਨਲ ਅਧਿਆਪਕਾਂ ਨੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਦਾ ਕੀਤਾ ਘਿਰਾਓ
ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਰਿਟਾਇਰ ਹੋਏ ਅਧਿਆਪਕਾਂ ਨੂੰ ਵਿਜਟਿੰਗ ਫੈਕਲਟੀ ਦੇ ਤੌਰ ’ਤੇ ਰੱਖਣ ਦੇ ਸਿੱਖਿਆ ਵਿਰੋਧੀ ਅਤੇ ਰੁਜ਼ਗਾਰ ਵਿਰੋਧੀ ਕਦਮ ਦੇ ਵਿਰੋਧ ਵਿੱਚ,ਸਰਕਾਰੀ ਮੁਲਾਜ਼ਮਾਂ ਦੇ ਵਿਰੋਧ ਕਰਨ ਦੇ ਸੰਵਿਧਾਨਕ ਅਧਿਕਾਰ ਨੂੰ ਕੁਚਲਣ ਲਈ ਲਾਗੂ ਕੀਤੇ ’ਐਸਮਾ’ ਕਾਨੂੰਨ ਦੇ ਵਿਰੋਧ ਵਿੱਚ ਅਤੇ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਜਿਵੇਂ ਕਿ ਕੱਚੇ ਅਧਿਆਪਕਾਂ,ਕੰਪਿਊਟਰ ਅਧਿਆਪਕਾਂ,ਐੱਨ.ਐੱਸ.ਕਿਊ.ਐੱਫ. ਅਧਿਆਪਕਾਂ ਨੂੰ ਸਾਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ,ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਹੋਰ ਭੱਤੇ ਜਾਰੀ ਕਰਵਾਉਣ, ਪ੍ਰਬੀਨਤਾ ਤਰੱਕੀ ਸਕੀਮ 3-7-11-15 ਸਾਲਾ ਲਾਗੂ ਕਰਵਾਉਣ,
ਬਾਬਾ ਫ਼ਰੀਦ ਗਰੁੱਪ ਵੱਲੋਂ ਅਧਿਆਪਕ ਦਿਵਸ ਮੌਕੇ ਰਾਸ਼ਟਰੀ ਪੱਧਰ ਦਾ ਸਨਮਾਨ ਸਮਾਰੋਹ ਆਯੋਜਿਤ
2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ, ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਕੇਂਦਰੀ ਪੇਅ ਸਕੇਲ ਦੀ ਥਾਂ ਪੰਜਾਬ ਪੇਅ ਸਕੇਲ ਲਾਗੂ ਕਰਵਾਉਣ,ਛੇਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਜਾਰੀ ਕਰਵਾਉਣ,ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ,15.01.2015 ਦਾ ਪਰੋਬੇਸ਼ਨ ਦੌਰਾਨ ਸਿਰਫ ਬੇਸਿਕ ਪੇਅ ਦੇਣ ਦਾ ਪੱਤਰ ਰੱਦ ਕਰਵਾਉਣ।
ਖੇਡਾਂ ਵਤਨ ਪੰਜਾਬ ਦੀਆਂ: ਵਿਧਾਇਕ ਅਮਿਤ ਰਤਨ ਕੋਟ ਫੱਤਾ ਨੇ ਦੂਜੇ ਦਿਨ ਖੇਡਾਂ ਦਾ ਕੀਤਾ ਆਗਾਜ
ਜਥੇਬੰਦੀ ਵਲੋਂ ਜਸਪ੍ਰੀਤ ਕੌਰ ਲੈਕਚਰਾਰ ਦੀ ਜਬਰੀ ਕੀਤੀ ਬਦਲੀ ਰੱਦ ਕਰਕੇ ਦੇਸ ਰਾਜ ਸਕੂਲ ਵਿੱਚ ਭੇਜਣ ਦੀ ਮੰਗ ਪੁਰਜੋਰ ਢੰਗ ਨਾਲ ਉਠਾਈ ਗਈ। ਬੁਲਾਰਿਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਮੁਲਾਜ਼ਮ ਵਿਰੋਧੀ ਰਵੱਈਆ ਨਾ ਸੁਧਾਰਿਆ ਅਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਜਾਰੀ ਰੱਖਿਆ ਤਾਂ ਉਹਨਾਂ ਦਾ ਸੰਘਰਸ਼ ਭਵਿੱਖ ਵਿੱਚ ਹੋਰ ਤਿੱਖੇ ਰੂਪ ਅਖਤਿਆਰ ਕਰੇਗਾ।
ਜਸਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ‘ਦਰਦ ਏ ਬਲਜੀਤ’ ਹੋਇਆ ਰਿਲੀਜ਼
ਇਸ ਸਮੇਂ ਹੋਰਨਾਂ ਤੋਂ ਇਲਾਵਾ ਰਣਦੀਪ ਕੌਰ ਖਾਲਸਾ, ਬਲਜਿੰਦਰ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਜਲਾਲ, ਭੁਪਿੰਦਰ ਸਿੰਘ ਮਾਈਸਰਖਾਨਾ , ਭੋਲਾ ਰਾਮ, ਬਲਕਰਨ ਸਿੰਘ ਕੋਟ ਸ਼ਮੀਰ, ਬਲਾਕ ਸੰਗਤ ਦੇ ਸਕੱਤਰ ਅਸਵਨੀ ਕੁਮਾਰ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।
Share the post "ਅਧਿਆਪਕ ਦਿਵਸ ’ਤੇ ਡੀ.ਟੀ.ਐੱਫ. ਨੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ਼ ਰੈਲੀ ਕਰਕੇ ਫੂਕੀ ਪੰਜਾਬ ਸਰਕਾਰ ਦੀ ਅਰਥੀ"