ਹੈਰੋਇਨ ਤੇ ਗੋਲੀਆਂ ਸਹਿਤ ਚਾਰ ਕਾਬੂ, ਇੱਕ ਭਗੋੜਾ ਵੀ ਕੀਤਾ ਗ੍ਰਿਫਤਾਰ
ਸੁਖਜਿੰਦਰ ਮਾਨ
ਬਠਿੰਡਾ, 19 ਅਗਸਤ: ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਅੱਜ ਬਠਿੰਡਾ ਪੁਲਿਸ ਵਲੋਂ ਜ਼ਿਲ੍ਹੇ ਦੀ ਹਰਿਆਣਾ ਨਾਲ ਲੱਗਦੀਆਂ ਸੜਕਾਂ ’ਤੇ ਹਰਿਆਣਾ ਪੁਲਿਸ ਨਾਲ ਮਿਲਕੇ ਅਪ੍ਰੇਸ਼ਨ ਸੀਲ-3 ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਪੁਲਿਸ ਵਲੋਂ 84 ਗ੍ਰਾਂਮ ਹੈਰੋਇਨ ਤੇ 200 ਨਸ਼ੀਲੀਆਂ ਗੋਲੀਆਂ ਸਹਿਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਦਕਿ ਇਸ ਮੌਕੇ ਐਨ.ਡੀ.ਪੀ.ਐਸ ਐਕਟ ਅਧੀਨ ਇੱਕ ਭਗੋੜੇ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਅਪਰੇਸ਼ਨ ਦੌਰਾਨ ਹਰਿਆਣਾ ਤੋਂ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਅਤੇ ਜਾਣ ਵਾਲੇ ਕਰੀਬ 810 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿੰਨ੍ਹਾਂ ਵਿਚੋਂ 61 ਵਹੀਕਲਾਂ ਦੇ ਚਲਾਨ ਵੀ ਕੱਟੇ ਗਏ। ਬਠਿੰਡਾ ਦੇ ਹਰਿਆਣਾ ਦੀ ਡੱਬਵਾਲੀ ਨਾਲ ਲੱਗਦੇ ਡੂੰਮਵਾਲੀ ਬੈਰੀਅਰ ’ਤੇ ਲਗਾਏ ਨਾਕੇ ਉਪਰ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਵਿਸੇਸ ਤੌਰ ’ਤੇ ਹਾਜ਼ਰ ਰਹੇ।
ਅਠਾਰਾਂ ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਤੋ ਬਾਅਦ ਥਾਣੇ ਅੱਗੇ ਧਰਨਾ
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਪ੍ਰੇਸ਼ਨ ਸੀਲ-3 ਤਹਿਤ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਹੋਰ ਸਮਾਜ ਵਿਰੌਧੀ ਅਨਸਰਾਂ ਵਿਚ ਕਾਨੂੰਨ ਦਾ ਭੈਅ ਪੈਦਾ ਕਰਨ ਲਈ ਇਹ ਮੁਹਿੰਮ ਚਲਾਈ ਗਈ ਹੈ ਤੇ ਮਾੜੇ ਅਨਸਰਾਂ ਨੂੰ ਇਹ ਸੁਨੇਹਾ ਦੇਣ ਦੀ ਕੋਸਿਸ ਕੀਤੀ ਗਈ ਹੈ ਕਿ ਉਨ੍ਹਾਂ ਦੀ ਕਾਨੂੰਨ ਵਿਰੋਧੀ ਗਤੀਵਿਧੀਆਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਕਰੀਬ 90 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। ਬਠਿੰਡਾ ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੀਆਂ ਤਿੰਨ ਮੁੱਖ ਸੜਕਾਂ ਤੋਂ ਇਲਾਵਾ 13 Çਲੰਕ ਸੜਕਾਂ ਉਪਰ ਵੀ ਸਵੇਰੇ 8 ਵਜੇਂ ਤੋਂ 2 ਵਜੇਂ ਤੱਕ ਵਿਸੇਸ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਉਨ੍ਹਾਂ ਦਸਿਆ ਕਿ ਇਸ ਦੌਰਾਨ ਸੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਕੀਤੀ ਗਈ।
Share the post "ਅਪ੍ਰੇਸ਼ਨ ਸੀਲ-3, ਬਠਿੰਡਾ ’ਚ ਅੰਤਰਰਾਜੀ ਸਰਹੱਦਾਂ ਨਾਲ ਲੱਗਦੇ 16 ਥਾਵਾਂ ’ਤੇ ਨਾਕੇ ਲਗਾ ਕੇ ਪੁਲਿਸ ਨੈ ਕੀਤੀ ਵਾਹਨਾਂ ਦੀ ਚੈਕਿੰਗ"