ਪਾਰਟੀ ਵੱਲੋਂ ਜਾਰੀ ਕੀਤੇ ਗਏ ਨੰਬਰ ‘ਤੇ ਮਿਲੀ ਰਾਇ ਅਨੁਸਾਰ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਐਲਾਨ -ਰਾਘਵ ਚੱਢਾ
ਸੁਖਜਿੰਦਰ ਮਾਨ
ਚੰਡੀਗੜ੍ਹ, 17 ਜਨਵਰੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਸੋਮਵਾਰ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਾਰੇ ਸ਼ੰਕੇ ਦੂਰ ਹੋ ਜਾਣਗੇ। ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ ਅਤੇ ਲੋਕਾਂ ਤੋਂ ਮਿਲੀ ਰਾਇ ਅਨੁਸਾਰ ਮੁੱਖ ਮੰਤਰੀ ਦੇ ਨਾਂ ਦਾ ਅਧਿਕਾਰਤ ਐਲਾਨ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰਾਂ ‘ਤੇ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦਾ ਐਲਾਨਿਆ ਮੁੱਖ ਮੰਤਰੀ ਚਿਹਰਾ ਹੀ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਲੋਕ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ।
ਅਰਵਿੰਦ ਕੇਜਰੀਵਾਲ ਅੱਜ ਕਰਨਗੇ ਪੰਜਾਬ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ
25 Views