ਅਰਵਿੰਦ ਪਾਲ ਸਿੰਘ ਸੰਧੂ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁੱਦਾ

0
35

ਅਹੁੱਦਾ ਸੰਭਾਲਣ ਤੋਂ ਬਾਅਦ ਤਖ਼ਤ ਸਾਹਿਬ ’ਤੇ ਹੋਏ ਨਤਮਸਤਕ
ਸੁਖਜਿੰਦਰ ਮਾਨ
ਬਠਿੰਡਾ, 5 ਅਕਤੂਬਰ : ਸੀਨੀਅਰ ਆਈ.ਏ.ਐਸ ਅਧਿਕਾਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਇੱਥੇ ਪੁੱਜਣ ਤੇ ਸਲਾਮੀ ਦਿੱਤੀ ਗਈ। ਫਾਜਲਿਕਾ ਤੋਂ ਬਦਲ ਕੇ ਆਏ ਸ: ਸੰਧੂ ਨੇ ਚਾਰਜ ਸੰਭਾਲਣ ਉਪਰੰਤ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਜਾਣ-ਪਹਿਚਾਣ ਕਰਦਿਆਂ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ-ਕਾਜ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਇਹ ਵੀ ਖਾਸ ਹਦਾਇਤ ਕੀਤੀ ਕਿ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਏ.ਡੀ.ਸੀ ਪਰਮਵੀਰ ਸਿੰਘ, ਨਿਕਾਸ ਕੁਮਾਰ, ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ ਤਲਵੰਡੀ ਸਾਬੋ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਨਵਦੀਪ ਕੁਮਾਰ, ਸਹਾਇਕ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ਼ ਰਾਣੀ ਅਤੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਆਦਿ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਪਣਾ ਅਹੁੱਦਾ ਸੰਭਾਲਣ ਉਪਰੰਤ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਪਰਮਜੀਤ ਸਿੰਘ ਵਲੋਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਸਿਰੋਪਾਓ ਦੀ ਬਖਸ਼ਿਸ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਗਤ ਤੇ ਸੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ।

LEAVE A REPLY

Please enter your comment!
Please enter your name here