ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਹਰਗੋਬਿੰਦ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਕੀਤਾ ਨਿਯੁਕਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 15 ਜੁਲਾਈ: ਪਿਛਲੇ ਕਈ ਦਹਾਕਿਆਂ ਤੋਂ ਸੂਬੇ ਭਰ ਦੀਆਂ ਹਜ਼ਾਰਾਂ ਆਂਗਣਵਾੜੀ ਵਰਕਰਜ਼ ਤੇ ਹੈਲਪਰਾਂ ਦੀਆਂ ਹੱਕਾਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਜੁਝਾਨੂੰ ਆਗੂ ਬੀਬੀ ਹਰਗੋਬਿੰਦ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਈ। ਉਹ ਆਲ ਪੰਜਾਬ ਆਂਗਣਵਾੜੀ ਵਰਕਰਜ਼ ਯੂਨੀਅਨ ਦੇ ਪ੍ਰਧਾਨ ਦੇ ਤੌਰ ’ਤੇ ਕੰਮ ਕਰ ਰਹੇ ਹਨ। ਹਰਗੋਬਿੰਦ ਕੌਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੀਆ ਕਹਿੰਦਿਆਂ ਪਾਰਟੀ ਵਿਚ ਸ਼ਾਮਲ ਕਰਦਿਆਂ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ। ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਹਜ਼ਾਰਾਂ ਆਂਗਣਵਾੜੀ ਵਰਕਰਾਂ ਨਾਲ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪੁੱਜੀ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਪਿਛਲੇ 27 ਸਾਲਾਂ ਤੋਂ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਦੇ ਪ੍ਰਧਾਨ ਅਤੇ 16 ਸਾਲਾਂ ਤੋਂ ਕੌਮੀ ਇਕਾਈ ਦੇ ਮੁਖੀ ਵਜੋਂ ਕਾਰਜਸ਼ੀਲ ਹਨ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਆਂਗਣਵਾੜੀ ਵਰਕਰਾਂ ਦੇ ਮਾਣ ਸਤਿਕਾਰ ਵਾਸਤੇ ਕੰਮ ਕੀਤਾ ਹੈ ਅਤੇ ਵਰਕਰਾਂ ਦੇ ਬਣਦੇ ਹੱਕਾਂ ਲਈ ਸੰਘਰਸ਼ ਕੀਤਾ ਹੈ। ਉਹਨਾਂ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਹਨਾਂ ਨੂੰ ਆਦਰ ਮਾਣ ਤੇ ਸਤਿਕਾਰ ਦਿੱਤਾ ਤੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ’ਤੇ ਹਮੇਸ਼ਾ ਹਮਦਰਦੀ ਨਾਲ ਵਿਚਾਰ ਕੀਤਾ। ਉਹਨਾਂ ਕਿਹਾ ਕਿ ਅੱਜ ਮੈਨੂੰ ਇਸਤਰੀ ਅਕਾਲੀ ਦਲ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜੋ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਸੂਬੇ ਵਿਚ ਔਰਤਾਂ ਦੀ ਆਵਾਜ਼ ਬਣਨ ਵਾਸਤੇ ਆਪਣੇ ਵੱਲੋਂ ਪੂਰੀ ਵਾਹ ਲਗਾਵਾਂਗੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਤੋਂ ਪੰਜਾਬ ਦੀ ਆਵਾਜ਼ ਰਿਹਾ ਹੈ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਸ੍ਰੀਮਤੀ ਹਰਗੋਬਿੰਦ ਕੌਰ ਹੋਰ ਉਤਸ਼ਾਹ ਨਾਲ ਪਾਰਟੀ ਨੂੰ ਲੋਕਾਂ ਵਿਚ ਲੈ ਕੇ ਜਾਣਗੇ। ਇਸ ਮੌਕੇ ਸੀਨੀਅਰ ਆਗੂ ਐਨ ਕੇ ਸ਼ਰਮਾ ਨੇ ਕਿਹਾ ਕਿ ਹਰਗੋਬਿੰਦ ਕੌਰ ਆਮ ਸਾਧਾਰਣ ਜੱਟ ਪਰਿਵਾਰ ਤੋਂ ਹਨ ਜਿਹਨਾਂ ਨੇ ਬਹੁਤ ਮਿਹਨਤ ਤੇ ਸਿਰੜ ਨਾਲ ਸਮਾਜ ਵਿਚ ਆਪਣੀ ਥਾਂ ਬਣਾਈ ਹੈ। ਉਹਨਾਂ ਦੱਸਿਆ ਕਿ ਕਿਵੇਂ ਆਂਗਣਵਾੜੀ ਮੁਖੀ ਨੇ ਇਕ ਐਨ ਜੀ ਓ ਵੀ ਚਲਾਈ ਜੋ ਔਰਤਾਂ ਤੇ ਬੱਚਿਆਂ ਦੀ ਭਲਾਈ ਵਾਸਤੇ ਕੰਮ ਕਰਦੀ ਹੈ। ਇਸ ਮੌਕੇ ਪ੍ਰਕਾਸ਼ ਸਿੰਘ ਭੱਟੀ, ਰਣਜੀਤ ਸਿੰਘ ਗਿੱਲ, ਤੇਜਿੰਦਰ ਸਿੰਘ ਮਿੱਡੂਖੇੜਾ ਤੇ ਚਰਨਜੀਤ ਸਿੰਘ ਬਰਾੜ ਵੀ ਹਾਜ਼ਰ ਸਨ।
Share the post "ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਤੇ ਜੁਝਾਰੂ ਆਗੂ ਹਰਗੋਬਿੰਦ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਸ਼ਾਮਲ"