WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਆਂਗਣਵਾੜੀ ਯੂਨੀਅਨ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ ਦਿਨ ਭੁੱਖ ਹੜਤਾਲ ਰੱਖਣਗੀਆਂ

10 Views

ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ:ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੀਆਂ ਪਈਆਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹੁਣ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ ਦੋ ਦਿਨ ਭੁੱਖ ਹੜਤਾਲ ਰੱਖਣਗੀਆਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨਗੀਆਂ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ 7 ਅਤੇ 8 ਅਗਸਤ ਨੂੰ ਅੰਮ੍ਰਿਤਸਰ ਵਿਖੇ ਮੰਤਰੀ ਉ ਪੀ ਸੋਨੀ ਦੇ ਘਰ ਦਾ ਘਿਰਾਓ , 14 ਅਤੇ 15 ਅਗਸਤ ਨੂੰ ਗੁਰੂ ਹਰਸਹਾਏ ਵਿਖੇ ਰਾਣਾ ਸੋਢੀ ਦੇ ਘਰ ਦਾ ਘਿਰਾਓ , 24 ਅਤੇ 25 ਅਗਸਤ ਨੂੰ ਮੋਰਿੰਡਾ ਵਿਖੇ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ , 28 ਅਤੇ 29 ਅਗਸਤ ਨੂੰ ਪਿੰਡ ਬਾਦਲ ਵਿਖੇ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ , 4 ਅਤੇ 5 ਸਤੰਬਰ ਨੂੰ ਦੀਨਾਨਗਰ ਵਿਖੇ ਅਰੁਣਾ ਚੌਧਰੀ ਦੇ ਘਰ ਦਾ ਘਿਰਾਓ , 11 ਅਤੇ 12 ਸਤੰਬਰ ਨੂੰ ਕਾਂਗੜ ਵਿਖੇ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਦਾ ਘਿਰਾਓ , 18 ਅਤੇ 19 ਸਤੰਬਰ ਨੂੰ ਸੰਗਰੂਰ ਵਿਖੇ ਵਿਜੇ ਇੰਦਰ ਸਿੰਗਲਾ ਦੇ ਘਰ ਦਾ ਘਿਰਾਓ ਅਤੇ 25 ਤੇ 26 ਸਤੰਬਰ ਨੂੰ ਮਲੇਰਕੋਟਲਾ ਵਿਖੇ ਰਜ਼ੀਆ ਸੁਲਤਾਨਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਵਰਕਰਾਂ ਤੇ ਹੈਲਪਰਾਂ ਆਪਣਾ ਖ਼ੂਨ ਕੱਢ ਕੇ ਤੇ ਉਸ ਨਾਲ ਮੰਗ ਪੱਤਰ ਲਿਖ ਕੇ ਮੰਤਰੀਆਂ ਨੂੰ ਇਹ ਮੰਗ ਪੱਤਰ ਮੁੱਖ ਮੰਤਰੀ ਦੇ ਨਾਮ ਦੇਣਗੀਆਂ । ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । 2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ , ਸੁਪਰਵਾਈਜ਼ਰਾਂ ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ਼ ਕਰਵਾਏ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਉਹਨਾਂ ਦੱਸਿਆ ਕਿ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਜਥੇਬੰਦੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।

Related posts

ਅਕਾਲੀ ਦਲ ਵੱਲੋਂ ਪੰਚਾਇਤ ਚੋਣਾਂ ਵਿਚ ਧਾਂਦਲੀਆਂ ਨੂੰ ਲੈ ਕੇ ਹਾਈ ਕੋਰਟ ’ਚ 25 ਪਟੀਸ਼ਨਾਂ ਦਾਇਰ

punjabusernewssite

ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ; ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਜ਼ਬਤ

punjabusernewssite

900 ਏਕੜ ਸਰਕਾਰੀ ਜ਼ਮੀਨ ਦੱਬਣ ਵਾਲੇ ਸਾਬਕਾ ਮੁੱਖ ਮੰਤਰੀਆਂ ‘ਤੇ ਤੁਰੰਤ ਮੁਕੱਦਮਾ ਦਰਜ ਕਰੇ ਚੰਨੀ ਸਰਕਾਰ: ਭਗਵੰਤ ਮਾਨ

punjabusernewssite