ਆਂਗਣਵਾੜੀ ਵਰਕਰਾਂ ਨੇ ਘੇਰਿਆ ਖਜਾਨਾ ਮੰਤਰੀ ਦਾ ਦਫਤਰ

0
4
28 Views

ਸੁਖਜਿੰਦਰ ਮਾਨ
ਬਠਿੰਡਾ, 28 ਅਸਗਤ –ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਅੱਜ ਅਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਵਿਤ ਮੰਤਰੀ ਦੇ ਸਥਾਨਕ ਦਫ਼ਤਰ ਅੱਗੇ ਭੁੱਖ ਹੜਤਾਲ ਰੱਖੀ ਗਈ ਤੇ ਇਸ ਦੌਰਾਨ ਪੰਜਾਬ ਸਰਕਾਰ ਵਿਰੁਧ ਨਾਅਰੇਬਾਜੀ ਵੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖੂਨ ਨਾਲ ਲਿਖਿਆ ਮੰਗ ਪੱਤਰ ਮੁੱਖ ਮੰਤਰੀ ਦੇ ਨਾਮ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ , ਉਤਸਾਹ ਵਰਧਕ ਰਾਸੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ ਕੀਤੇ ਜਾਣ । 2015 ਵਿੱਚ ਗਲਤ ਸਰਟੀਫਿਕੇਟ ਪੇਸ ਕਰਕੇ ਵਰਕਰ ਤੋਂ ਸੁਪਰਵਾਈਜਰ ਬਣੀਆਂ , ਸੁਪਰਵਾਈਜਰਾਂ ਜਿਨ੍ਹਾਂ ਦੇ ਖਿਲਾਫ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ , ਉਹਨਾਂ ਦੇ ਖਲਿਾਫ 420 ਦੇ ਪਰਚੇ ਦਰਜ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦਿੱਤਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਪੂਰੇ ਸੂਬੇ ਵਿੱਚ ਵਿਰੋਧ ਕੀਤਾ ਜਾਵੇਗਾ । ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ , ਜਸਵੀਰ ਕੌਰ ਬਠਿੰਡਾ , ਅੰਮਿ੍ਰਤਪਾਲ ਕੌਰ ਬੱਲੂਆਣਾ , ਸਤਵੰਤ ਕੌਰ ਤਲਵੰਡੀ , ਕਿਰਨਜੀਤ ਕੌਰ ਭੰਗਚੜੀ , ਜਸਵਿੰਦਰ ਕੌਰ ਬੱਬੂ ਦੋਦਾ , ਰਣਵਿੰਦਰ ਕੌਰ ਮੌੜ , ਲਾਭ ਕੌਰ ਸੰਗਤ , ਪਰਮਜੀਤ ਕੌਰ ਰੁਲਦੂ ਵਾਲਾ , ਸੋਮਾ ਰਾਣੀ , ਰੀਤਾ ਰਾਣੀ , ਰੇਖਾ ਰਾਣੀ , ਬਲਵੀਰ ਕੌਰ ਭੋਖੜਾ , ਗੁਰਚਰਨ ਕੌਰ , ਪਰਮਜੀਤ ਕੌਰ ਸਿਵੀਆ , ਰਾਜਵਿੰਦਰ ਕੌਰ ਬੁਲਾਡੇ ਵਾਲਾ , ਰਣਜੀਤ ਕੌਰ ਨਰੂਆਣਾ , ਕੁਲਦੀਪ ਕੌਰ ਝੂੰਬਾ , ਸੁਖਦੇਵ ਕੌਰ ਬਠਿੰਡਾ , ਸਰਬਜੀਤ ਕੌਰ ਕੌੜਿਆਂਵਾਲੀ , ਅੰਮਿ੍ਰਤਪਾਲ ਕੌਰ ਥਾਂਦੇਵਾਲਾ , ਹਰਪ੍ਰੀਤ ਕੌਰ ਮੁਕਤਸਰ ਆਦਿ ਆਗੂ ਮੌਜੂਦ ਸਨ ।

LEAVE A REPLY

Please enter your comment!
Please enter your name here