WhatsApp Image 2024-03-01 at 18.35.59
WhatsApp Image 2024-03-01 at 18.35.47
WhatsApp Image 2024-03-01 at 18.35.22 (1)
WhatsApp Image 2024-03-01 at 18.35.22
WhatsApp Image 2024-02-15 at 20.55.12
WhatsApp Image 2024-02-15 at 20.55.45
WhatsApp Image 2024-02-16 at 14.53.03
WhatsApp Image 2024-02-16 at 14.53.04
WhatsApp Image 2024-02-21 at 10.32.12
WhatsApp Image 2024-02-26 at 14.41.51
WhatsApp Image 2024-03-01 at 19.22.43
previous arrow
next arrow
Punjabi Khabarsaar
ਲੁਧਿਆਣਾ

ਆਟੋ ਰਿਕਸ਼ਾ ਚਾਲਕਾਂ ਦੇ ਦਿਲ ਜਿੱਤ ਕੇ ਲੈ ਗਏ ਮੁੱਖ ਮੰਤਰੀ ਚੰਨੀ

ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਚਾਹ ਦੇ ਕੱਪ ਵਿਚ ਮੱਠੀ ਡੁਬੋ ਕੇ ਖਾਧੀ

ਰਸਤੇ ਵਿਚ ਅਚਾਨਕ ਰੁਕ ਕੇ ਦੀਆਂ ਆਟੋ ਚਾਲਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ
ਸੁਖਜਿੰਦਰ ਮਾਨ
ਲੁਧਿਆਣਾ, 22 ਨਵੰਬਰ: ਲੁਧਿਆਣਾ ਦੇ ਗਿੱਲ ਚੌਕ ਵਿਖੇ ਗਾਹਕਾਂ ਦੀ ਉਡੀਕ ਵਿਚ ਆਟੋ ਰਿਕਸ਼ਾ ਚਾਲਕ ਆਮ ਵਾਂਗ ਬੈਠੇ ਹੋਏ ਸਨ ਤਾਂ ਉਨ੍ਹਾਂ ਕੋਲ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜ ਜਾਂਦੇ ਹਨ। ਨਾ ਕੋਈ ਪਹਿਲਾਂ ਸੁਨੇਹਾ ਤੇ ਨਾ ਹੀ ਪੁਲਿਸ ਦਾ ਲਾਮਲਸ਼ਕਰ। ਅਚਾਨਕ ਪੰਜਾਬ ਦੇ ਮੁੱਖ ਮੰਤਰੀ ਦੇ ਇਸ ਤਰ੍ਹਾਂ ਉਨ੍ਹਾਂ ਵਿਚ ਪੁੱਜ ਜਾਣ ’ਤੇ ਉਥੇ ਬੈਠੇ ਡਰਾਈਵਰਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ। ਜਦ ਉਨ੍ਹਾਂ ਨੂੰ ਇਹ ਪਤਾ ਚਲਿਆ ਕਿ ਮੁੱਖ ਮੰਤਰੀ ਚੰਨੀ ਖ਼ੁਦ ਚਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਆਏ ਤਾਂ ਉਹ ਖੁਸ਼ੀ ਵਿਚ ਖੀਵੇ ਹੋ ਗਏ ਕਿਉਂਕਿ ਹਾਲ ਹੀ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਕਿ ਕੋਈ ਮੁੱਖ ਮੰਤਰੀ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਪ ਚੱਲ ਕੇ ਆਇਆ ਹੋਵੇ। ਮੁੱਖ ਮੰਤਰੀ ਚੰਨੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਭਾਰਤ ਭੂਸਣ ਆਸ਼ੂ ਸਹਿਤ ਹੋਰ ਵੀਵੀਆਈਪੀ ਵੀ ਸਨ ਜੋ ਆਟੋ ਚਾਲਕਾਂ ਦਰਮਿਆਨ ਲੱਕੜ ਦੇ ਬੈਂਚ ਉਤੇ ਬੈਠੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੂੰ ਆਟੋ ਰਿਕਸ਼ਾ ਚਾਲਕਾਂ ਨੇ ਚਾਹ ਦੀ ਪੇਸ਼ਕਸ਼ ਕੀਤੀ ਅਤੇ ਮੁੱਖ ਮੰਤਰੀ ਨੇ ਆਪਣੇ ਬੇਮਿਸਾਲ ਅੰਦਾਜ ਵਿਚ ਇਨ੍ਹਾਂ ਪਲਾਂ ਆਨੰਦ ਮਾਣਦੇ ਹੋਏ ਚਾਹ ਦੇ ਕੱਪ ਵਿਚ ਮੱਠੀ ਡੁਬੋ ਕੇ ਖਾਧੀ।
ਆਟੋ ਰਿਕਸ਼ਾ ਚਾਲਕਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸਾਰੀਆਂ ਜਾਇਜ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿਵਾਇਆ। ਆਟੋ ਰਿਕਸ਼ਾ ਚਾਲਕਾਂ ਦਾ ਵੱਡਾ ਇਕੱਠ ਜੁੜ ਜਾਣ ਉਤੇ ਮੁੱਖ ਮੰਤਰੀ ਚੰਨੀ ਸਟੂਲ ਉਤੇ ਖੜ੍ਹ ਹੋ ਗਏ ਅਤੇ ਤਾੜੀਆਂ ਦੀ ਗੂੰਜ ਵਿਚ ਚਾਲਕਾਂ ਨੂੰ ਮੁਖਾਤਿਬ ਹੋਏ। ਆਟੋ ਰਿਕਸ਼ਾ ਚਾਲਕਾਂ ਨਾਲ ਜਜਬਾਤੀ ਸਾਂਝ ਪਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ੁਰੂਆਤੀ ਦਿਨਾਂ ਦੌਰਾਨ ਉਨ੍ਹਾਂ ਨੇ ਖੁਦ ਵੀ ਆਟੋ ਰਿਕਸ਼ਾ ਚਲਾਇਆ। ਆਟੋ ਚਾਲਕਾਂ ਦੇ ਦਿਲ ਜਿੱਤਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਛੇਤੀ ਹੀ ਨਵੇਂ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਤਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਤੰਗ-ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।
ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਬਕਾਇਆ ਪਏ ਸਾਰੇ ਚਲਾਨ ਵੀ ਮੁਆਫ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਆਟੋ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਆਖਿਆ। ਮੁੱਖ ਮੰਤਰੀ ਚੰਨੀ ਨੇ ਆਟੋ ਰਿਕਸ਼ੇ ਚਲਾਉਣ ਲਈ ਵਿਸ਼ੇਸ਼ ਤੌਰ ਉਤੇ ਪੀਲੀ ਲਾਈਨ ਖਿੱਚਣ ਦੀ ਮੰਗ ਨੂੰ ਵੀ ਮੰਨ ਲਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਅਤੇ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਹਾਜਰ ਸਨ।

Related posts

ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ

punjabusernewssite

CM ਭਗਵੰਤ ਮਾਨ ਦੀ NRI ਮੀਟਿੰਗ ‘ਚ ਵੱਡਾ ਫੈਸਲਾ, 3 ਫਰਵਰੀ ਤੋਂ ਪੰਜਾਬ ‘ਚ NRI ਮਿਲਣੀਆਂ ਸ਼ੁਰੂ

punjabusernewssite

ਭਗਵੰਤ ਮਾਨ ਤੇ ਸੁਖਬੀਰ ਬਾਦਲ ਦੀ ਲੜਾਈ ’ਚ ਕੁੱਦੇ ਰਵਨੀਤ ਬਿੱਟੂ, ਜਾਣੋ ਕੀ ਕਿਹਾ

punjabusernewssite