ਸੁਖਜਿੰਦਰ ਮਾਨ
ਬਠਿੰਡਾ, 25 ਅਗਸਤ :ਅੱਜ ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ’ਚ ਪੈਂਦੇ ਆਦਰਸ਼ ਨਗਰ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਟਹਿਲ ਸਿੰਘ ਸੰਧੂ ਵਲੋਂ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਨਗਰ ਨਿਗਮ ਵਲੋਂ ਇਹ ਮੁਹਿੰਮ 24 ਅਗਸਤ ਤੋਂ 30 ਅਗਸਤ ਤੱਕ ਚਲਾਈ ਜਾ ਰਹੀ ਹੈ। ਇਸ ਮੌਕੇ ਟਹਿਲ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਂਹ ਪੈਣ ਨਾਲ ਬਹੁਤ ਜਿਆਦਾ ਕਚਰਾ (ਮਿੱਟੀ ਆਦਿ) ਅਤੇ ਨਦੀਨਾਂ ਕਾਰਨ ਵਾਤਾਵਰਣ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਆਸ-ਪਾਸ ਦੇ ਵਾਤਾਵਰਣ ਅਤੇ ਚੌਗਿਰਦੇ ਨੂੰ ਸਾਫ ਸੁਥਰਾ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।