ਸੁਖਜਿੰਦਰ ਮਾਨ
ਬਠਿੰਡਾ, 14 ਸਤੰਬਰ: ਪਿਛਲੇ ਕੁੱਝ ਦਿਨਾਂ ਤੋਂ ਆਗਾਮੀ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਸਮਝੋਤੇ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਦਾਅਵਾ ਕੀਤਾ ਕਿ ‘‘ ਇਸ ਮੁੱਦੇ ’ਤੇ ਯੂਥ ਆਗੂ ਵੀ ਅਪਣੀ ਰਾਏ ਰੱਖਦੇ ਹਨ, ਜਿਸਦੇ ਬਾਰੇ ਪਾਰਟੀ ਹਾਈਕਮਾਂਡ ਨੂੰ ਜਾਣੂ ਕਰਵਾ ਦਿੱਤਾ ਹੈ ਪ੍ਰੰਤੂ ਉਹ ਇਹ ਰਾਏ ਨੂੰ ਜਨਤਕ ਨਹੀਂ ਕਰਨਗੇ। ’’
ਅੱਜ ਬਠਿੰਡਾ ਲੋਕ ਸਭਾ ਹਲਕੇ ਨਾਲ ਸਬੰਧਤ ਯੂਥ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਕਰਨ ਪੁੱਜੇ ਮੋਹਿਤ ਮਹਿੰਦਰਾ ਨੇ ਕਿਹਾ ਕਿ ਯੂਥ ਕਾਂਗਰਸ ਪਾਰਟੀ ਦਾ ਇੱਕ ਸਮਰਪਿਤ ਵਿੰਗ ਹੈ ਅਤੇ ਉਹ ਜਨਤਕ ਤੌਰ ਤੇ ਆਪ ਤੇ ਕਾਂਗਰਸ ਦੇ ਗਠਜੋੜ ਬਾਰੇ ਕੋਈ ਟਿੱਪਣੀ ਨਹੀਂ ਕਰਨਗੇ ਪ੍ਰੰਤੂ ਜੋ ਪੰਜਾਬ ਦੇ ਯੂਥ ਦੀ ਇਸ ਗੱਠਜੋੜ ਵਾਰੇ ਹੈ ਉਸ ਦੇ ਬਾਰੇ ਹਾਈ ਕਮਾਂਡ ਨੂੰ ਦੱਸ ਦਿੱਤਾ ਗਿਆ ਹੈ।
ਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, 2 ਟੋਲ ਪਾਲਜ਼ੇ ਕੀਤੇ ਬੰਦ
ਇਸ ਮੌਕੇ ਉਨ੍ਹਾਂ ਇਹ ਦਾਅਵਾ ਕੀਤਾ ਕੇ ਪਿਛਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਵੱਡਾ ਹੱਥ ਸੀ। ਪਰੰਤੂ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਗਏ ਸੀ ਉਨ੍ਹਾਂ ਤੋਂ ਹੁਣ ਸਰਕਾਰ ਭੱਜ ਗਈ ਹੈ। ਇਸਤੋਂ ਇਲਾਵਾ ਪੰਜਾਬ ਦੇ ਵਿੱਚ ਨਸ਼ਾ ਇਕ ਵੱਡੀ ਸਮੱਸਿਆ ਬਣ ਚੁੱਕਿਆ ਹੈ ਅਤੇ ਬੇਰੁਜ਼ਗਾਰੀ ਦਿਨੋਂ ਦਿਨ ਵਧ ਰਹੀ ਹੈ।
ਬਠਿੰਡਾ ਪੁਲਿਸ ਨੇ ਮ੍ਰਿਤਕ ਬਜੁਰਗਾਂ ਦੇ ਨਾਂ ’ਤੇ ਬੈਂਕਾਂ ਵਿਚੋਂ ਪੈਸੇ ਕਢਵਾਉਣ ਵਾਲੇ ਗਿਰੋਹ ਨੂੰ ਕੀਤਾ ਕਾਬੂ
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦਾ ਨੌਜਵਾਨ ਮੌਜੂਦਾ ਭਗਵੰਤ ਮਾਨ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕਿਆ ਹੈ ਜਿਸਦੇ ਚੱਲਦੇ ਕਾਂਗਰਸ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਇਸ ਦੀ ਮਿਸਾਲ ਦਿੰਦਿਆ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਦੀ ਚੋਣ ਕਾਂਗਰਸ ਪਾਰਟੀ ਦੇ ਵਿਦਿਆਰਥੀ ਵਿੰਗ ਨਾਲ ਸਬੰਧਤ ਆਗੂ ਨੇ ਜਿੱਤੀ ਹੈ।ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜ ਲਈ ਲੋਕ ਸਭਾ ਦੇ ਅਧਾਰ ਤੇ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਵੱਲੋਂ ਜੋੜੋ ਮੁਹਿੰਮ ਚਲਾਈ ਜਾ ਰਹੀ ਹੈ।
ਸੀਬੀਆਈ ਦੀ ਕੁੜਿੱਕੀ ’ਚ ਫ਼ਸੇ ਰੇਲਵੇ ਮੈਨੇਜਰ ਦੇ ਘਰੋਂ ਪੌਣੇ ਤਿੰਨ ਕਰੋੜ ਦੀ ਨਗਦੀ ਹੋਈ ਬਰਾਮਦ
ਇਸ ਮੌਕੇ ਯੂਥ ਕਾਂਗਰਸ ਪ੍ਰਧਾਨ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਸੀਟਾਂ ਦੀ ਵੰਡ ਸਮੇਂ ਯੂਥ ਕਾਂਗਰਸ ਦੇ ਹਿੱਸੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਾਂਗਰਸ ਹਾਈਕਮਾਂਡ ਹਮੇਸ਼ਾ ਨੌਜਵਾਨਾਂ ਦੇ ਸਿਰ ਉੱਪਰ ਹੱਥ ਰੱਖਦੇ ਆਈ ਹੈ ਪ੍ਰੰਤੂ ਮੌਜੂਦਾ ਸਮੇਂ ਸਾਡਾ ਮੁੱਖ ਨਿਸ਼ਾਨਾ ਕੇਂਦਰ ਦੀ ਮੋਦੀ ਸਰਕਾਰ ਨੂੰ ਚਲਦਾ ਕਰਨਾ ਹੈ।ਇਸ ਮੌਕੇ ਮੋਹਿਤ ਮਹਿੰਦਰਾ ਅਤੇ ਉਸ ਦੇ ਨਾਲ ਆਈ ਟੀਮ ਨੂੰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਨਮਾਨਤ ਵੀ ਕੀਤਾ ਗਿਆ।
ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ਼ ਅਜੈ ਚਿਕਾਰਾ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ, ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ਼ ਰਾਜਨ ਮਦਾਨ, ਜ਼ਿਲ੍ਹਾ ਬਠਿੰਡਾ ਦੇ ਇੰਚਾਰਜ਼ ਚਸਪਿੰਦਰ ਸਿੰਘ ਚਾਹਲ, ਜਸ ਬੱਜੋਆਣਾ, ਹਰੀ ਓਮ ਠਾਕੁਰ, ਗੁਰਵਿੰਦਰ ਸਿੰਘ ਚਾਹਲ, ਹਲਕਾ ਮੋੜ ਦੇ ਪ੍ਰਧਾਨ ਗੁਰਕੀਰਤ ਗੁਰੀ, ਤਲਵੰਡੀ ਸਾਬੋ ਤੋਂ ਪ੍ਰਧਾਨ ਸੁਖਵਿੰਦਰ ਸੀਪਾ, ਕਰਮਵੀਰ ਗਰੇਵਾਲ, ਰਾਜਕੰਵਰ ਹਲਕਾ ਦਿਹਾਤੀ,ਬਠਿੰਡਾ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਆਦਿ ਹਾਜ਼ਰ ਸਨ।
Share the post "ਆਪ ਨਾਲ ਕਾਂਗਰਸ ਦੇ ਗੱਠਜੋੜ ਦਾ ਮਾਮਲਾ: ਯੂਥ ਕਾਂਗਰਸ ਨੇ ਅਪਣੀ ਰਾਏ ਹਾਈਕਮਾਂਡ ਨੂੰ ਦੱਸੀ: ਮੋਹਿਤ ਮਹਿੰਦਰਾ"