ਇਵਨਿੰਗ ਸਕੂਲ ਦੇ ਬੱਚਿਆਂ ਨੂੰ ਸਮਾਜਸੇਵੀ ਵੱਲੋਂ ਗਰਮ ਕੋਟੀਆਂ ਦਿੱਤੀਆਂ

0
33

ਸੁਖਜਿੰਦਰ ਮਾਨ
ਬਠਿੰਡਾ, 11 ਦਸੰਬਰ: ਇਵਨਿੰਗ ਸਕੂਲ ਦੇ ਬੱਚਿਆਂ ਨੂੰ ਸਮਾਜਸੇਵੀ ਸੱਜਣ ਰਮਜਾਨ ਖਾਨ ਅਤੇ ਉਨਾਂ ਦੀ ਪਤਨੀ ਵੱਲੋਂ 30 ਗਰਮ ਕੋਟੀਆਂ ਵੰਡੀਆਂ ਗਈਆਂ। ਦਸਣਯੋਗ ਹੈ ਕਿ ਦਾਣਾ ਮੰਡੀ ਰੋਡ ਵਿਖੇ ਸ਼ਹੀਦ ਜਰਨੈਲ ਸਿੰਘ ਯਾਦਗਾਰੀ ਪਾਰਕ ਵਿੱਚ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਇਵਨਿੰਗ ਸਕੂਲ ਵਿੱਚ ਗਰੀਬ ਲੋੜਵੰਦ ਬੱਚਿਆਂ ਨੂੰ ਮੁਫਤ ਪੜਾਇਆ ਜਾਂਦਾ ਹੈ। ਇਹਨਾਂ ਬੱਚਿਆਂ ਨੂੰ ਪੜਾਈ ਵਿੱਚ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਾ ਆਵੇ, ਇਸ ਲਈ ਸਮੇਂ ਸਮੇਂ ਸਿਰ ਸਮਾਜਸੇਵੀ ਦਾਨੀ ਸੱਜਣਾਂ ਵੱਲੋਂ ਸਹਿਯੋਗ ਦਿੱਤਾ ਜਾਂਦਾ ਹੈ। ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਵੱਲੋਂ ਸਮਾਜਸੇਵੀ ਸੱਜਣ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਇਵਨਿੰਗ ਸਕੂਲ ਦੇ ਟੀਚਰ ਬਲਜੀਤ ਕੌਰ ਅਤੇ ਸੁਸਾਇਟੀ ਮੈਂਬਰ ਚੰਦਨ, ਅਵਨੀਤ ਕੋਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here