ਸੁਖਜਿੰਦਰ ਮਾਨ
ਬਠਿੰਡਾ, 17 ਨਵੰਬਰ: ਆਮ ਆਦਮੀ ਪਾਰਟੀ ਵੱਲੋਂ ਆਪਣੇ ਢਾਂਚੇ ਦਾ ਵਿਸਥਾਰ ਕਰਦੇ ਹੋਏ ਬਠਿੰਡਾ ਜਿਲ੍ਹੇ ਤੋਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿਚ ਇੰਦਰਜੀਤ ਸਿੰਘ ਮਾਨ ਨੂੰ ਸੂਬਾ ਮੀਤ ਪ੍ਰਧਾਨ ਯੂਥ ਵਿੰਗ ਅਤੇ ਬਲਵਿੰਦਰ ਸਿੰਘ ਬੱਲੋ ਨੂੰ ਬਠਿੰਡਾ ਜਿਲ੍ਹੇ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਉਹਨਾ ਨੇ ਕਿਹਾ ਕਿ ਅਸੀਂ ਪਾਰਟੀ ਵਲੋਂ ਦਿੱਤੀ ਗਈ ਜੰਿਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ। ਇਸ ਮੌਕੇ ਪਾਰਟੀ ਦੇ ਆਗੂਆ ਵਿਧਾਇਕਾ ਤਲਵੰਡੀ ਸਾਬੋ ਪ੍ਰੋ ਬਲਜਿੰਦਰ ਕੌਰ, ਲੋਕ ਸਭਾ ਇੰਚਾਰਜ ਰਕੇਸ ਪੁਰੀ, ਜਲ੍ਹਿਾ ਪ੍ਰਧਾਨ ਬਠਿੰਡਾ ਸਹਿਰੀ ਨੀਲ ਗਰਗ, ਜਲ੍ਹਿਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਜੰਟ ਸਿੰਘ ਸਿਵੀਆਂ, ਸੂਬਾ ਮੀਤ ਪ੍ਰਧਾਨ ਮਹਿਲਾ ਵਿੰਗ ਬਲਜਿੰਦਰ ਕੌਰ, ਸੂਬਾ ਮੀਤ ਪ੍ਰਧਾਨ ਲੀਗਲ ਸੈੱਲ ਨਵਦੀਪ ਸਿੰਘ ਜੀਦਾ, ਸਟੇਟ ਕੋ ਪ੍ਰੈਜੀਡੈਂਟ ਅਨਿਲ ਠਾਕੁਰ, ਜਿਲ੍ਹਾ ਡਿਪਟੀ ਪ੍ਰਧਾਨ ਅੰਮਿ੍ਰਤ ਅਗਰਵਾਲ, ਦਫਤਰ ਇੰਚਾਰਜ ਬਲਜਿੰਦਰ ਸਿੰਘ ਬਰਾੜ, ਜਿਲ੍ਹਾ ਕੈਸੀਅਰ ਐੱਮ ਐੱਲ ਜਿੰਦਲ, ਸੋਸਲ ਮੀਡੀਆ ਇੰਚਾਰਜ ਸੁਖਬੀਰ ਸਿੰਘ ਬਰਾੜ, ਜਲ੍ਹਿਾ ਪ੍ਰਧਾਨ ਯੂਥ ਵਿੰਗ ਅਮਰਦੀਪ ਰਾਜਨ, ਜਲ੍ਹਿਾ ਪ੍ਰਧਾਨ ਮਹਿਲਾ ਵਿੰਗ ਸਤਵੀਰ ਕੌਰ ਕਾਲਚਰਾਣੀ, ਜਲ੍ਹਿਾ ਪ੍ਰਧਾਨ ਬੀ ਸੀ ਵਿੰਗ ਮਨਦੀਪ ਕੌਰ ਰਾਮਗੜ੍ਹੀਆ, ਜਿਲ੍ਹਾ ਪ੍ਰਧਾਨ ਐਸ ਸੀ ਵਿੰਗ ਮਨਜੀਤ ਸਿੰਘ, ਜਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ ਮਹਿੰਦਰ ਸਿੰਘ ਫੁੱਲੋ ਮਿੱਠੀ, ਜਲ੍ਹਿਾ ਪ੍ਰਧਾਨ ਲੀਗਲ ਸੈਲ ਗੁਰਪ੍ਰੀਤ ਸਿੰਘ ਸਿੱਧੂ, ਜਲ੍ਹਿਾ ਪ੍ਰਧਾਨ ਐਕਸ ਇੰਪਲਾਈਜ ਵਿੰਗ ਬਲਦੇਵ ਸਿੰਘ, ਹਲਕਾ ਇੰਚਾਰਜ ਬਠਿੰਡਾ ਸਹਿਰੀ ਜਗਰੂਪ ਸਿੰਘ ਗਿੱਲ, ਹਲਕਾ ਇੰਚਾਰਜ ਮੌੜ ਮੰਡੀ ਸੁਖਵੀਰ ਸਿੰਘ ਮਾਈਸਰਖਾਨਾ, ਹਲਕਾ ਇੰਚਾਰਜ ਰਾਮਪੁਰਾ ਫੂਲ ਬਲਕਾਰ ਸਿੱਧੂ, ਹਲਕਾ ਇੰਚਾਰਜ ਭੁੱਚੋ ਮੰਡੀ ਜਗਸੀਰ ਸਿੰਘ, ਹਲਕਾ ਕੋਆਰਡੀਨੇਟ ਕਮਲਜੀਤ ਕੌਰ, ਬਲਾਕ ਪ੍ਰਧਾਨ ਬਲਜੀਤ ਬੱਲੀ, ਯਾਦਵਿੰਦਰ ਤੁੰਗਵਾਲੀ, ਨਿਰਮਲ ਸਿੰਘ, ਰਜਨੀਸ ਰਾਜੂ, ਬੂਟਾ ਸਿੰਘ ਅਤੇ ਵਲੰਟੀਅਰਜ ਵੱਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ।
ਇੰਦਰਜੀਤ ਮਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
6 Views