ਚੰਡੀਗੜ੍ਹ, 22 ਅਗਸਤ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਚੰਡੀਗੜ੍ਹ ਧਰਨਾ ਲਾਉਣ ਜਾ ਰਹੇ ਕਿਸਾਨਾਂ ਉੱਤੇ ਆਪ ਸਰਕਾਰ ਦੀ ਪੁਲਸ ਦੁਆਰਾ ਲੌਂਗੋਵਾਲ ਵਿਖੇ ਲਾਠੀਚਾਰਜ ਦੌਰਾਨ ਇੱਕ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋਣ, ਕਈਆਂ ਨੂੰ ਜ਼ਖ਼ਮੀ ਕਰਨ ਅਤੇ ਪਹਿਲਾਂ ਤੜਕਸਾਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਭਰ ਵਿੱਚ ਛਾਪੇਮਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਡੁੱਬ ਰਹੀ ਕਿਸਾਨੀ ਨੂੰ ਕੁੱਟਣ ਦੀ ਨਹੀਂ ਬਚਾਉਣ ਦੀ ਲੋੜ, ਕਿਸਾਨ ਜਥੇਬੰਦੀਆਂ ਵੀ ਸਵੈ ਚਿੰਤਨ ਕਰਨ :ਗਿੱਲ ਪੱਤੀ
ਇਸ ਸੰਬੰਧੀ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਸ ਜਬਰ ਜ਼ੁਲਮ ਲਈ ਭਗਵੰਤ ਮਾਨ ਸਰਕਾਰ ਅਤੇ ਪੁਲਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਅਤੇ ਮੰਗ ਕੀਤੀ ਕਿ ਸ਼ਹੀਦ ਕਿਸਾਨ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ ਅਤੇ ਗ੍ਰਿਫਤਾਰ ਕੀਤੇ ਸਾਰੇ ਕਿਸਾਨ ਰਿਹਾਅ ਕੀਤੇ ਜਾਣ। ਕਿਸਾਨਾਂ ਦਾ ਸ਼ਾਂਤਮਈ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕੀਤਾ ਜਾਵੇ।