ਮਾਨਸਾ 17 ਅਕਤੂਬਰ : ਅੱਜ ਗੁਰੂ ਤੇਗ ਬਹਾਦਰ ਵੈਲਫੇਅਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਸਿਮਰਜੀਤ ਸਿੰਘ ਮਾਨਸ਼ਾਹੀਆ ਅਤੇ ਉੱਘੇ ਸਮਾਜ ਸੇਵੀ ਨਾਜਰ ਸਿੰਘ ਮਾਨਸਾਹੀਆ ਸਾਬਕਾ ਐਮ ਐਲ ਏ ਵੱਲੋਂ ਪਿੰਡ ਬੀਰ ਖੁਰਦ, ਭੈਣੀ ਬਾਘਾ ਅਤੇ ਮਾਨਸਾ ਦੀਆਂ 14 ਔਰਤਾਂ ਨੂੰ ਆਪਣਾ ਰੁਜ਼ਗਾਰ ਚਲਾਉਣ ਲਈ ਸਲਾਈ ਮਸ਼ੀਨਾਂ ਵੰਡੀਆਂ ਗਈਆਂ। ਗੁਰੂ ਤੇਗ ਬਹਾਦਰ ਵੈਲਫੇਅਰ ਟਰੱਸਟ ਅਤੇ ਸਰਦਾਰ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਬਹੁਤ ਹੀ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ ।
ਕਾਂਗਰਸ ਨੇ ਮੇਅਰ ਰਮਨ ਗੋਇਲ ਵਿਰੁਧ ਕਮਿਸ਼ਨਰ ਨੂੰ ਸੌਪਿਆ ਬੇਭਰੋਸਗੀ ਦਾ ਮਤਾ
ਇਸ ਸੰਸਥਾ ਵੱਲੋਂ ਬਹੁਤ ਹੀ ਥੋੜੇ ਸਮੇਂ ਵਿੱਚ ਪੰਜ ਗਰੀਬ ਪਰਿਵਾਰਾਂ ਦੇ ਘਰ ਪਵਾਏ ਜਾ ਚੁੱਕੇ ਹਨ ਅਤੇ ਇੱਕ ਉਸਾਰੀ ਅਧੀਨ ਹੈ, ਸੈਂਕੜੇ ਲੋੜਵੰਦ ਔਰਤਾਂ ਨੂੰ ਆਪਣਾ ਰੁਜ਼ਗਾਰ ਚਲਾਉਣ ਲਈ ਸਲਾਈ ਮਸ਼ੀਨਾਂ ਦਿੱਤੀਆਂ ਜਾ ਚੁੱਕੀਆਂ ਹਨ, ਦਰਜਨਾਂ ਹੀ ਅਪਾਹਜਾਂ ਨੂੰ ਟਰਾਈ ਸਾਈਕਲ ਵੰਡੇ ਜਾ ਚੁੱਕੇ ਹਨ ਅਤੇ ਸੈਂਕੜੇ ਖਿਡਾਰੀਆਂ ਨੂੰ ਟਰੈਕ ਸੂਟ ਦਿੱਤੇ ਜਾ ਚੁੱਕੇ ਹਨ।
ਭਾਜਪਾ ਨੂੰ ਵੱਡਾ ਝਟਕਾ, ਮੋਹਾਲੀ ਦੇ ਡਿਪਟੀ ਮੇਅਰ ਕਾਂਗਰਸ ‘ਚ ਸ਼ਾਮਲ
ਸਮਾਜ ਸੇਵੀ ਨਾਜਰ ਸਿੰਘ ਮਾਨਸ਼ਾਹੀਆ ਅਤੇ ਗੁਰੂ ਤੇਗ ਬਹਾਦਰ ਵੈਲਫੇਅਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਸਿਮਰਜੀਤ ਸਿੰਘ ਮਾਨਸਾਹੀਆ ਸਮਾਜ ਭਲਾਈ ਦੇ ਕੰਮਾਂ ਲਈ ਹਰ ਸਮੇਂ ਤਿਆਰ- ਬਰ -ਤਿਆਰ ਰਹਿੰਦੇ ਹਨ। ਲੋੜਵੰਦਾਂ ਦੀ ਜੁਬਾਨ ਵਿੱਚੋਂ ਐਡਵੋਕੇਟ ਸਿਮਰਜੀਤ ਸਿੰਘ ਮਾਨਸ਼ਾਹੀਆ ਅਤੇ ਸਰਦਾਰ ਨਾਜਰ ਸਿੰਘ ਮਾਨਸਾਹੀਆ ਲਈ ਇਹੋ ਸ਼ਬਦ ਨਿਕਲਦੇ ਹਨ ਕਿ ਪਰਮਾਤਮਾ ਗੁਰੂ ਤੇਗ ਬਹਾਦਰ ਵੈਲਫੇਅਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਸਿਮਰਜੀਤ ਸਿੰਘ ਮਾਨਸ਼ਾਹੀਆ ਅਤੇ ਨਾਜਰ ਸਿੰਘ ਮਾਨਸ਼ਾਹੀਆ ਨੂੰ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਦੇਵੇ।
Share the post "ਐਡਵੋਕੇਟ ਸਿਮਰਜੀਤ ਸਿੰਘ ਮਾਨਸਾਹੀਆ ਅਤੇ ਨਾਜਰ ਸਿੰਘ ਮਾਨਸਾਹੀਆ ਨੇ ਲੋੜਵੰਦ ਔਰਤਾਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ"