ਕਰਜ਼ੇ ਤੋਂ ਦੁਖੀ ਨੌਜਵਾਨ ਕਿਸਾਨ ਵਲੋਂ ਆਤਮਹੱਤਿਆ

0
23

ਸੁਖਜਿੰਦਰ ਮਾਨ
ਬਠਿੰਡਾ, 4 ਦਸੰਬਰ: ਜ਼ਿਲ੍ਹੇ ਦੇ ਪਿੰਡ ਭਗਵਾਨਗੜ੍ਹ ’ਚ ਰਹਿਣ ਵਾਲੇ ਇੱਕ ਨੌਜਵਾਨ ਕਿਸਾਨ ਵਲੋਂ ਕਰਜ਼ੇ ਤੋਂ ਦੁਖੀ ਹੋ ਕੇ ਆਤਮਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਮਿ੍ਰਤਕ ਦੀ ਪਹਿਚਾਣ ਰਣਜੀਤ ਸਿੰਘ(37) ਸਾਲ ਵਾਸੀ ਭਗਵਾਨਗੜ੍ਹ ਦੇ ਤੌਰ ’ਤੇ ਹੋਈ ਹੈ। ਪਤਾ ਲੱਗਿਆ ਹੈ ਕਿ ਉਕਤ ਕਿਸਾਨ ਵਿਰੁਧ ਪੈਸਿਆਂ ਦੀ ਵਾਪਸੀ ਨਾ ਹੋਣ ਦੇ ਚੱਲਦੇ ਆੜਤੀ ਨੇ ਅਦਾਲਤ ਵਿਚ ਕੇਸ ਕੀਤਾ ਹੋਇਆ ਸੀ। ਮਿ੍ਰਤਕ ਕਿਸਾਨ ਦੇ ਜਾਣਕਾਰ ਦਰਸ਼ਨ ਸਿੰਘ ਨੇ ਦਸਿਆ ਕਿ ਉਕਤ ਕੇਸ ਵਿਚ ਅਗਲੀ ਸੁਣਵਾਈ 11 ਦਸੰਬਰ ਨੂੰ ਹੋਣੀ ਸੀ, ਜਿਸਦੇ ਚੱਲਦੇ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸਨੇ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ। ਪਿੰਡ ਵਾਸੀਆਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਮਿ੍ਰਤਕ ਰਣਜੀਤ ਸਿੰਘ ਛੋਟਾ ਕਿਸਾਨ ਸੀ ਤੇ ਉਸਦੀ ਨਰਮੇ ਦੀ ਫ਼ਸਲ ਨੂੰ ਵੀ ਗੁਲਾਬੀ ਸੁੰਡੀ ਨੇ ਤਬਾਹ ਕਰ ਦਿੱਤਾ ਸੀ।

LEAVE A REPLY

Please enter your comment!
Please enter your name here