ਸੁਖਜਿੰਦਰ ਮਾਨ
ਬਠਿੰਡਾ, 28 ਦਸੰਬਰ: ਕਾਂਗਰਸ ਕਮੇਟੀ ਸ਼ਹਿਰੀ ਵੱਲੋਂ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਦੀ ਅਗਵਾਈ ਹੇਠ ਸਥਾਨਕ ਕਾਂਗਰਸ ਭਵਨ ਵਿਖੇ ਪਾਰਟੀ ਦਾ 139ਵਾਂ ਸਥਾਪਨਾ ਮਨਾਇਆ। ਇਸ ਦੌਰਾਨ ਪਾਰਟੀ ਦੇ ਆਗੂ, ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ। ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਸੀਨੀਅਰ ਆਗੂਆਂ ਨੇ ਕਿਹਾ ਕਿ ‘‘ਕਾਂਗਰਸ ਦੇਸ਼ ਦੀ ਸਰਵ ਸਨਮਾਨਤ ਪਾਰਟੀ ਹੈ ਜਿਸ ਨੇ ਦੇਸ਼ ਲਈ ਬਹੁਤ ਵੱਡੇ ਪ੍ਰਾਜੈਕਟ ਦਿੱਤੇ ਅਤੇ ਗਰੀਬਾਂ ਲਈ ਭਲਾਈ ਸਕੀਮਾਂ ਉਲੀਕੀਆਂ ਜਿਸ ਕਰਕੇ ਹਮੇਸ਼ਾਂ ਹੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਬਰਕਰਾਰ ਰਹੀ।’’ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ ਕੇ ਅਗਰਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ ਆਦਿ ਨੇ ਵੀ ਵਧਾਈਆਂ ਦਿੱਤੀਆ। ਜ਼ਿਲਾ ਪ੍ਰਧਾਨ ਸ਼ਹਿਰੀ ਅਰੁਣ ਵਧਾਵਨ ਨੇ ਆਈ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲਦ ਹੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਜਾਵੇਗਾ। ਸਮਾਗਮ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਪਤਨੀ ਵੀਨੂੰ ਬਾਦਲ ਵਿਸ਼ੇਸ਼ ਤੌਰ ’ਤੇ ਪੁੱਜੇ। ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਕੁਲਵਿੰਦਰ ਸਿੰਘ, ਕਾਰਜਕਾਰੀ ਪ੍ਰਧਾਨ ਕਿਰਨਦੀਪ ਕੌਰ ਵਿਰਕ, ਬਲਾਕ ਪ੍ਰਧਾਨ ਹਰਵਿੰਦਰ ਲੱਡੂ, ਬਲਜਿੰਦਰ ਸਿੰਘ ਠੇਕੇਦਾਰ, ਸੀਨੀਅਰ ਆਗੂ ਸੰਦੀਪ ਗੋਇਲ, ਯੂਥ ਆਗੂ ਬਲਜੀਤ ਸਿੰਘ, ਮੋਹਨ ਲਾਲ ਝੂੰਬਾ ਚੇਅਰਮੈਨ ਤੇ ਯਸ਼ਪਾਲ ਸ਼ਰਮਾ ਆਦਿ ਹਾਜ਼ਰ ਸਨ।