ਸੁਖਜਿੰਦਰ ਮਾਨ
ਚੰਡੀਗੜ੍ਹ, 8 ਨਵੰਬਰ: ਪਹਿਲਾਂ ਹੀ ਖੇਮਿਆਂ ਚ ਵੰਡੀ ਕਾਂਗਰਸ ਪਾਰਟੀ ਨੂੰ ਅੱਜ ਉਸ ਨੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਲੀਡਰ ਅਤੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਸ੍ਰੀ ਬਹਿਲ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੇਅਰਮੈਨ ਬਣਾਇਆ ਗਿਆ ਸੀ, ਦੇ ਵਲੋਂ ਪਾਰਟੀ ਛੱਡਣ ਦੇ ਚਰਚੇ ਸੁਣਾਈ ਦੇ ਰਹੇ ਹਨ।ਹਾਲਾਂਕਿ ਉਨ੍ਹਾਂ ਇਸ ਸਬੰਧ ਵਿੱਚ ਕੋਈ ਟਿੱਪਣੀ ਨਹੀਂ ਕੀਤੀ ਪ੍ਰੰਤੂ ਸੁਣਨ ਵਿੱਚ ਆਇਆ ਹੈ ਕਿ ਭਲਕੇ ਉਹ ਗੁਰਦਾਸਪੁਰ ਵਿਖੇ ਵੱਡਾ ਇਕੱਠ ਕਰ ਰਹੇ ਹਨ ਜਿਸ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ।ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਨ੍ਹਾਂ ਦੀ ਗੱਲਬਾਤ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਚੱਲ ਰਹੀ ਹੈ, ਜਿਸ ਦੇ ਚਲਦੇ ਉਹ ਆਪ ਵਿੱਚ ਵੀ ਸ਼ਾਮਲ ਹੋ ਸਕਦੇ ਹਨ।