ਪੰਜਾਬੀ ਖ਼ਬਰਸਾਰ ਬਿਊਰੋ
ਮਲੋਟ, 22 ਮਈ: ਸੂਬਾ ਕਮੇਟੀ ਦੇ ਸੱਦੇ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਜਿਲ੍ਹਾ ਪੱਧਰੀ ਮੀਟਿੰਗ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਕਮਿਊਨਿਟੀ ਪੈਲਸ ਮਲੋਟ ਵਿਖੇ ਹੋਈ ਜਿਸ ਵਿਚ ਜਿਲ੍ਹਾ ਅਤੇ ਬਲਾਕਾਂ ਦੇ ਅਹੁਦੇਦਾਰਾਂ ਅਤੇ ਸਰਗਰਮ ਵਰਕਰ ਸਾਮਲ ਹੋਏ । ਸੂਬਾ ਕਮੇਟੀ ਵੱਲੋਂ ਵਿਸੇਸ ਅਬਜਰਵਰ ਦੇ ਤੌਰ ’ਤੇ ਪੁੁੱਜੇ ਪੰਜਾਬ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਸ ਮੌਕੇ ਕਿਹਾ ਕਿ ਹਰੇ ਇਨਕਲਾਬ ਤੋਂ ਪਹਿਲਾਂ ਝੋਨਾ ਪੰਜਾਬ ਦੀ ਫਸਲ ਨਹੀਂ ਸੀ। ਇਹ ਤਾਂ ਦੇਸੀ ਵਿਦੇਸੀ ਕਾਰਪੋਰੇਟ ਘਰਾਣਿਆਂ ਦੇ ਅੰਨ੍ਹੇ ਮੁਨਾਫਿਆਂ ਖਾਤਰ ਫੋਰਡ ਫਾਊਾਡੇਸਨ ਦੇ ਤਿਆਰ ਕੀਤੇ ਖਾਕੇ ਨੂੰ ਸੰਸਾਰ ਬੈਂਕ ਅਤੇ ਸਰਕਾਰਾਂ ਦੀ ਮਿਲੀਭੁਗਤ ਨਾਲ ਮੜੇ ਗਏ । ਇਸ ਹਰੇ ਇਨਕਲਾਬ ਰਾਹੀਂ ਉਸ ਮੌਕੇ ਬਿਨਾਂ ਜਹਿਰਾਂ ਤੋਂ ਸਮਾਜ ਲਈ ਲੋੜੀਂਦੀਆਂ ਸਾਰੀਆਂ ਫਸਲਾਂ ਬੀਜਣ ਵਾਲੇ ਫਸਲੀ ਵਿਭਿੰਨਤਾ ਦੀ ਕੁਦਰਤੀ ਪ੍ਰਣਾਲੀ ਨੂੰ ਤਹਿਸ ਨਹਿਸ ਕਰਕੇ ਪੰਜਾਬ ਵਾਸੀਆਂ ਲਈ ਸਾੜਸਤੀ ਵਰਗੀ ਹਾਲਤ ਪੈਦਾ ਕਰਨ ਵਾਲਾ ਝੋਨੇ ਦਾ ਫਸਲੀ ਚੱਕਰ ਪੰਜਾਬ ਦੇ ਕਿਸਾਨਾਂ ਸਿਰ ਮੜਿਆ ਗਿਆ ਜਿਸ ਦੀਆਂ ਜਿੰਮੇਵਾਰ ਸਾਮਰਾਜ ਨੀਤੀਆਂ ਹੀ ਹਨ।
ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਮੀਤ ਪ੍ਰਧਾਨ ਭੁਪਿੰਦਰ ਸਿੰਘ ਚੰਨੂੰ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਲੰਬੀ ਬਲਾਕ ਦੇ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਮੁਕਤਸਰ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਗਿੱਦੜਬਾਹਾ ਬਲਾਕ ਪ੍ਰਧਾਨ ਬਿੱਟੂ ਮੱਲਣ, ਬੋਹੜ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ ਮਲੋਟ, ਮਲਕੀਤ ਸਿੰਘ ਗੱਗੜ, ਐਂਪੀ ਸਿੰਘ ਭੁੱਲਰ ਵਾਲਾ, ਨਿਸਾਨ ਸਿੰਘ ਕੱਖਾਂਵਾਲੀ, ਸੁਖਰਾਜ ਸਿੰਘ ਰਹੂੜਿਆਂਵਾਲੀ, ਜਗਸੀਰ ਸਿੰਘ ਗੱਗੜ, ਗੁਰਤੇਜ ਸਿੰਘ ਖੁੰਡੀਆਂ ਆਦਿ ਨੇ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਇੱਕ ਤਰਫੇ ਤੌਰ ’ਤੇ ਐਲਾਨ ਕਰ ਦਿੱਤਾ ਹੈ ਪ੍ਰੰਤੁੂ ਜੇਕਰ ਦਸ ਹਜਾਰ ਰੁਪਏ ਪ੍ਰਤੀ ਏਕੜ ਹੁੰਦਾ ਤਾਂ ਕਿਸਾਨਾਂ ਦੇ ਕਾਫੀ ਵੱਡੇ ਹਿੱਸੇ ਨੇ ਸਿੱਧੀ ਬਿਜਾਈ ਲਈ ਰਾਜੀ ਹੋ ਜਾਣਾ ਸੀ। ਸਰਕਾਰ ਵੱਲੋਂ ਮੂੰਗੀ, ਬਾਸਮਤੀ ਤੇ ਮੱਕੀ ਦੀ ਸਰਕਾਰੀ ਖਰੀਦ ਦਾ ਐਲਾਨ ਕੀਤਾ ਗਿਆ ਹੈ ਪਰ ਕਾਨੂੰਨੀ ਗਰੰਟੀ ਨਹੀਂ ਦਿੱਤੀ ਜਾ ਰਹੀ ਹੈ, ਨਾ ਹੀ ਪਛੇਤੇ ਝੋਨੇ ਵਾਲੇ ਕਿਸਾਨਾਂ ਨੂੰ ਬਣਦਾ ਉਤਸਾਹੀ ਭੱਤੇ ਦਾ ਐਲਾਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਝੋਨੇ ਦੀ ਥਾਂ ਸਾਰੀਆਂ ਫਸਲਾਂ ਦਾਲਾਂ, ਸਬਜੀਆਂ, ਬਾਸਮਤੀ, ਮੱਕੀ, ਤੇਲ, ਬੀਜ, ਫਲਾਂ ਤੇ ਹੋਰ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ ਲਾਭਕਾਰੀ ਮੁੱਲ ਦੋ ਜਮ੍ਹਾਂ ਪੰਜਾਹ ਫੀਸਦੀ ਫਾਰਮੁਲੇ ਮੁਤਾਬਕ ਮਿਥ ਕੇ ਮੁਕੰਮਲ ਖਰੀਦ ਦੀ ਗਰੰਟੀ ਦਿੱਤੀ ਜਾਵੇ। ਇਸ ਮੌਕੇ ਸਕੱਤਰ ਮਾ.ਗੁਰਾਂਦਿੱਤਾ ਸਿੰਘ ਭਾਗਸਰ, ਖੁਸਹਾਲ ਸਿੰਘ ਵੰਗਲ, ਮਨੋਹਰ ਸਿੰਘ ਸਿੱਖਵਾਲਾ, ਦਲਜੀਤ ਸਿੰਘ ਮਿੱਠੜੀ, ਬਗੀਚਾ ਸਿੰਘ ਮਲੋਟ, ਜੋਗਿੰਦਰ ਸਿੰਘ ਬੁੱਟਰ ਸਰੀਂਹ, ਡਾ.ਹਰਪਾਲ ਸਿੰਘ ਕਿੱਲਿਆਂਵਾਲੀ ਵੀ ਸਾਮਲ ਸਨ । ਮੀਟਿੰਗ ਵਿਚ ਕਿਸਾਨ ਆਗੂਆਂ ਵਲੋਂ ਲੰਬੀ ਲਾਠੀਚਾਰਜ ਤੋ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਚ ਮੰਨੀਆਂ ਮੰਗਾਂ ਸਮੇਤ ਕਿਸਾਨਾਂ ਮਜਦੂਰਾਂ ਨਰਮੇਂ ਦਾ ਐਲਾਨ ਕੀਤਾ ਮੁਆਵਜਾ ਤਰੁੰਤ ਦੇਣ ਦੀ ਮੰਗ ਕੀਤੀ।
Share the post "ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਸਿਰ ਝੋਨੇ ਦੀ ਫ਼ਸਲ ਮੜੀ: ਕੋਕਰੀ ਕਲਾਂ"