ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 28 ਜੂਨ: ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਹਨੀ ਭੁੱਚੋ ਖੁਰਦ, ਜ਼ਿਲ੍ਹਾ ਸਕੱਤਰ ਸਵਰਨ ਸਿੰਘ ਪੂਹਲੀ, ਕਿਸਾਨ ਔਰਤ ਵਿੰਗ ਪਿੰਡ ਭੁੱਚੋ ਖੁਰਦ ਕਮੇਟੀ ਦੇ ਪ੍ਰਧਾਨ ਮਨਜੀਤ ਕੌਰ ਪਿਆਰੋ ਤੇ ਪ੍ਰੈੱਸ ਸਕੱਤਰ ਜੋਤੀ ਭੁੱਚੋ ਖੁਰਦ ਨੇ ਇੱਥੇ ਜਾਰੀ ਬਿਆਨ ਵਿਚ ਸੂੁਬੇ ਦੀ ਆਪ ਸਰਕਾਰ ਵਲੋਂ ਪੇਸ਼ ਕੀਤੇ ਪਲੇਠੇ ਬਜ਼ਟ ਨੂੰ ਪਿਛਲੀਆਂ ਸਰਕਾਰਾਂ ਵਾਂਗ ਜਾਦੂਕਰਾਂ ਦੀ ਛੜੀ ਦੇ ਵਾਂਗ ਕਰਾਰ ਦਿੰਦਿਆਂ ਕਿਹਾ ਕਿ ਇਸ ਵਿੱਚ ਆਮ ਲੋਕਾਂ ਨੂੰ ਦੇਣ ਲਈ ਨਹੀਂ ਹੈ।ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਸਰਕਾਰ ਕੁਝ ਉਨ੍ਹਾਂ ਲਈ ਕਰੂਗੀ, ਸਮੁੱਚਾ ਬਜਟ ਲੋਕਾਂ ਲਈ ਨਿਰਾਸ਼ਾ ਭਰਿਆ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਸੀ ਸਭ ਤੋਂ ਵੱਡਾ ਵਾਅਦਾ ਔਰਤਾਂ ਨਾਲ ਕੀਤੀ ਹਰ ਮਹੀਨੇ ਇੱਕ ਹਜਾਰ ਰੁਪਿਆ ਔਰਤਾਂ ਦੇ ਖਾਤੇ ਵਿੱਚ ਪਾਇਆ ਜਾਵੇਗਾ ਇਸ ਬਜਟ ਵਿੱਚ ਇੱਕ ਵੀ ਪੈਸਾ ਨਾ ਰੱਖਣਾ ਔਰਤਾਂ ਦੇ ਨਾਲ ਮਜ਼ਾਕ ਕੀਤਾ ਗਿਆ ਹੈ। ਪ੍ਰਧਾਨ ਅਮਰਜੀਤ ਹਨੀ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਇਸ ਬਜਟ ਤੋਂ ਬਹੁਤ ਵੱਡੀਆਂ ਉਮੀਦਾਂ ਸੀ, ਪੰਜਾਬ ਸਰਕਾਰ ਉਨ੍ਹਾਂ ਬਾਰੇ ਕੁਝ ਸੋਚੂ ਇਸ ਬਜਟ ਵਿਚ ਕਿਸਾਨਾਂ ਲਈ ਮਾਮੂਲੀ ਰਕਮ ਰੱਖੀ ਗਈ ਹੈ।ਇਹ ਵੀ ਰਕਮ ਬਹੁਤ ਥੋੜ੍ਹੀ ਹੈ ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਿਸਾਨੀ ਨਾਲ ਵਾਅਦਾ ਕੀਤਾ ਸੀ ਇੱਕ ਅਪ੍ਰੈਲ ਤੋਂ ਬਾਅਦ ਕਰਜ਼ੇ ਨਾਲ ਕੋਈ ਵੀ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ। ਪਿਛਲੇ ਤਿੰਨ ਮਹੀਨਿਆਂ ਦੇ ਵਿੱਚ ਸੈਂਕੜੇ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਕਰਜ਼ੇ ਦੇ ਸਤਾਏ ਹੋਏ ਇਸ ਬਜਟ ਦੇ ਵਿੱਚ ਕਿਸਾਨ ਕਰਜੇ ਮੁਆਫੀ ਬਾਰੇ ਸਰਕਾਰ ਨੇ ਜ਼ਿਆਦਾ ਧਿਆਨ ਨਹੀਂ ਦਿੱਤਾ ਹੈ। ਇਸ ਗੱਲ ਦਾ ਸਬੂਤ ਹੈ ਕਿ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਕਿਸਾਨ ਵਿਰੋਧੀ ਹੈ।
ਕਿਰਤੀ ਕਿਸਾਨ ਯੁੂਨੀਅਨ ਨੇ ਪੰਜਾਬ ਸਰਕਾਰ ਦੇ ਪਲੇਠੇ ਬਜ਼ਟ ਨੂੰ ਕੀਤਾ ਰੱਦ
11 Views