10 Views
ਸੁਖਜਿੰਦਰ ਮਾਨ
ਬਠਿੰਡਾ, 01 ਮਾਰਚ: ਕਿਰਤੀ ਕਿਸਾਨ ਯੂਨੀਅਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੀ ਸਖਤ ਸਬਦਾਂ ਚ ਨਿਖੇਧੀ ਕੀਤੀ ਹੈ। ਇੱਥੇ ਜਾਰੀ ਬਿਆਨ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਭੁੱਚੋ ਖੁਰਦ ਤੇੇ ਸਕੱਤਰ ਸਵਰਨ ਸਿੰਘ ਪੂਹਲੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਉਂਦੇ ਹੋਏ ਕਿਹਾ ਜਦੋਂ ਤੋਂ ਬੀਜੇਪੀ ਸਰਕਾਰ ਸੱਤਾ ਵਿਚ ਆਈ ਆ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਉਪਰ ਡਾਕੇ ਮਾਰੇ ਜਾ ਰਹੇ ਹਨ। ਇਸ ਤੋਂ ਪਹਿਲਾਂ ਜੰਮੂ ਕਸਮੀਰ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਇਸਤੋਂ ਇਲਾਵਾ ਤਿੰਨ ਖੇਤੀ ਕਾਨੂੰਨ ਨੂੰ ਲਿਆ ਕੇ ਰਾਜਾਂ ਦੇ ਅਧਿਕਾਰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੀਆਂ 25 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੇ ਇਸ ਫੈਸਲੇ ਦੇ ਖ਼ਿਲਾਫ਼ ਸੱਤ ਮਾਰਚ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਮੁਜਾਹਰੇ ਕੀਤੇ ਜਾਣਗੇ ।
Share the post "ਕਿਰਤੀ ਕਿਸਾਨ ਯੂਨੀਅਨ ਵਲੋਂ ਬੀਬੀਐਮਬੀ ਵਿਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦਾ ਵਿਰੋਧ"