ਕਿਸਾਨਾਂ ਨੂੰ ਅਪਸ਼ਬਦ ਬੋਲਣ ਵਾਲੇ ਥਾਣਾ ਮੁਖੀ ਵਿਰੁਧ ਕਾਰਵਾਈ ਦੀ ਮੰਗ

0
24

ਸੁਖਜਿੰਦਰ ਮਾਨ
ਬਠਿੰਡਾ, 11 ਅਗਸਤ-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਆਗੂਆਂ ਕਾਕਾ ਸਿੰਘ ਕੋਟੜਾ ਅਤੇ ਰੇਸਮ ਸਿੰਘ ਯਾਤਰੀ ਨੇ ਪੰਜਾਬ ਸਰਕਾਰ ਨੂੰ ਕਿਸਾਨਾਂ ਵਿਰੁਧ ਅਪਸਬਦ ਬੋਲਣ ਵਾਲੇ ਬਨੂੜ ਦੇ ਥਾਣਾ ਮੁਖੀ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਬਨੂੜ ਵਿਖੇ ਕਿਸਾਨਾਂ ਵੱਲੋਂ ਸੱਤਾਧਾਰੀ ਪਾਰਟੀ ਦੇ ਐਮ ਐਲ ਏ ਨੂੰ ਕਿਸਾਨੀ ਸਬੰਧੀ ਸਵਾਲ-ਜਵਾਬ ਕਰਨੇ ਸਨ ਪ੍ਰੰਤੂ ਉਕਤ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਾ ਸਿਰਫ਼ ਰੋਕ ਦਿੱਤਾ, ਬਲਕਿ ਜੀਭ ਕੱਟਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਜੇਕਰ ਤੁਰੰਤ ਐਸਐਚਓ ਖਿਲਾਫ ਸਖਤ ਤੋਂ ਸਖਤ ਕਾਰਵਾਈ ਨਾ ਕੀਤੀ ਤਾਂ ਕਿ ਜਥੇਬੰਦੀ ਨੂੰ ਅਗਲਾ ਐਕਸਨ ਲੈਣ ਲਈ ਮਜਬੂਰ ਹੋਣਾ ਪਵੇਗਾ।

LEAVE A REPLY

Please enter your comment!
Please enter your name here