ਸੁਖਜਿੰਦਰ ਮਾਨ
ਬਠਿੰਡਾ, 7 ਨਵੰਬਰ: ਕਿਸਾਨੀ ਸਮੱਸਿਆਵਾਂ ਅਤੇ ਡੀ ਏ ਵੀ ਪੀ ਖਾਦ ਦੀ ਕਿੱਲਤ ਦੇ ਮੁੱਦੇ ’ਤੇ ਹੁਣ ਭਲਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਇਸ ਧਰਨੇ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ,ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਆਦਿ ਸੰਬੋਧਨ ਕਰਨਗੇ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਚਮਕੌਰ ਸਿੰਘ ਮਾਨ ਨੇ ਦਸਿਆ ਕਿ ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਧਰਨੇ ਲਈ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਚੰਨੀ ਸਰਕਾਰ ਕਿਸਾਨੀ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਅੱਖਾਂ ਬੰਦ ਕਰ ਚੁੱਕੀ ਹੈ ਅਤੇ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹਨ। ਪ੍ਰੰਤੂ ਅਕਾਲੀ ਦਲ ਹਮੇਸ਼ਾ ਦੀ ਤਰ੍ਹਾਂ ਕਿਸਾਨੀ ਨਾਲ ਡਟ ਕੇ ਖ਼ੜਾ ਹੈ।
Share the post "ਕਿਸਾਨੀ ਸਮੱਸਿਆਵਾਂ ਅਤੇ ਡੀਏਪੀ ਕਿੱਲਤ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ ਅੱਜ"