ਕਿਹਾ ਆਪ ਸਰਕਾਰ ਦੇ ਝੋਨੇ ਦੀ ਖਰੀਦ ਪ੍ਰਬੰਧਾਂ ਦੇ ਸਾਰੇ ਦਾਅਵੇ ਖੋਖਲੇ-ਸਰੂਪ ਰਾਮਾਂ
ਸੁਖਜਿੰਦਰ ਮਾਨ
ਬਠਿੰਡਾ, 7 ਅਕਤੂਬਰ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਦਾਣਾ ਮੰਡੀਆਂ ਵਿਚ ਝੋਨੇ ਦੀ ਖਰੀਦ ਨਾ ਹੋਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾ ਰਹੇ ਸਾਰੇ ਦਾਅਵਿਆਂ ਨੂੰ ਖੋਖਲੇ ਕਰਾਰ ਦਿੰਦਿਆਂ ਕਿਹਾ ਕਿ ਅਜੇ ਤਕ ਝੋਨੇ ਦੀ ਖਰੀਦ ਸਬੰਧੀ ਏਜੰਸੀਆਂ ਨੂੰ ਮੰਡੀਆਂ ਅਲਾਟ ਨਹੀਂ ਕੀਤੀਆਂ ਅਤੇ ਨਾ ਹੀ ਸ਼ੈਲਰਾਂ ਦੀ ਵੰਡ ਕੀਤੀ ਹੈ, ਜਿਸ ਕਾਰਨ ਕਿਸਾਨ ਦਾਣਾ ਮੰਡੀਆਂ ਵਿਚ ਰਾਤਾਂ ਕੱਟਣ ਨੂੰ ਮਜ਼ਬੂਰ ਹਨ।
ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਛਾਪੇਮਾਰੀ
ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਨਾ ਕੀਤੀ ਤਾਂ ਜਥੇਬੰਦੀ ਖ਼ਰੀਦ ਅਧਿਕਾਰੀਆਂ ਦਾ ਘਿਰਾਉ ਕਰਨ ਲਈ ਮਜ਼ਬੂਰ ਹੋਵੇਗੀ, ਜਿਸ ਦੀ ਜਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਹੋਵੇਗੀ।ਇਸ ਮੌਕੇ ਸਰੂਪ ਸਿੰਘ ਰਾਮਾਂ ਨੇ ਖਰੀਦ ਇੰਸਪੈਕਟਰਾਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਖਰੀਦ ਕੇਂਦਰ ਸੇਖੂ ਵਿਚ 200 ਕੁਇੰਟਲ ਝੋਨੇ ਦੀ ਪਨਗਰੇਨ ਏਜੰਸੀ ਤੋਂ ਬੋਲੀ ਕਰਵਾ ਕੇ ਖਰੀਦ ਦੀ ਸ਼ੁਰੂਆਤ ਕਰਵਾਈ।
ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ-ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼
ਇਸ ਮੌਕੇ ਮੰਡੀ ਸੁਪਰਵਾਇਜ਼ਰ ਕਰਮਵੀਰ ਸਿੰਘ, ਹਰਜਿੰਦਰ ਸਿੰਘ ਮਲਕਾਣਾ, ਸਨਪ੍ਰੀਤ ਸਿੰਘ, ਵਿਨੋਦ ਰਾਠੀ, ਇੰਸਪੈਕਟਰ ਸੁਖਦੀਪ ਸਿੰਘ, ਇਸੰਪੈਕਟਰ ਜਸਵਿੰਦਰ ਸਿੰਘ ਬਾਂਡੀ ਤੋਂ ਇਲਾਵਾ ਸੁਖਦੀਪ ਸਿੰਘ ਕਣਕਵਾਲ ਜ਼ਿਲ੍ਹਾ ਜਰਨਲ ਸਕੱਤਰ, ਪਿਛੋਰਾ ਸਿੰਘ ਸੇਖੂ, ਕਰਮਜੀਤ ਸਿੰਘ ਜੱਜ਼ਲ, ਸੁਖਵੀਰ ਸਿੰਘ ਕਣਕਵਾਲ, ਹਰਵੀਰ ਸਿੰਘ ਬਾਦਲ ਆਦਿ ਹਾਜ਼ਰ ਸਨ।
Share the post "ਕਿਸਾਨ ਆਗੂ ਸਰੂਪ ਸਿੰਘ ਰਾਮਾਂ ਨੇ ਖਰੀਦ ਕੇਂਦਰ ਸੇਖੂ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ"