ਕੇਂਦਰ ਸਰਕਾਰ ਦੀ ਇਸ ਤਰਾਂ ਦੀ ਕਾਰਵਾਈ ਤੋਂ ਲੱਖੋਵਾਲ ਡਰਨ ਵਾਲੇ ਨਹੀਂ – ਰਾਮਾ
ਸੁਖਜਿੰਦਰ ਮਾਨ
ਬਠਿੰਡਾ, 21 ਫਰਵਰੀ :ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਕਿਸਾਨੀ ਅੰਦੋਲਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਹਾਲੀ ਮੋਰਚੇ ਵਿੱਚ ਸਭ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਹਮਾਇਤ ਕਰਨ ਅਤੇ ਵੱਡੇ ਜੱਥੇ ਸਮੇਤ ਮੋਰਚੇ ਵਿੱਚ ਸ਼ਮੂਲੀਅਤ ਕਰਨ ਕਰਕੇ ਕੇਂਦਰ ਸਰਕਾਰ ਨੇ ਘਬਰਾਹਟ ਵਿਚ ਆ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਰਜਿ:283 ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੇ ਘਰ ਤੇ ਕਾਰੋਬਾਰ ਉੱਪਰ ਸੀ.ਬੀ.ਆਈ ਦੀ ਵੱਡੀ ਰੇਡ ਕਰਵਾਈ। ਰਾਮਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਕਾਰਵਾਈ ਨਾਲ ਉਨ੍ਹਾਂ ਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਉਠਾਈ ਆਵਾਜ਼ ਦਬਾਉਣਾ ਚਾਹੁੰਦੀ ਹੈ, ਡਰਾ ਕੇ ਉਨ੍ਹਾਂ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਵੇਰ ਤੋਂ ਸ਼ਾਮ ਦੇ 5 ਵਜ਼ੇ ਤੱਕ ਸੀ.ਬੀ.ਆਈ ਨੂੰ ਉਨ੍ਹਾਂ ਦੇ ਘਰ ਤੇ ਕਾਰੋਬਾਰ ਤੋਂ ਕੁਝ ਵੀ ਹੱਥ ਨਹੀਂ ਲੱਗਿਆ।ਪਰ ਸੀ.ਬੀ.ਆਈ ਦੇ ਅਧਿਕਾਰੀ ਆਪਣੀ ਨਕਾਮੀ ਛਪਾਉਣ ਲਈ ਉਨਾਂ ਦੇ ਕੁਝ ਬੈਂਕਾਂ ਦੇ ਖਾਲੀ ਚੈੱਕ ਕਾਗਜ਼,ਪਾਸ ਬੁੱਕਾਂ ਤੇ ਹੋਰ ਕਾਗਜ਼ ਪੱਤਰ ਆਪਣੇ ਨਾਲ ਲੈ ਗਈ। ਰਾਮਾਂ ਨੇ ਕਿਹਾ ਕਿ ਯੂਨੀਅਨ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਕੇਂਦਰ ਸਰਕਾਰ ਦੀ ਇਸ ਤਰਾਂ ਦੀ ਕਾਰਵਾਈ ਤੋਂ ਡਰਨ ਵਾਲੇ ਨਹੀਂ। ਉਹ ਆਪਣੀ ਰਹਿੰਦੀ ਜਿੰਦਗੀ ਤੱਕ ਕਿਸਾਨਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੜਦੇ ਰਹਿਣਗੇ, ਚਾਹੇ ਉਨ੍ਹਾਂ ਨੂੰ ਇਸ ਲਈ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਸਮੁੱਚੀ ਜਥੇਬੰਦੀ ਉਨ੍ਹਾਂ ਨਾਲ ਖੜ੍ਹੀ ਹੈ।
Share the post "ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਘਰ ਤੇ ਕਾਰੋਬਾਰ ਉਪਰ ਸੀ.ਬੀ.ਆਈ ਵੱਲੋਂ ਕੀਤੀ ਛਾਪੇਮਾਰੀ ਦੀ ਭਾਕਿਯੂ ਲੱਖੋਵਾਲ ਟਿਕੈਤ ਨੇ ਕੀਤੀ ਨਿਖੇਧੀ"