ਸੁਖਜਿੰਦਰ ਮਾਨ
ਬਠਿੰਡਾ, 3 ਸਤੰਬਰ: ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਜਥੇਬੰਦੀਆਂ ਵਲੋਂ ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਨਸ਼ਾ ਵਿਰੋਧੀ ਕਨਵੈਨਸ਼ਨ ਕਰਵਾਈ ਗਈ। ਮੋਰਚੇ ਦੇ ਆਗੂਆਂ ਬਲਕਰਨ ਸਿੰਘ ਬਰਾੜ ਸੂਬਾ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ, ਬਲਦੇਵ ਸਿੰਘ ਭਾਈ ਰੂਪਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਦਾ, ਅਮਰਜੀਤ ਸਿੰਘ ਹਨੀ ਕਨਵੀਨਰ ਕਿਰਤੀ ਕਿਸਾਨ ਯੂਨੀਅਨ ਅਜਾਦ ,ਸਰੂਪ ਸਿੰਘ ਰਾਮਾ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਸੁਖਮਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਜਰਨਲ ਸਕੱਤਰ ਜਮਹੂਰੀ ਕਿਸਾਨ ਸਭਾ
ਬਠਿੰਡਾ ਜ਼ਿਲ੍ਹੇ ’ਚ ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ
ਦੀ ਪ੍ਰਧਾਨਗੀ ਹੇਠ ਹੋਈ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਵਿੱਚ ਸੱਤਾ ਵਿੱਚ ਆਈਆਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਇਸ ਨੂੰ ਵਧਾਉਣ ਵਿਚ ਪੂਰਾ ਜ਼ੋਰ ਲਾਇਆ ਉਥੇ ਪੰਜਾਬ ਵਿੱਚ ਲੋਕਾਂ ਨਾਲ ਇੱਕ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਡੇਢ ਸਾਲ ਵਿੱਚ ਨਸ਼ਾ ਰੋਕਣ ਵਿੱਚ ਬੁਰੀ ਤਰਾਂ ਅਸਫਲ ਹੋਈ ਹੈ।
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰੀਆਂ ਨੂੰ ਰੋਕਣ ਵਿੱਚ ਪ੍ਰਸ਼ਾਸਨ ਬੁਰੀ ਤਰ੍ਹਾਂ ਫੇਲ ਹੋਇਆ ਹੈ।ਪਿੰਡਾਂ ਵਿੱਚ ਨਸ਼ੇ ਵੇਚਣ ਤੋਂ ਰੋਕਣ ਵਾਲੇ ਲੋਕਾਂ ਉਪਰ ਹਮਲੇ ਕੀਤੇ ਜਾ ਰਹੇ ਹਨ ਨਸ਼ਾ ਖਰੀਦਣ ਲਈ ਸ਼ਰੇਆਮ ਨਸ਼ੇੜੀ ਨੌਜਵਾਨ ਚੋਰੀਆਂ ਕਰਦੇ ਹਨ ਅਤੇ ਮਾਂ ਬਾਪ ਦੀ ਕੁੱਟਮਾਰ ਕਰਦੇ ਹਨ ਨਸ਼ੇ ਕਾਰਨ ਦਿਨੋ-ਦਿਨ ਪਰਿਵਾਰ ਟੁੱਟ ਰਹੇ ਹਨ। ਅੱਜ ਦੀ ਕੰਨਵੈਨਸ਼ਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਨੂੰ ਰੋਕਣ ਲਈ ਮੈਦਾਨ ਵਿੱਚ ਆਉਣ ,ਪਿੰਡ ਕਮੇਟੀਆਂ ਬਣਾਈਆਂ ਜਾਣ ,ਨਸ਼ਾ ਖਾਣ ਵਾਲੇ ਨੌਜਵਾਨਾਂ ਦੀ ਮਦਦ ਕੀਤੀ ਜਾਵੇ ਤਾਂ ਕਿ ਉਹ ਨਸ਼ਾ ਛੱਡ ਸਕਣ ।
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ
ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿੰਡਾਂ ਵਿੱਚ ਨਸ਼ਾ ਛੱਡਣ ਲਈ ਜਾਗ੍ਰਤੀ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਾ ਵੇਚਣ ਤੋਂ ਰੋਕਣ ਲਈ ਪਿੰਡ ਕਮੇਟੀਆਂ ਬਣਾਉਣ ਦਾ ਸਹਿਯੋਗ ਕੀਤਾ ਜਾਵੇਗਾ । ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਦੇ ਸੁਦਾਗਰਾਂ ਤੇ ਸਖ਼ਤ ਤੋਂ ਸਖਤ ਕਾਰਵਾਈ ਕਰਨ ,ਨਸ਼ੇ ਦੇ ਵਪਾਰੀਆਂ ਨੂੰ ਜੇਲ੍ਹਾਂ ਵਿੱਚ ਸੁੱਟ ਕੇ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ।
ਮਾਛੀਵਾੜਾ ਸਾਹਿਬ: ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾ ਨੇ ਲਿਆ ਫਾਹਾ, ਮੱਚਿਆ ਚੀਕ-ਚਿਹਾੜਾ
ਜੇਕਰ ਪ੍ਰਸ਼ਾਸਨ ਨੇ ਨਸ਼ੇ ਦੇ ਤਸਕਰਾਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਲੋਕਾਂ ਨੂੰ ਲਾਮਬੰਦ ਕਰਕੇ ਵੱਡੇ ਪੱਧਰ ਤੇ ਨਸ਼ੇ ਵੇਚਣ ਵਿੱਚ ਮਦਦ ਕਰਨ ਵਾਲੇ ਰਾਜਨੀਤਕ ਲੋਕਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰੇਗਾ। ਅੱਜ ਦੀ ਇਸ ਕੰਨਵੈਨਸ਼ਨ ਵਿੱਚ ਦਾਰਾ ਸਿੰਘ ਮਾਈਸਰ ਖਾਨਾ, ਰਾਜਵਿੰਦਰ ਸਿੰਘ ਕੋਟਭਾਰਾ, ਰਣਜੀਤ ਸਿੰਘ ਮਹਿਰਾਜ ,ਬੀਬੀ ਮਨਜੀਤ ਕੌਰ ਭੁਚੋ ,ਦਰਸ਼ਨ ਸਿੰਘ ਫੁੱਲੋ ਮਿੱਠੀ ਵੀ ਹਾਜ਼ਰ ਸਨ।
Share the post "ਕਿਸਾਨ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਨੇ ਬਠਿੰਡਾ ’ਚ ਨਸ਼ਾ ਵਿਰੋਧੀ ਕਨਵੈਨਸ਼ਨ ਕਰਵਾਈ"