ਸੁਖਜਿੰਦਰ ਮਾਨ
ਬਠਿੰਡਾ, 4 ਅਗਸਤ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਗਵਾਈ ਵਿੱਚ ਪਹੁੰਚੇ ਵਫਦ ਵਲੋਂ ਡਿਪਟੀ ਕਮਿਸ਼ਨਰ ਨਾਲ ਭਾਰਤ ਮਾਲਾ ਸੜਕ, ਗੜੇਮਾਰੀ ਕਾਰਨ ਫਸਲਾਂ ਦੇ ਖ਼ਰਾਬੇ ਅਤੇ ਗੈਸ ਪਾਇਪ ਲਾਇਨ ਦੇ ਮੁਆਵਜ਼ੇ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪਹਿਲੀਆਂ ਮੀਟਿੰਗਾ ਦੌਰਾਨ ਹੋਏ ਫੈਸਲਿਆਂ ਸੰਬੰਧੀ ਅਧੂਰੀਆਂ ਮੰਗਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਇੱਕ ਹਫਤੇ ਵਿੱਚ ਇਹਨਾਂ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ। ਪਰ ਭਾਰਤ ਮਾਲਾ ਤਹਿਤ ਅਕਵਾਇਰ ਕੀਤੀ ਜ਼ਮੀਨ ਦੇ ਰੇਟਾਂ ਵਿੱਚ ਵਾਧਾ ਕਰਨ ਸੰਬੰਧੀ ਕੋਈ ਸਹਿਮਤੀ ਨਹੀਂ ਬਣੀ। ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਥਰਾਲੇ ਦੇ ਕਿਸਾਨਾਂ ਨੂੰ ਸਹਿਮਤੀ ਅਨੁਸਾਰ ਪੂਰਾ ਮੁਆਵਜਾ ਦਿੱਤਾ ਗਿਆ ਹੈ ਜਦੋਂ ਕਿ ਪਿੰਡ ਦੁੱਨੇਆਨਾ ਤੋਂ ਅੱਗੇ ਕਿਸਾਨਾਂ ਨੂੰ ਬਹੁਤ ਨਿਗੁਣਾ ਮੁਆਵਜਾ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਗਿੱਦੜ ਵੱਲੋਂ ਪਿਛਲੇ ਸਮੇਂ ਹਾੜੀ ਦੀਆਂ ਫਸਲਾਂ ਦੇ ਮੁਆਵਜ਼ੇ ਸਬੰਧੀ ਲੱਗੇ ਮੋਰਚੇ ਦੌਰਾਨ ਪ੍ਰਸ਼ਾਸ਼ਨ ਨਾਲ ਹੋਏ ਫੈਸਲੇ ਮੁਤਾਬਿਕ ਰਹਿੰਦੀਆਂ ਮੰਗਾਂ ਬਾਰੇ ਚਰਚਾ ਕੀਤੀ ਜਿਸ ਵਿੱਚ ਖ਼ਾਸ ਤੌਰ ਮਜ਼ਦੂਰਾਂ ਦੇ ਮੁਆਵਜ਼ੇ ਲੈਣ ਸਬੰਧੀ ਬਾਕੀ ਹੈ।
ਕੌਟੜਾ ਕੌੜਾ ਦੀ ਗ੍ਰਾਮ ਪੰਚਾਇਤ ਦੀ ਸ਼ਾਮਲਾਤ ਜ਼ਮੀਨ ਤੋਂ ਨਜਾਇਜ਼ ਕਬਜੇ ਛੁਡਵਾਇਆ
ਡਿਪਟੀ ਕਮਿਸ਼ਨਰ ਨੇ ਛੇਤੀ ਹੀ ਲਾਗੂ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਤੋਂ ਬਾਅਦ ਵਫ਼ਦ ਵਿਚ ਪਹੁੰਚੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਲਾਗੂ ਕਰਾਉਣ ਲਈ ਸੰਘਰਸ਼ਾਂ ਦੇ ਮੈਦਾਨ ਵਿੱਚ ਆਉਣ ਲਈ ਤਿਆਰ ਰਹਿਣ ਅਤੇ ਮਨੀਪੁਰ ਚ ਔਰਤਾਂ ਤੇ ਜ਼ਬਰ ਸਬੰਧੀ 6 ਅਗਸਤ ਨੂੰ ਚੰਡੀਗੜ੍ਹ ਦੇ ਔਰਤ ਰੋਸ ਮੁਜ਼ਾਹਰੇ ਚ ਵੱਧ ਤੋਂ ਵੱਧ ਪਹੁੰਚਣ ਦਾ ਸੱਦਾ ਦਿੱਤਾ।ਅੱਜ ਦੇ ਵਫ਼ਦ ਵਿਚ ਜਸਵੀਰ ਸਿੰਘ ਬੁਰਜ ਸੇਮਾ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਕੁਲਵੰਤ ਸ਼ਰਮਾ ਰਾਏਕੇ ਕਲਾਂ, ਅਜੈਪਾਲ ਸਿੰਘ ਘੁੱਦਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਦਰਸ਼ਨ ਸਿੰਘ ਮਾਈਸਰਖਾਨਾ ਸਮੇਤ ਵੱਡੀ ਗਿਣਤੀ ਵਿਚ ਮਰਦ – ਔਰਤਾਂ ਕਿਸਾਨ ਸ਼ਾਮਲ ਸਨ।
Share the post "ਕਿਸਾਨ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਆਗੂਆਂ ਨੇ ਕੀਤੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ"