Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗਿ੍ਰਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ

19 Views

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਆਡੀਟੋਰੀਅਮ ਉਸਾਰੀ ਲਈ ਹਰ ਸੰਭਵ ਮਦਦ ਦਾ ਭਰੋਸਾ
ਕਾਲਜ ਵਿੱਚ ਰੁੱਖ ਲਾ ਕੇ ਕੁਦਰਤ ਦਾ ਕੀਤਾ ਸ਼ੁਕਰਾਨਾ
ਪੰਜਾਬੀ ਖਬਰਸਾਰ ਬਿਊਰੋ
ਨਰੋਟ ਜੈਮਲ ਸਿੰਘ, 23 ਮਈ: ‘‘ਅਜੋਕੇ ਦੌਰ ਵਿੱਚ ਕੁੜੀਆਂ ਦੀ ਹਰ ਖੇਤਰ ਵਿੱਚ ਸ਼ਮੂਲੀਅਤ ਵਧ ਰਹੀ ਹੈ ਅਤੇ ਉਹ ਵੱਖੋ-ਵੱਖ ਖੇਤਰਾਂ ਵਿੱਚ ਨਿੱਤ ਦਿਨ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀਆਂ ਹਨ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਰੋਟ ਜੈਮਲ ਸਿੰਘ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਅੱਜ ਇਕ ਸਮਾਗਮ ਦੌਰਾਨ ਪਹੁੰਚੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਦੌਰਾਨ ਕੀਤਾ।ਇਸ ਮੌਕੇ ਉਹਨਾਂ ਕਿਹਾ ਕਿ ਕਾਲਜ ਦੇ ਪ੍ਰਬੰਧਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਇਸ ਕਾਲਜ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਵਿੱਚੋਂ 70 ਫ਼ੀਸਦੀ ਕੁੜੀਆਂ ਹਨ ਜੋ ਕਿ ਸਮਾਜ ਵਿੱਚ ਆ ਰਹੀ ਨਵੀਂ ਜਾਗਿ੍ਰਤੀ ਦਾ ਪ੍ਰਤੀਕ ਹੈ।
ਇਸ ਮੌਕੇ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕਾਲਜ ਨੂੰ ਜੋ ਵੀ ਮੁੱਦੇ ਦਰਪੇਸ਼ ਹਨ ਉਹਨਾਂ ਦਾ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ। ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਕਾਲਜ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਕੋਈ ਔਕੜ ਪੇਸ਼ ਨਾ ਆਵੇ ਇਸ ਲਈ ਇਥੇ ਇਕ ਵੱਡਾ ਆਡੀਟੋਰੀਅਮ ਵੀ ਜਲਦ ਵੀ ਉਸਾਰਿਆ ਜਾਵੇਗਾ। ਉਹਨਾਂ ਇਹ ਵੀ ਵਚਨਬੱਧਤਾ ਦੁਹਰਾਈ ਕਿ ਕਾਲਜ ਦੇ ਗਰਾਊਂਡ ਨੂੰ ਪੱਧਰਾ ਕਰਕੇ ਖੇਡਾਂ ਦੇ ਕਾਬਿਲ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਮੁੰਡੇ ਅਤੇ ਕੁੜੀਆਂ ਇੱਥੇ ਆਪਣੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਂ ਉੱਚਾ ਕਰ ਸਕਣ।
ਇਸ ਤੋਂ ਪਹਿਲਾਂ ਕਾਲਜ ਦੀ ਪਿ੍ਰੰਸੀਪਲ ਡਾ. ਅਰਪਨਾ ਨੇ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਸਵਾਗਤ ਕੀਤਾ ਅਤੇ ਅਧਿਆਪਕਾਂ ਨਾਲ ਉਹਨਾਂ ਦੀ ਜਾਣ-ਪਛਾਣ ਕਰਵਾਈ। ਉਹਨਾਂ ਇਸ ਮੌਕਾ ਕਾਲਜ ਵਿੱਚ ਪੜ੍ਹਾਏ ਜਾ ਰਹੇ ਕੋਰਸਾਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਨਵੇਂ ਸੈਸ਼ਨ ਵਿੱਚ ਕੁਝ ਹੋਰ ਨਵੇਂ ਕੋਰਸ ਕਾਲਜ ਵਿਖੇ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਮੌਕੇ ਕਾਲਜ ਪਿ੍ਰੰਸੀਪਲ ਵੱਲੋਂ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਪੰਜਾਬੀ ਸੱਭਿਆਚਾਰ ਦੀ ਪ੍ਰਤੀਕ ਫੁਲਕਾਰੀ ਅਤੇ ਇਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੰਤਰੀ ਵੱਲੋਂ ਇਸ ਮੌਕੇ ਕਾਲਜ ਵਿੱਚ ਇਕ ਰੁੱਖ ਲਗਾ ਕੇ ਕੁਦਰਤ ਦਾ ਸ਼ੁਕਰਾਨਾ ਵੀ ਅਦਾ ਕੀਤਾ ਗਿਆ।ਮਹਿਮਾਨਾਂ ਦਾ ਧੰਨਵਾਦ ਪ੍ਰੋ. ਗੁਰਪ੍ਰੀਤ ਸਿੰਘ ਅਤੇ ਸਟੇਜ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ।ਇਸ ਮੌਕੇ ਹਾਜ਼ਰ ਹੋਰਨਾਂ ਪਤਵੰਤਿਆਂ ਵਿੱਚ ਬਲਾਕ ਪ੍ਰਧਾਨ ਸ੍ਰੀ ਕੁਲਵੰਤ ਸਿੰਘ ਅਤੇ ਮਹਾਰਾਣਾ ਪ੍ਰਤਾਪ ਸਕੂਲ ਦੇ ਪਿ੍ਰੰਸੀਪਲ ਸ੍ਰੀ ਪਾਲ ਸਿੰਘ ਵੀ ਮੌਜੂਦ ਸਨ।

Related posts

ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

punjabusernewssite

ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

punjabusernewssite

ਡੇਰਾ ਸਿਰਸਾ ਮੁਖੀ ਅਪਣੇ ਵਿਰੁਧ ਦਰਜ਼ ਪਰਚੇ ਨੂੰ ਰੱਦ ਕਰਵਾਉਣ ਲਈ ਪੁੱਜਿਆ ਹਾਈਕੋਰਟ ਦੀ ਸ਼ਰਨ ’ਚ, ਨੋਟਿਸ ਜਾਰੀ

punjabusernewssite