WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪੰਜਾਬ

ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਵਧੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ: ਰੰਧਾਵਾ

ਉਪ ਮੁੱਖ ਮੰਤਰੀ ਨੇ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ 300 ਰੁਪਏ ਵਧਾਉਣ ਉਤੇ ਭਾਜਪਾ ਸਰਕਾਰ ਦੀ ਕੀਤੀ ਨਿੰਦਾ

ਸੁਖਜਿੰਦਰ ਮਾਨ

ਚੰਡੀਗੜ੍ਹ, 8 ਅਕਤੂਬਰ:ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਨਿੱਤ ਦਿਨ ਅਸਮਾਨ ਛੂੰਹਦੀ ਮਹਿੰਗਾਈ ਦੇ ਮੁੱਦੇ ਉਤੇ ਐਨ.ਡੀ.ਏ. ਸਰਕਾਰ ਨੂੰ ਆੜੇ ਹੱਥੀਂ ਲਿਆ।ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ ਵਿੱਚ 300 ਰੁਪਏ ਦੇ ਵਾਧੇ ਨੇ ਆਮ ਲੋਕਾਂ ਦਾ ਲੱਕ ਹੀ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਵੀ ਉਸ ਸਮੇਂ ਦੌਰਾਨ ਕੀਤਾ ਹੈ ਜਦੋਂ ਕਾਲੇ ਖੇਤੀ ਕਾਨੂੰਨਾਂ ਨਾਲ ਕਿਸਾਨ ਸੰਕਟ ਵਿੱਚ ਹਨ ਅਤੇ ਕੋਵਿਡ ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਝੰਬੀ ਅਰਥ ਵਿਵਸਥਾ ਨਾਲ ਹਰ ਵਰਗ ਆਰਥਿਕ ਦੁਸ਼ਵਾਰੀਆਂ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਇਹ ਵਾਧਾ ਹੋਰ ਵੀ ਮਾਰੂ ਹੈ ਕਿਉਂਕਿ ਇਸ ਨਾਲ ਦੇਸ਼ ਦੇ ਹਰ ਵਰਗ ਦਾ ਪਰਿਵਾਰ ਜੁੜਿਆ ਹੈ।ਸ. ਰੰਧਾਵਾ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਨਵੰਬਰ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ 600 ਰੁਪਏ ਦੇ ਕਰੀਬ ਸੀ ਜਿਸ ਵਿੱਚ ਕੇਂਦਰ ਸਰਕਾਰ ਲਗਾਤਾਰ ਵਾਧਾ ਕਰਦੀ ਹੋਈ ਹੁਣ 900 ਰੁਪਏ ਉਤੇ ਲੈ ਆਈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਪਿਛਲੇ ਸੱਤ ਸਾਲਾਂ ਵਿੱਚ ਗੈਸ ਸਿਲੰਡਰ ਦੀ ਕੀਮਤ ਦੋਗੁਣੀ ਤੋਂ ਵੱਧ ਕਰ ਦਿੱਤੀ ਹੈ। ਮਈ 2014 ਵਿੱਚ ਇਹ ਕੀਮਤ 400 ਰੁਪਏ ਦੇ ਕਰੀਬ ਸੀ।ਉਪ ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਗੈਸ ਸਿਲੰਡਰ ਨਹੀਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਪਿਛਲੇ ਸੱਤ ਸਾਲਾਂ ਵਿੱਚ ਅਥਾਹ ਵਾਧਾ ਹੋਇਆ ਹੈ ਜਿਸ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ। ਸ. ਰੰਧਾਵਾ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਉਤੇ ਚੁਟਕੀ ਲੈਂਦਿਆਂ ਆਖਿਆ ਕਿ ਯੂ.ਪੀ.ਏ. ਸਰਕਾਰ ਵੇਲੇ ਤੇਲ ਜਾਂ ਗੈਸ ਸਿਲੰਡਰ ਦੀ ਕੀਮਤ ਵਿੱਚ ਮਾਮੂਲੀ ਵਾਧੇ ਉਤੇ ਆਪੇ ਤੋਂ ਬਾਹਰ ਹੋਣ ਵਾਲੇ ਭਾਜਪਾ ਆਗੂ ਅੱਜ ਲੱਕ ਤੋੜ ਮਹਿੰਗਾਈ ਦੇ ਦੌਰ ਵਿੱਚ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਨਾਲ ਅੱਜ ਪੂਰਾ ਦੇਸ਼ ਐਨ.ਡੀ.ਏ. ਸਰਕਾਰ ਨੂੰ ਕੋਸ ਰਿਹਾ ਹੈ ।

Related posts

ਦਲਿਤ ਨੌਜਵਾਨ ’ਤੇ ਹਮਲਾ ਕਰਨ ਲਈ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਕੇਸ ਦਰਜ ਕਰ ਕੇ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

punjabusernewssite

ਪੰਜਾਬ ਯੂਨੀਵਰਸਿਟੀ ਦੀਆਂ ਗ੍ਰਾਂਟਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ

punjabusernewssite

ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

punjabusernewssite