ਕੈਪਟਨ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਬਣਾਈ ਪੰਜਾਬ ਲੋਕ ਕਾਂਗਰਸ

0
19

ਸੁਖਜਿੰਦਰ ਮਾਨ
ਚੰਡੀਗੜ ,2 ਨਵੰਬਰ: ਲੰਮੇ ਚਿਰ ਤੋਂ ਉਡੀਕੇ ਜਾ ਰਹੇ ਫੈਸਲੇ ਤਹਿਤ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਅਪਣੀ ਨਵੀਂ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਅਚਾਨਕ ਅੱਧੀ ਰਾਤ ਟਵੀਟ ਕਰਕੇ ਗੱਦੀਓ ਲਾਹੁਣ ਦੀ ਕੀਤੀ ਕਵਾਇਦ ਤੋਂ ਦੁਖੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕਾਂਗਰਸ ਨਾਲੋਂ ਨਾਤਾ ਤੋੜਣ ਦਾ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਦਸਣਾ ਬਣਦਾ ਹੈਕਿ 18 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਕੈਪਟਨ ਨੇ ਅਸਤੀਫ਼ਾ ਦੇ ਦਿੱਤਾ ਸੀ, ਜਿਸਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਨੇ ਜਿੰਮੇਵਾਰੀ ਦਿੱਤੀ ਸੀ। ਸਾਬਕਾ ਮੁੱਖ ਮੰਤਰੀ ਦਾ ਸਭ ਤੋਂ ਵੱਧ ਛੱਤੀ ਦਾ ਅੰਕੜਾ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਰਿਹਾ ਸੀ। ਉਨ੍ਹਾਂ ਪੂਰੇ ਸੱਤ ਪੇਜਾਂ ਦੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਅਸਤੀਫ਼ੇ ਵਿਚ ਵੀ ਸਿੱਧੂ ਨੂੰ ਕੋਸਿਆ ਹੈ ਤੇ ਦਾਅਵਾ ਕੀਤਾ ਹੈਕਿ ਗਾਂਧੀ ਪ੍ਰਵਾਰ ਇਸ ਫੈਸਲੇ ਤੋਂ ਇੱਕ ਦਿਨ ਜਰੂਰ ਪਛਤਾਏਗਾ ਪ੍ਰੰਤੂ ਉਸ ਸਮੇਂ ਤੰਕ ਕਾਫ਼ੀ ਦੇਰ ਹੋ ਚੁੱਕੀ ਹੋਵੇਗੀ। ਪਹਿਲਾਂ ਇਹ ਚਰਚੇ ਵੀ ਚੱਲੇ ਸਨ ਕਿ ਕਾਂਗਰਸ ਹਾਈਕਮਾਂਡ ਮੁੜ ਕੈਪਟਨ ਨੂੰ ਅਪਣੇ ਨਾਲ ਜੋੜਣ ਦੀ ਕੋਸ਼ਿਸ਼ ਕਰ ਰਹੀ ਹੈ ਪ੍ਰੰਤੂ ਕੈਪਟਨ ਨੇ ਅਸਤੀਫ਼ਾ ਦੇ ਕੇ ਸਾਰੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਨਵੀਂ ਪਾਰਟੀ ਦਾ ਕਿਸਾਨੀ ਸੰਘਰਸ਼ ਖ਼ਤਮ ਹੋਣ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਛੱਡਣ ਵਾਲੇ ਅਕਾਲੀ ਧੜਿਆਂ ਨਾਲ ਵਿਧਾਨ ਸਭਾ ਚੋਣਾਂ 2022 ਲਈ ਗਠਜੋੜ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here