ਸੈਸਨ ਤੋਂ ਪਹਿਲਾਂ ਭਗਵੰਤ ਮਾਨ ਨੇ 26 ਨੂੰ ਸੱਦੀ ਕੈਬਨਿਟ ਦੀ ਮੁੜ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਸਤੰਬਰ : ਦਿੱਲੀ ਦੀ ਤਰਜ਼ ’ਤੇ ਪੰਜਾਬ ਦੀ ਆਪ ਸਰਕਾਰ ਤੇ ਰਾਜਪਾਲ ਵਿਚਕਾਰ ਚੱਲ ਰਹੀ ਖਿੱਚੋਤਾਣ ਦੌਰਾਨ ਅੱਜ ਆਖ਼ਰਕਾਰ ਪੰਜਾਬ ਦੇ ਰਾਜਪਾਲ ਨੇ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਸਤੰਬਰ ਨੂੰ ਸਵੇਰੇ 11 ਵਜੇ ਸੱਦਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ਵਿਚ ਬਕਾਇਦਾ ਪ੍ਰੈਸ ਰਿਲੀਜ਼ ਜਾਰੀ ਕੀਤੀ ਗਈ ਹੈ। ਜਿਸਤੋਂ ਬਾਅਦ ਪੰਜਾਬ ਸਰਕਾਰ ਨੇ ਕੋਈ ਟਿੱਪਣੀ ਨਹੀਂ ਕੀਤੀ । ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸਨ ਤੋਂ ਪਹਿਲਾਂ ਭਲਕੇ 26 ਸਤੰਬਰ ਪੰਜਾਬ ਕੈਬਨਿਟ ਦੀ ਮੀਟਿੰਗ ਮੁੜ ਸੱਦ ਲਈ ਹੈ। ਸੂਚਨਾ ਮੁਤਾਬਕ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸ਼ਾਮ 4 ਵਜੇ ਹੋਣ ਵਾਲੀ ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਉਜ ਸੰਭਾਵਨਾ ਹੈ ਕਿ ਇਸ ਮੀਟਿੰਗ ਵਿਚ ਵਿਧਾਨ ਸਭਾ ਦੇ ਵਿਸ਼ੇਸ਼ ਇਲਾਜ ‘ਚ ਰੱਖੇ ਜਾਣ ਵਾਲੇ ਏਜੰਡਿਆਂ ‘ਤੇ ਮੋਹਰ ਲਾਈ ਜਾਵੇਗੀ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਸੇਸ ਸੈਸਨ ਸੱਦਣ ਦਾ ਫੈਸਲਾ ਲਿਆ ਸੀ, ਜਿਸ ਉਪਰ ਰਾਜਪਾਲ ਨੇ ਰੋਕ ਲਗਾ ਦਿੱਤੀ ਸੀ। ਇਸਤੋਂ ਬਾਅਦ ਦੋਨਾਂ ਪੱਖਾਂ ਵਿਚਕਾਰ ਜੰਮ ਕੇ ਸਬਦੀ ਬਿਆਨਬਾਜ਼ੀ ਹੋਈ ਸੀ ਤੇ ਰਾਜਪਾਲ ਨੇ ਵੀ ਮੀਡੀਆ ਰਾਹੀਂ ਮੁੱਖ ਮੰਤਰੀ ਨੂੰ ਇੱਕ ਚਿੱਠੀ ਭੇਜ ਕੇ ਉਸਦੀ ਡਿਊਟੀ ਯਾਦ ਕਰਵਾਈ ਸੀ। ਰਾਜਪਾਲ ਵਲੋਂ ਸੈਸਨ ਵਿਚ ਰੱਖੇ ਜਾਣ ਵਾਲੇ ਮੁੱਦਿਆਂ ਨੂੰ ਪੁੱਛੇ ਜਾਣ ਤੋਂ ਬਾਅਦ ਸਰਕਾਰ ਨੇ ਦਸਿਆ ਹੈ ਕਿ ਇਸ ਸੈਸ਼ਨ ਵਿਚ ਪਰਾਲੀ ਸਾੜਨ, ਜੀਐਸਟੀ ਤੇ ਬਿਜਲੀ ਨਾਲ ਸਬੰਧਤ ਮੁੱਦੇ ਵਿਚਾਰੇ ਜਾਣਗੇ।
ਖਿੱਚੋਤਾਣ ਤੋਂ ਬਾਅਦ ਰਾਜਪਾਲ ਨੇ 27 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਸੈਸਨ
27 Views