ਬਠਿੰਡਾ, 12 ਸਤੰਬਰ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਫੂਡ ਪ੍ਰੋਸੈਸਿੰਗ ਟਰੇਨਿੰਗ ਕਮ ਬਿਜ਼ਨਸ ਇਨਕਿਊਬੇਸ਼ਨ ਸੈਂਟਰ ਖੇਤਰੀ ਖੋਜ ਕੇਂਦਰ ਬਠਿੰਡਾ ਨੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.) ਦੇ ਤਹਿਤ ‘ਬੇਕਰੀ ਅਤੇ ਕਨਫੈਕਸ਼ਨਰੀ’ ਸੰਬੰਧੀ ਇੱਕ ਸਫਲ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਵਿਆਪਕ ਸਿਖਲਾਈ ਕੋਰਸ 3 ਸਤੰਬਰ ਤੋਂ 11 ਸਤੰਬਰ ਤੱਕ ਲਗਾਇਆ ਗਿਆ ਅਤੇ ਇਸ ਸਿਖਲਾਈ ਕੋਰਸ ਵਿੱਚ ਜੋਧਪੁਰ ਰੋਮਾਣਾ ਅਤੇ ਨਰੂਆਣਾ ਸਮੇਤ ਨੇੜਲੇ ਪਿੰਡਾਂ ਦੇ 20 ਸਿਖਿਆਰਥੀਆਂ ਨੇ ਭਾਗ ਲਿਆ।
ਸਿਰਫ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਹੀ ਪੰਜਾਬ ’ਚ ਸ਼ਾਂਤੀ ਤੇ ਖੁਸ਼ਹਾਲੀ ਲਿਆ ਸਕਦੀ ਹੈ: ਹਰਸਿਮਰਤ ਕੌਰ ਬਾਦਲ
ਖੇਤਰੀ ਖੋਜ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾ. ਕਰਮਜੀਤ ਸਿੰਘ ਸੇਖੋਂ ਨੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਸੇਖੋਂ ਨੇ ਆਪਣੇ ਸੰਬੋਧਨ ਵਿੱਚ ਇਸ ਮੌਕੇ ਨੂੰ ਨਿੱਜੀ ਅਤੇ ਭਾਈਚਾਰਕ ਵਿਕਾਸ ਲਈ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬੇਕਰੀ ਵਸਤਾਂ ਦੀ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਮੰਗ ਹੈ।
ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ
ਕੋਰਸ ਡਾਇਰੈਕਟਰ ਅਤੇ ਪ੍ਰਿੰਸੀਪਲ ਸਾਇੰਟਿਸਟ ਡਾ ਜਗਦੀਸ਼ ਗਰੋਵਰ ਨੇ ਭਾਗ ਲੈਣ ਵਾਲੇ ਸਿਖਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਫੂਡ ਪ੍ਰੋਸੈਸਿੰਗ ਵਿੱਚ ਹੁਨਰ ਵਿਕਾਸ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਇਹ ਵੀ ਦੱਸਿਆ ਕਿ ਪ੍ਰੋਸੈਸਿੰਗ ਰਾਹੀ ਖੇਤੀ ਜਿਨਸਾਂ ਦੇ ਮੁੱਲ ਵਿੱਚ ਵਾਧਾ ਕਰਕੇ ਖੇਤੀ ਆਮਦਨੀ ਵਿੱਚ ਚੰਗਾ ਵਾਧਾ ਕੀਤਾ ਜਾ ਸਕਦਾ ਹੈ।ਇਹ ਸਿਖਲਾਈ ਪ੍ਰੋਗਰਾਮ ਡਾ: ਗੁਰਪ੍ਰੀਤ ਕੌਰ ਢਿੱਲੋਂ (ਫੂਡ ਟੈਕਨਾਲੋਜਿਸਟ) ਅਤੇ ਡਾ:ਮੋਨਿਕਾ ਮਹਾਜਨ (ਬਾਇਓਕੈਮਿਸਟ), ਖੇਤਰੀ ਖੋਜ ਕੇਂਦਰ, ਬਠਿੰਡਾ ਵਲੋਂ ਆਯੋਜਿਤ ਕੀਤਾ ਗਿਆ ਹੈ।
Share the post "ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਬੇਕਰੀ ਅਤੇ ਕਨਫੈਕਸ਼ਨਰੀ ਸਿਖਲਾਈ ਦੀ ਸਫਲਤਾਪੂਰਵਕ ਸਮਾਪਤੀ"