26 Views
ਸੁਖਜਿੰਦਰ ਮਾਨ
ਬਠਿੰਡਾ, 01 ਨਵੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾਵੱਲੋਂ ਕਰਵਾਏ ਗਏ ਬਠਿੰਡਾ-ਫ਼ਰੀਦਕੋਟ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਵੰਨਗੀਆਂ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ । ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਜੇਤੂ ਵਿਦਿਆਰਥੀਆਂ ਦੀ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸੰਸਾ ਕਰਦਿਆਂ ਮੁਬਾਰਕਬਾਦ ਦਿੱਤੀ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਸੰਸਥਾ ਦਾ ਨਾਂ ਰੌਸ਼ਨ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ।