ਸੁਖਜਿੰਦਰ ਮਾਨ
ਬਠਿੰਡਾ, 18 ਅਕਤੂਬਰ: ਖੇਤੀਬਾੜੀ ਵਿਭਾਗ ਵਲੋਂ ਅੱਜ ਡਾ ਡੂੰਘਰ ਸਿੰਘ ਬਰਾੜ ਦੀ ਅਗਵਾਈ ਹੇਠ ਮੌੜ ਬਲਾਕ ਦੇ ਪਿੰਡ ਮਾਈਸਰਖ਼ਾਨਾ ਵਿਖੇ ਬਲਾਕ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਵਿੱਚ ਪਿੰਡ ਦੀ ਪੰਚਾਇਤ ਤੋਂ ਇਲਾਵਾ ਵੱਡੀ ਪੱਧਰ ’ਤੇ ਲੋਕਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਦੌਰਾਨ ਡਾ: ਅਸਮਾਨਪ੍ਰੀਤ ਸਿੰਘ ਸਿੱਧੂ ਵੱਲੋਂ ਮਿੱਟੀ ਦੀ ਸਿਹਤ ਬਾਰੇ ਅਤੇ ਡਾ:ਸੰਦੀਪ ਸਿੰਘ ਵੱਲੋਂ ਕਣਕ ਦੀ ਫਸਲ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ ਗਏ। ਡਾ:ਅਮਨਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਬੇਲੋੜੇ ਖੇਤੀ ਖਰਚੇ ਘਟਾਕੇ ਕੁੱਲ ਲਾਭ ਵਿੱਚ ਵਾਧਾ ਕਰਨ ਬਾਰੇ ਜਾਗਰੂਕ ਕੀਤਾ ਗਿਆ। ਉਪਰੰਤ ਮਨਦੀਪ ਕੌਰ ਬੀ.ਟੀ.ਐਮ. ਵੱਲੋਂ ਆਤਮਾ ਸਕੀਮ ਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਦੱਸਿਆ ਗਿਆ। ਅੰਤ ਵਿੱਚ ਡਾ: ਡੂੰਗਰ ਸਿੰਘ ਬਰਾੜ ਖੇਤੀਬਾੜੀ ਅਫ਼ਸਰ ਮੌੜ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਸੰਬੰਧੀ ਮਸ਼ੀਨਰੀ ਦੀ ਵਰਤੋਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਸਟੇਜ ਦਾ ਸਮੁੱਚਾ ਸੰਚਾਲਨ ਜਗਸੀਰ ਸਿੰਘ ਵੱਲੋਂ ਕੀਤਾ ਗਿਆ।ਇਸ ਮੌਕੇ ਲਾਲ ਸਿੰਘ, ਕਾਕਾ ਸਿੰਘ ਅਤੇ ਗੁਰਬਿੰਦਰ ਸਿੰਘ ਆਦਿ ਵੀ ਹਾਜ਼ਰ ਸਨ।