Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ

17 Views

ਡੀਜੀਪੀ ਗੌਰਵ ਯਾਦਵ ਨੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਸੰਵੇਦਨਸ਼ੀਲ ਥਾਵਾਂ ‘ਤੇ ਵਾਧੂ ਬਲ ਕੀਤਾ ਤਾਇਨਾਤ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਏਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਸੂਬਾ-ਪੱਧਰੀ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਵਿਖੇ ਖ਼ੁਦ ਮੌਜੂਦ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਜਨਵਰੀ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ਪੰਜਾਬ ਵਿੱਚ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ।ਉਨ੍ਹਾਂ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਤਾਇਨਾਤ ਕਰਨ ਦੇ ਨਾਲ ਨਾਲ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਜਲੰਧਰ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਖ਼ੁਦ ਉਥੇ ਮੌਜੂਦ ਹਨ, ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਦੇ ਵੀ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕ 112 ਜਾਂ 181 ਹੈਲਪਲਾਈਨ ਨੰਬਰਾਂ ‘ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।

Related posts

ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ’ਚ ਆਪ ਸਰਕਾਰ ਹੋਈ ਨਾਕਾਮ: ਬਲਵੀਰ ਸਿੱਧੂ

punjabusernewssite

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 26 ਜਨਵਰੀ ਦੀ ਜੀਂਦ ਮਹਾਂ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਸ਼ੁਰੂ

punjabusernewssite

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ, ਮਸ਼ਹੂਰ ਗੀਤਕਾਰ ਤੇ ਗਜ਼ਲ ਲੇਖਕ ਹਰਜਿੰਦਰ ਬਲ ਦਾ ਦਿਹਾਂਤ

punjabusernewssite