ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਸਥਾਨਕ ਥਾਣਾ ਕੈਂਟ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਇੱਕ ਸਹਾਇਕ ਸੁਪਰਡੈਂਟ ਵਿਰੁਧ ਗਬਨ ਦਾ ਪਰਚਾ ਦਰਜ਼ ਕੀਤਾ ਹੈ। ਇਸ ਸਬੰਧ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਪੜਤਾਲ ’ਚ ਜਸ਼ਨਦੀਪ ਸਿੰਘ ਵਿਰੁਧ ਇਹ ਦੋਸ਼ ਲੱਗੇ ਸਨ ਕਿ ਉਕਤ ਅਧਿਕਾਰੀ ਨੇ ਪੰਜਾਬ ਸਰਕਾਰ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਦੀ ਭਲਾਈ ਲਈ ਭੇਜੇ ਫੰਡਾਂ ਵਿਚ ਗੜਬੜੀ ਕੀਤੀ ਹੈ। ਜੇਲ੍ਹ ਅਧਿਕਾਰੀਆਂ ਮੁਤਾਬਕ ਮੁਢਲੀ ਜਾਂਚ ਦੌਰਾਨ 3 ਲੱਖ 56 ਹਜ਼ਾਰ 744 ਰੁਪਏ ਦਾ ਗਬਨ ਪਾਇਆ ਗਿਆ। ਮਿਲੀ ਸੂਚਨਾ ਮੁਤਾਬਕ ਸਹਾਇਕ ਸੁਪਰਡੈਂਟ ਜਸ਼ਨਦੀਪ ਸਿੰਘ ਦੀ ਕੁੱਝ ਸਮੇਂ ਪਹਿਲਾਂ ਬਠਿੰਡਾ ਜੇਲ੍ਹ ਵਿਚੋਂ ਬਦਲੀ ਹੋ ਗਈ ਸੀ। ਇਸ ਦੌਰਾਨ ਉਨ੍ਹਾਂ ਦੀ ਥਾਂ ’ਤੇ ਨਵੇਂ ਆਏ ਅਧਿਕਾਰੀ ਨੇ ਪਿਛਲੇ ਫੰਡਾਂ ਦਾ ਰਿਕਾਰਡ ਚੈੱਕ ਕੀਤਾ ਤਾਂ ਉਸ ਵਿਚ ਗੜਬੜੀ ਪਾਈ ਗਈ। ਜਿਸਤੋਂ ਬਾਅਦ ਉਸਨੇ ਇਹ ਮਾਮਲਾ ਜੇਲ੍ਹ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ। ਜਿਸਦੇ ਚੱਲਦੇ ਪੰਜਾਬ ਸਰਕਾਰ ਨੇ ਇਸ ਦੀ ਜਾਂਚ ਡੀਆਈਜੀ ਜੇਲ੍ਹ ਨੂੰ ਦਿੱਤੀ ਗਈ। ਜੇਲ੍ਹ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਪੜਤਾਲ ਦੌਰਾਨ ਕਥਿਤ ਮੁਜ਼ਰਮ ਨੇ ਅਪਣਾ ਜੁਰਮ ਕਬੂਲ ਕਰਕੇ ਬਣਦੀ ਰਾਸ਼ੀ ਜਮ੍ਹਾਂ ਕਰਵਾਉਣ ਦਾ ਭਰੋਸਾ ਦਿਵਾਇਆ ਸੀ ਪ੍ਰੰਤੂ ਬਾਅਦ ਵਿਚ ਇਹ ਰਾਸ਼ੀ ਜਮ੍ਹਾਂ ਨਹੀਂ ਕਰਵਾਈ। ਜਿਸਦੇ ਚੱਲਦੇ ਹੂਣ ਉਸ ਵਿਰੁਧ ਪਰਚਾ ਦਰਜ਼ ਕਰਵਾਇਆ ਗਿਆ ਹੈ।
ਗਬਨ ਕਰਨ ਵਾਲੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਰੁਧ ਪਰਚਾ ਦਰਜ਼
17 Views