ਗਲੋਬਲ ਸੜਕ ਸੁਰੱਖਿਆ ਹਫ਼ਤੇ ਅਧੀਨ ਸਕੂਲੀ ਵਿਦਿਆਰਥੀਆਂ ਵਲੋਂ ਕੱਢੀ ਸਾਇਕਲ ਰੈਲੀ

0
12

ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ ਅਤੇ ਭੁਪਿੰਦਰ ਕੌਰ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸੁਖਜਿੰਦਰ ਮਾਨ
ਬਠਿੰਡਾ, 21 ਮਈ : ਗਲੋਬਲ ਸੜਕ ਸੁਰੱਖਿਆ ਹਫ਼ਤਾ ਅਧੀਨ ਬਠਿੰਡਾ ਸ਼ਹਿਰ ਦੇ ਸਕੂਲੀ ਵਿਦਿਆਰਥੀਆਂ ਵਲੋਂ ਅੱਜ ਇੱਕ ਸਾਇਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਭੁਪਿੰਦਰ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੋਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮਹਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਹਫ਼ਤੇ ਸਬੰਧੀ ਪੇਰਿਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਗੱਡੀ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਚਾਹੀਦੀ ਹੈ ।ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ’ਤੇ ਹਰੀ ਬੱਤੀ ਹੋਣ ਤਕ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਲੈਕਚਰਾਰ ਮਨਦੀਪ ਕੌਰ, ਗੁਰਿੰਦਰ ਸਿੰਘ, ਰਮਨਦੀਪ ਸਿੰਘ, ਜਗਮੋਹਨ ਸਿੰਘ, ਅਨਮੋਲ ਪ੍ਰੀਤ ਸਿੰਘ, ਗੁਰਮੀਤ ਸਿੰਘ ਮਾਨ, ਗੁਰਸ਼ਰਨ ਸਿੰਘ ਗੋਲਡੀ ਅਤੇ ਰਣਧੀਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here