WhatsApp Image 2024-06-20 at 13.58.11
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਗੁਣਵੱਤਾ ਭਰਪੂਰ ਸਿੱਖਿਆ ਤੇ ਵਿਦਿਆਰਥੀਆਂ ’ਚ ਵਿਗਿਆਨਕ ਯੋਗਤਾ ਪੈਦਾ ਕਰਨਾ ਸਮੇਂ ਦੀ ਲੋੜ: ਰਾਣਾ ਗੁਰਜੀਤ ਸਿੰਘ

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ 6ਵਾਂ ਅੰਤਰ ਜੋਨਲ ਯੁਵਕ ਮੇਲਾ “ ਮਾਣ ਵਤਨਾਂ ਦਾ “ ਦਾ ਸ਼ਾਨਦਾਰ ਆਗਾਜ਼
ਸੁਖਜਿੰਦਰ ਮਾਨ
ਬਠਿੰਡਾ, 25 ਨਵੰਬਰ: ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ 6ਵਾਂ ਅੰਤਰ-ਜੋਨਲ ਯੁਵਕ ਮੇਲਾ-2021 “ਮਾਣ ਵਤਨਾਂ ਦਾ” ਅੱਜ ਇਥੇ ਧੂਮ-ਧਾਮ ਨਾਲ ਸੁਰੂ ਹੋਇਆ ਤੇ ਇਸਦੇ ਉਦਘਾਟਨ ਲਈ ਵਿਸੇਸ ਤੌਰ ’ਤੇ ਸੂਬੇ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਪੁੱਜੇ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ, ਏਮਜ਼ ਦੇ ਡਾਇਰੈਕਟਰ ਡਾ. ਡੀ.ਕੇ. ਸਿੰਘ, ਡਿਪਟੀ ਕਮਿਸਨਰ ਅਰਵਿੰਦਪਾਲ ਸਿੰਘ ਸੰਧੂ, ਐਸ.ਐਸ.ਪੀ ਅਜੇ ਮਲੂਜਾ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਸਮਾਗਮ ਵਿਚ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਪੁੱਜੇ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮਿਆਰੀ ਤਕਨੀਕੀ ਸਿੱਖਿਆ ਸਮੇਂ ਦੀ ਲੋੜ ਹੈ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਵਿਗਿਆਨਕ ਅਤੇ ਨਵੀਨਤਾਕਾਰੀ ਯੋਗਤਾ ਪੈਦਾ ਕੀਤੀ ਜਾਣੀ ਅਤੀ ਜ਼ਰੂਰੀ ਹੈ ਤਾਂ ਜੋ ਜਮੀਨੀ ਪੱਧਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਖੋਜ ਨੂੰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਜਿਸ ਕਾਰਨ ਖੇਤੀ ਅਧਾਰਿਤ ਉਦਯੋਗ ਵਿੱਚ ਨਵੀਨਤਾ ਲਿਆਉਣ ਅਤੇ ਖੇਤੀ-ਵਪਾਰ ਨੂੰ ਟਿਕਾਊ ਬਣਾਉਣਾਂ ਸਮੇਂ ਦੀ ਮੁੱਖ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਤਕਨਾਲੋਜੀ ਉਦਯੋਗ ਅਤੇ ਖੇਤੀਬਾੜੀ ਖੇਤਰ ਵਿਚ ਭਰੋਸੇਯੋਗ ਨਵੀਨਤਾਕਾਰੀ ਖੋਜਾਂ ਹੀ ਸਾਡੇ ਆਉਣ ਵਾਲੇ ਭਵਿੱਖ ਨੂੰ ਤੈਅ ਕਰਨਗੀਆਂ ।
ਇਸ ਮੌਕੇ ‘ਤੇ ਬੋਲਦਿਆਂ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਕਿਹਾ ਕਿ ਯੁਵਕ ਮੇਲਾ ਨੌਜਵਾਨ ਪ੍ਰਤਿਭਾ ਲਈ ਇੱਕ ਵਿਲੱਖਣ ਪਲੇਟਫਾਰਮ ਹੈ ਤੇ ਨੌਜਵਾਨਾਂ ਦੀ ਸਿਰਜਣਾਤਮਕਤਾ ਅਤੇ ਨਵੀਨਤਾ ਦਾ ਜਸਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਵਪੱਖੀ ਸਖਸੀਅਤਾਂ ਬਣਨ, ਨੌਜਵਾਨਾਂ ਦਾ ਸਵੈ-ਮਾਣ ਅਤੇ ਆਤਮ ਵਿਸਵਾਸ ਪੈਦਾ ਕਰਨ ਲਈ ਸਾਰੇ ਖੇਤਰਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਏਮਜ ਦੇ ਕਾਰਜਕਾਰੀ ਨਿਰਦੇਸਕ ਡਾ. ਡੀ.ਕੇ. ਸਿੰਘ ਨੇ ਵੀ ਸੰਬੋਧਨ ਕੀਤਾ। ਯੂਨਵਰਸਿਟੀ ਰਜਿਸਟਰਾਰ ਡਾ. ਗੁਰਿੰਦਰਪਾਲ ਸਿੰਘ ਬਰਾੜ ਨੇ ਧੰਨਵਾਦ ਦਾ ਮਤਾ ਪੇਸ ਕੀਤਾ। ਯੂਨੀਵਰਸਿਟੀ ਦੇ ਡਾਇਰੈਕਟਰ ਖੇਡਾਂ ਅਤੇ ਯੁਵਕ ਭਲਾਈ ਭੁਪਿੰਦਰ ਪਾਲ ਸਿੰਘ ਢੋਟ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਯੂਨੀਵਰਸਿਟੀ ਦੀਆਂ ਸੱਭਿਆਚਾਰਕ ਗਤੀਵਿਧੀਆਂ ਬਾਰੇ ਚਾਨਣਾ ਪਾਇਆ।
ਬਾਕਸ
ਪ੍ਰਨੀਤ ਕੌਰ ਲਈ ਔਖੀ ਘੜੀ: ਰਾਣਾ ਗੁਰਜੀਤ ਸਿੰਘ
ਬਠਿੰਡਾ: ਇਸ ਮੌਕੇ ਪੱਤਰਕਾਰਾਂ ਨਾਲ ਸੰਖੇਪ ਗੱਲ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕਜੁਟ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ ‘ਚ ਮੁੜ ਸਰਕਾਰ ਬਣਾਏਗੀ। ਉਨ੍ਹਾਂ ਪ੍ਰਨੀਤ ਕੌਰ ਨੂੰ ਹਾਈਕਮਾਂਡ ਵਲੋਂ ਜਾਰੀ ਨੋਟਿਸ ’ਤੇ ਟਿੱਪਣੀ ਕਰਦਿਆਂ ਕਿਹਾ ਕਿ ‘‘ ਇਹ ਮਹਾਰਾਣੀ ਪ੍ਰਨੀਤ ਕੌਰ ਲਈ ਔਖੀ ਘੜੀ ਹੈ। ’’ ਉਨ੍ਹਾਂ ਸਿੱਖਿਆ ’ਤੇ ਨਿਗਰਾਨੀ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦਾ ਵੀ ਭਰੋਸਾ ਦਿਵਾਇਆ।

Related posts

ਪਾਣੀ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ : ਗੁਰਮੀਤ ਸਿੰਘ ਖੁੱਡੀਆ

punjabusernewssite

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਿਸ਼ਵ ਧਰਤੀ ਦਿਵਸ 2023 ਦੇ ਮੌਕੇ ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ

punjabusernewssite

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਫਾਰਮ.ਡੀ ਸ਼ੁਰੂ ਕੀਤੀ

punjabusernewssite