ਸੁਖਜਿੰਦਰ ਮਾਨ
ਬਠਿੰਡਾ, 17 ਨਵੰਬਰ:- ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਵਿਚ ਨਗਰ ਕੀਰਤਨ ਸਜਾਏ ਗਏ। ਜਿੱਥੇ ਸਿੱਖ ਸੰਗਤਾਂ ਨੇ ਰਾਸਤੇ ਵਿਚ ਭਾਰੀ ਉਤਸ਼ਾਹ ਦਿਖਾਉਂਦਿਆਂ ਫੁੱਲਾਂ ਦੀ ਵਰਖ਼ਾ ਕੀਤੀ ਗਈ। ਇਸ ਮੌਕੇ ਥਾਂ-ਥਾਂ ਲੰਗਰ ਲਗਾਏ ਗਏ। ਸ਼੍ਰੀ ਗੁਰੂ ਗਰੰਥ ਸਾਹਿਬ ਨੂੰ ਫੁੱਲਾਂ ਵਾਲੀ ਸਜੀ ਪਾਲਕੀ ਵਿਚ ਸੁਸ਼ੋਭਤ ਕੀਤੇ ਗਏ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਸ ਮੌਕੇ ਗੱਤਕਾ ਮਾਹਰ ਟੀਮਾਂ ਵੱਲੋਂ ਗੱਤਕਾ ਦੇ ਜੌਹਰ ਦਿਖਾਏ ਗਏ ਸੰਗਤਾਂ ਵੱਲੋਂ ਜਗ੍ਹਾ ਜਗ੍ਹਾ ਲੰਗਰ ਲਾ ਕੇ ਸਵਾਗਤ ਕੀਤਾ ਗਿਆ। ਸਥਾਨਕ ਗੁਰੂ ਨਾਨਕ ਨਗਰ ਦੇ ਗੁਰਦੂਆਰਾ ਸਾਹਿਬ ਵਿਖੇ ਸਜ਼ਾਏ ਨਗਰ ਕੀਰਨ ਵਿਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੀ ਪੂਰੀ ਟੀਮ ਨਾਲ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਤੇ ਗੁਰੂ ਸਾਹਿਬ ਦੇ ਚਰਨੀਂ ਨਤਮਸਤਕ ਹੋਏ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਵੱਲੋਂ ਸਾਬਕਾ ਵਿਧਾਇਕ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ ਗਿਆ ।