ਸੁਖਜਿੰਦਰ ਮਾਨ
ਬਠਿੰਡਾ, 20 ਅਗਸਤ: ਏਡਜ਼ ਕੰਟਰੋਲ ਸੋਸਾਇਟੀ ਪੰਜਾਬ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਵੱਲੋਂ ਕਾਰਜਕਾਰੀ ਉੱਪ ਕੁਲਪਤੀ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਦੀ ਅਗਵਾਈ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਰੈਡ ਮੈਰਾਥਨ ਆਯੋਜਿਤ ਕੀਤੀ ਗਈ, ਜਿਸ ਨੂੰ ਮੁੱਖ ਮਹਿਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਸਿੰਘ ਮਾਨ ਵਲੋਂ ’ਵਰਸਿਟੀ ਗੇਟ ਤੋਂ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਸਮੇਂ ਦੀ ਪਾਬੰਦੀ, ਸਹਿਣਸ਼ੀਲਤਾ ਅਤੇ ਅਨੁਸ਼ਾਸਨ ਦੀ ਭਾਵਨਾ ਉਤਪੰਨ ਹੁੰਦੀ ਹੈ ਅਤੇ ਖਿਡਾਰੀਆਂ ਵਿੱਚ ਜਿੱਤ ਹਾਰ ਨੂੰ ਖੁਸ਼ੀ ਨਾਲ ਸਵੀਕਾਰ ਕਰਨ ਦਾ ਜਜ਼ਬਾ ਪੈਦਾ ਹੁੰਦਾ ਹੈ।
ਆਪ ਵਿਧਾਇਕ ਦੇ ਦਫ਼ਤਰ ’ਚ ਥਾਣੇਦਾਰ ਨੂੰ ਕੁੱਟਣ ਵਾਲੇ ਆਪ ਆਗੂਆਂ ਵਿਰੁਧ ਪਰਚਾ ਦਰਜ਼
ਇਸ ਦੌਰਾਨ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬੱਚ ਕੇ ਖੇਡਾਂ ਅਤੇ ਕਿਰਤ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਇਸ ਮੈਰਾਥਨ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਕਲੱਬਾਂ ਦੇ 150 ਵਿਦਿਆਰਥੀਆਂ ਨੇ ਹਿੱਸਾ ਲਿਆ।ਮੈਰਾਥਨ ਵਿੱਚ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀ ਸੇਵਕ ਸਿੰਘ ਨੇ ਪਹਿਲਾ, ਜਸਪ੍ਰੀਤ ਸਿੰਘ ਨੇ ਦੂਜਾ ਤੇ ਜਸਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਲੜਕੀਆਂ ਵਿੱਚੋਂ ਅੰਕੁਸ਼ ਨੇ ਪਹਿਲਾ, ਰਾਜਨਪ੍ਰੀਤ ਨੇ ਦੂਜਾ ਅਤੇ ਵਰਖਾ ਨੇ ਤੀਜਾ ਸਥਾਨ ਹਾਸਿਲ ਕੀਤਾ। ਆਯੋਜਕਾਂ ਵੱਲੋਂ ਜੇਤੂਆਂ ਨੂੰ ਮੈਡਲ ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਲੈਣ ਲਈ ਕਿਸਾਨਾਂ ਨੇ ਵਿਧਾਇਕ ਦੇ ਘਰ ਅੱਗੇ ਲਗਾਇਆ ਧਰਨਾ
ਐਨ.ਐਸ.ਐਸ ਕੁਆਰਡੀਨੇਟਰ ਡਾ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਰੀਰਕ ਤੌਰ ’ਤੇ ਤੰਦਰੁਸਤ, ਮਾਨਸਿਕ ਤੌਰ ਤੇ ਚੇਤਨ ਅਤੇ ਆਤਮਿਕ ਤੌਰ ਤੇ ਜਾਗਰੂਕ ਰਹਿਣ ਲਈ ਕਿਹਾ। ਡਾ. ਰਵੀ ਕੁਮਾਰ ਗਹਿਲਾਵਤ, ਮੁਖੀ, ਫਿਜ਼ੀਕਲ ਐਜੂਕੇਸ਼ਨ ਵਿਭਾਗ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਆਯੋਜਨਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਤੇ ਸਭਨਾਂ ਦਾ ਧੰਨਵਾਦ ਕੀਤਾ? ਮੈਰਾਥਨ ਦੇ ਸਫ਼ਲ ਆਯੋਜਨ ਵਿੱਚ ਪ੍ਰੋਗਰਾਮ ਅਫ਼ਸਰ ਸਿਕੰਦਰ ਸਿੰਘ, ਰਾਜਵਿੰਦਰ ਕੌਰ, ਖੁਸ਼ਦੀਪ ਸਿੰਘ, ਨਾਇਬ ਸਿੰਘ, ਅਰੁਣ ਕੁਮਾਰ, ਅਜੈਵੀਰ ਸਿੰਘ ਅਤੇ ਗੁਰਦੀਪ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ।