ਬਠਿੰਡਾ, 18 ਨਵੰਬਰ: ਕਿਤਾਬੀ ਗਿਆਨ ਦੇ ਨਾਲ-ਨਾਲ ਆਲੇ ਦੁਆਲੇ ਦੀ ਜਾਣਕਾਰੀ ਅਤੇ ਚਲੰਤ ਮਾਮਲਿਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਪ੍ਰੇਰਣਾ ਸਦਕਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਲਾਅ ਦੇ ਵਿਦਿਆਰਥੀਆਂ ਨੇ ਰਜ਼ਨੀਸ਼ ਬਿਸ਼ਨੋਈ ਅਤੇ ਮੈਡਮ ਹਰਮਨਦੀਪ ਕੌਰ ਦੇ ਮਾਰਗ ਦਰਸ਼ਨ ਹੇਠ ਪੰਜਾਬ ਹਰਿਆਣਾ ਹਾਈ ਕੋਰਟ ਦਾ ਵਿੱਦਿਅਕ ਦੌਰਾ ਕੀਤਾ।
ਮਨਪ੍ਰੀਤ ਪਲਾਟ ਕੇਸ ’ਚ ਨਾਮਜਦ ਜੁਗਨੂੰ ਠੇਕੇਦਾਰ ਤੇ ਸੀਏ ਸੰਜੀਵ ਨੂੰ ਮਿਲੀ ਅੰਤਰਿਮ ਜਮਾਨਤ
ਇਸ ਬਾਰੇ ਜਾਣਕਾਰੀ ਦਿੰਦਿਆਂ ਡੀਨ ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕਾਨੂੰਨ ਵਿਭਾਗ ਦੇ ਵਿਦਿਆਰਥੀਆਂ ਨੂੰ ਹਾਈ ਕੋਰਟ ਦੀਆਂ ਗਤੀਵਿਧੀਆਂ, ਪ੍ਰਕਿਰਿਆਵਾਂ ਅਤੇ ਕਾਰਜ ਪ੍ਰਣਾਲੀ ਸਬੰਧੀ ਜਾਣਕਰੀ ਦੇਣ ਲਈ ਇਹ ਦੌਰਾ ਕਰਵਾਇਆ ਗਿਆ।’ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕਮਲਜੀਤ ਲਾਂਬਾ (ਰਜਿਸਟਰਾਰ) ਵਿਜੀਲੈਂਸ ਪੰਜਾਬ ਹਰਿਆਣਾ ਹਾਈਕੋਰਟ ਨੇ ਵਿਦਿਆਰਥੀਆਂ ਨੂੰ ਕਾਨੂੰਨ ਦਾ ਮਹੱਤਵ, ਨਿਆਂ ਦਾ ਸਮਾਜ ‘ਤੇ ਪ੍ਰਭਾਵ ਅਤੇ ਵੱਖ-ਵੱਖ ਕਾਨੂੰਨਾਂ ਸੰਬੰਧੀ ਜਾਣਕਾਰੀ ਦਿੱਤੀ।
Breking News: ਮਨਪ੍ਰੀਤ ਖੇਮੇ ਨੂੰ ਵੱਡਾ ਝਟਕਾ: ਰਮਨ ਗੋਇਲ ਤੋਂ ਮੇਅਰ ਦੀਆਂ ‘ਪਾਵਰਾਂ’ ਵਾਪਸ ਲਈਆਂ
ਇਸ ਮੌਕੇ ਵਿਦਿਆਰਥੀਆਂ ਨੇ ਹਾਈ ਕੋਰਟ ਦੇ ਮਿਉਜ਼ਿਅਮ ਦਾ ਦੌਰਾ ਵੀ ਕੀਤਾ ਅਤੇ ਹਾਈ ਕੋਰਟ ਦੀ ਲਾਇਬ੍ਰੇਰੀ ਵਿੱਚ ਵੱਖ-ਵੱਖ ਕੰਮਾਂ ਨਾਲ ਸਬੰਧਿਤ ਫੈਸਲਿਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਵਿੱਦਿਅਕ ਟੂਰ ਨਾਲ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਆਲੇ-ਦੁਆਲੇ ਵਿੱਚ ਵਾਪਰ ਰਹੀਆਂ ਘਟਨਾਵਾਂ, ਚਲੰਤ ਮਾਮਲਿਆਂ ਸੰਬੰਧੀ ਜਾਣਕਾਰੀ ਮਿਲਦੀ ਹੈ। ਜੋ ਉਨ੍ਹਾਂ ਨੂੰ ਆਪਣੇ ਫੈਸਲੇ ਲੈਣ ਵਿੱਚ ਸਹਾਈ ਹੁੰਦੀ ਹੈ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਹਰਿਆਣਾ ਹਾਈ ਕੋਰਟ ਦਾ ਵਿਦਿਅਕ ਦੌਰਾ"