ਸੁਖਜਿੰਦਰ ਮਾਨ
ਬਠਿੰਡਾ, 28 ਸਤੰਬਰ : ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੋ.(ਡਾ.) ਐਸ.ਕੇ.ਬਾਵਾ ਉਪ ਕੁਲਪਤੀ ਦੀ ਪ੍ਰੇਰਣਾ ਸਦਕਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ.ਐਸ.ਐਸ ਵਿਭਾਗ ਵੱਲੋਂ ਸਹਾਰਾ ਕਲੱਬ ਦੇ ਸਹਿਯੋਗ ਨਾਲ ਸਵੈ-ਇੱਛੁਕ ਖੂਨ-ਦਾਨ ਕੈਂਪ ਅਤੇ ਫੈਕਲਟੀ ਆਫ਼ ਐਜੁਕੇਸ਼ਨ ਵੱਲੋਂ ਸੱਭਿਆਚਾਰਕ ਮੁਕਾਬਲੇ ਕਰਵਾ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਦੇਸ਼ ਦੀ ਆਜ਼ਾਦੀ ਵਿੱਚ ਪਾਏ ਗਏ ਵੱਡਮੁਲੇ ਯੋਗਦਾਨ ਨੂੰ ਯਾਦ ਕੀਤਾ।
..’ਤੇ ਜਦ ਮਨਪ੍ਰੀਤ ਬਾਦਲ ਨੂੰ ਫ਼ੜਣ ਗਈ ਵਿਜੀਲੈਂਸ ਟੀਮ ਨਾਲ ‘ਕਲੋਲ’ ਹੋ ਗਈ!
ਪਰੋ. ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ ਨੇ ਖੂਨ ਦਾਨ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਨਮਨ ਕਰਦੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈ ਕੇ ਨਰੋਏ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਹਰ ਨਾਗਰਿਕ ਆਪਣੀ ਨਿਸ਼ਚਿਤ ਜ਼ਿੰਮੇਵਾਰੀ ਅਤੇ ਕਰਤੱਵਾਂ ਦਾ ਇਮਾਨਦਾਰੀ ਨਾਲ ਪਾਲਣ ਕਰੇ ਤਾਂ ਦੇਸ਼ ਬੁਲੰਦੀ ਦੇ ਸ਼ਿਖਰਾਂ ਨੂੰ ਛੁਹ ਸਕਦਾ ਹੈ।
ਕੋਰਟ ਦਾ ਫੈਸਲਾਂ, ਸੁਖਪਾਲ ਖਹਿਰਾ ਦੋ ਦਿਨਾਂ ਪੁਲਿਸ ਰਿਮਾਂਡ ‘ਤੇ
ਸਿਵਲ ਸਰਜਨ ਬਠਿੰਡਾ ਦੀ ਸਰਪ੍ਰਸਤੀ ਹੇਠ ਡਾ. ਗੁੰਜਨ ਦੀ ਟੀਮ ਨੇ 77 ਯੂਨਿਟ ਖੂਨ ਇਕੱਠਾ ਕੀਤਾ ਖੂਨ-ਦਾਨੀਆਂ ਨੂੰ ਸਰਕਾਰੀ ਬਲੱਡ ਬੈਂਕ ਦੇ ਸਰਟੀਫਿਕੇਟ ਅਤੇ ਸਹਾਰਾ ਕਲੱਬ ਵੱਲੋਂ ਸਮਿ੍ਰਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਡਿਪਾਰਟਮੈਂਟ ਆਫ਼ ਐਜੁਕੇਸ਼ਨ ਦੇ ਡੀਨ, ਡਾ. ਪਰਵੀਨ ਕੁਮਾਰ ਦੀ ਟੀਮ ਵੱਲੋਂ ਭਾਸ਼ਣ, ਕੋਲਾਜ਼ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਨੇ “ਖੂਨ ਦਾਨ ਕੈਂਪ ਅਤੇ ਸੱਭਿਆਚਾਰਕ ਮੁਕਾਬਲੇ” ਕਰਵਾ ਕੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ"