ਚੇਅਰਮੈਨ ਕੇ.ਕੇ.ਅਗਰਵਾਲ ਨੂੰ ਸਦਮਾ, ਪਤਨੀ ਦਾ ਦਿਹਾਂਤ

0
23

ਸੁਖਜਿੰਦਰ ਮਾਨ
ਬਠਿੰਡਾ, 17 ਨਵੰਬਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ.ਅਗਰਵਾਲ ਨੂੰ ਉਸ ਸਮੇਂ ਗੰਭੀਰ ਸਦਮਾ ਲੱਗਿਆ, ਜਦ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਰਜਿੰਦਰ ਅਗਰਵਾਲ(68) ਦਾ ਲੰਮੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਮਿ੍ਰਤਕ ਅਪਣੇ ਪਿੱਛੇ ਚੇਅਰਮੈਨ ਅਗਰਵਾਲ ਤੋਂ ਇਲਾਵਾ ਇੱਕ ਪੁੱਤਰ ਤੇ ਦੋ ਧੀਆਂ ਦੇ ਪ੍ਰਵਾਰ ਨੂੰ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਥਾਨਕ ਰਾਮਬਾਗ ਵਿਖੇ ਹਜ਼ਾਰਾਂ ਵਿਅਕਤੀਆਂ ਦੀ ਹਾਜ਼ਰੀ ’ਚ ਨਮ ਅੱਖਾਂ ਨਾਲ ਕੀਤਾ ਗਿਆ। ਅੰਤਿਮ ਰਸਮ ਉਨ੍ਹਾਂ ਦੇ ਪੁੱਤਰ ਮੋਨੋਦੀਪ ਅਗਰਵਾਲ ਨੇ ਨਿਭਾਈ। ਇਸ ਮੌਕੇ ਪ੍ਰਵਾਰ ਨਾਲ ਦੁੱਖ ਵੰਡਾਉਣ ਲਈ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਵਿਸੇਸ ਤੌਰ ’ਤੇ ਪੁੱਜੇ ਹੋਏ ਸਨ। ਇਸਤੋਂ ਇਲਾਵਾ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ, ਜੈਜੀਤ ਸਿੰਘ ਜੌਹਲ, ਚੇਅਰਮੈਨ ਰਾਜਨ ਗਰਗ, ਜ਼ਿਲਾ ਕਾਂਗਰਸ ਦੇ ਅਰੁਣ ਵਧਾਵਨ, ਸਾਬਕਾ ਵਿਧਾਇਕ ਹਰਦੇਵ ਅਰਸੀ, ਆਮ ਆਦਮੀ ਪਾਰਟੀ ਦੇ ਆਗੂ ਜਗਰੂਪ ਸਿੰਘ ਗਿੱਲ, ਭਾਜਪਾ ਵਲੋਂ ਚੇਅਰਮੈਨ ਮੋਹਨ ਲਾਲ ਗਰਗ, ਨਰਿੰਦਰ ਮਿੱਤਲ, ਤਰਸੇਮ ਗੋਇਲ, ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ, ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ, ਦਰਸ਼ਨ ਜੀਦਾ ਤੋਂ ਇਲਾਵਾ ਐਸ.ਐਸ.ਪੀ ਅਜੈ ਮਲੂਜਾ, ਐਸ.ਐਸ.ਪੀ ਜਸਪਾਲ ਸਿੰਘ, ਸ਼ਹਿਰ ਦੀਆਂ ਵੱਖ ਵੱਖ ਵਪਾਰਕ ਸੰਸਥਾਵਾਂ ਦੇ ਪ੍ਰਧਾਨ ਤੇ ਅਹੁੱਦੇਦਾਰ, ਸਮੂਹ ਕੋਂਸਲਰ, ਵੱਖ ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here