11 Views
ਸੁਖਜਿੰਦਰ ਮਾਨ
ਚੰਡੀਗੜ੍ਹ, 11 ਫਰਵਰੀ: ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਫ਼ਿਲਮ ਅਦਾਕਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਆਈਕਨ ਹੌਬੀ ਧਾਲੀਵਾਲ ਵੱਲੋਂ ਬੀਤੇ ਦਿਨੀਂ ਇੱਕ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ।ਜਿਸ ਉਪਰੰਤ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।
Share the post "ਚੋਣ ਕਮਿਸ਼ਨ ਵਲੋਂ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲਈ"