ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਅਪਣੀਆਂ ਬੇਬਾਕ ਟਿੱਪਣੀਆਂ ਤੇ ਧੜੱਲੇਦਾਰ ਭਾਸ਼ਣਾਂ ਲਈ ਜਾਣੇ ਜਾਂਦੇ ਪੰਜਾਬ ਦੇ ਸੀਨੀਅਰ ਸਿਆਸਤਦਾਨ ਸੁਖਪਾਲ ਸਿੰਘ ਖ਼ਹਿਰਾ ਨੇ ਚੰਡੀਗੜ੍ਹ ਪੁਲਿਸ ਦੀ ਕਥਿਤ ਧੱਕੇਸ਼ਾਹੀ ਵਿਰੁਧ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਹ ਅਪਣੀ ਗਿ੍ਰਫਤਾਰ ਦੇ ਸਮੇਂ ਤੋਂ ਹੀ ਕੇਂਦਰ ਉਪਰ ਕਿਸਾਨਾਂ ਦੀ ਮੱਦਦ ਕਰਨ ਦੇ ਚੱਲਦਿਆਂ ਸਿਆਸੀ ਕਿੜ ਕੱਢਣ ਦੇ ਦੋਸ਼ ਲਗਾਉਂਦੇ ਆ ਰਹੇ ਹਨ। ਹਾਲਾਂਕਿ ਸ: ਖ਼ਹਿਰਾ ਇਸ ਸਮੇਂ ਪੁਲਿਸ ਹਿਰਾਸਤ ਵਿਚ ਹਨ ਪਰ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਆਪਣੇ ਪਿਤਾ ਦੇ ਫੇਸਬੁਕ ਅਕਾਊਂਟ ‘ਤੇ ਇਹ ਜਾਣਕਾਰੀ ਦਿੰਦਿਆਂ ਭੁੱਖ ਹੜਤਾਲ ਬਾਰੇ ਜਾਣਕਾਰੀ ਦਿੱਤੀ ਹੈ। ਮਹਿਤਾਬ ਨੇ ਦਾਅਵਾ ਕੀਤਾ ਕਿ ‘‘ ਚੰਡੀਗੜ੍ਹ ਪੁਲਿਸ ਵਲੋਂ ਉਸਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਅਪਣਾਇਆ ਜਾ ਰਿਹਾ ਹੈ। ’’ ਇਹੀਂ ਨਹੀਂ ਉਸਦੇ ਧਾਰਮਿਕ ਅਕੀਦੇ ਦੀ ਮਰਿਆਦਾ ਦਾ ਖਿਆਲ ਵੀ ਨਹੀਂ ਕੀਤਾ ਜਾ ਰਿਹਾ। ਮਹਿਤਾਬ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਉਹਨਾਂ ਦੇ ਪਿਤਾ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸਦੇ ਲਈ ਚੰਡੀਗੜ੍ਹ ਪੁਲਿਸ ਦੇ ਅਫ਼ਸਰ ਜਿੰਮੇਵਾਰ ਹੋਣਗੇ। ਦਸਣਾ ਬਣਦਾ ਹੈ ਕਿ ਈਡੀ ਨੇ 11 ਨਵੰਬਰ ਨੂੰ ਈਡੀ ਨੇ ਮਨੀ ਲਾਂਡਰਿੰਗ ਤੇ ਹੋਰਨਾਂ ਮਾਮਲਿਆਂ ਵਿਚ ਗਿ੍ਰਫਤਾਰ ਕੀਤਾ ਸੀ। ਖਹਿਰਾ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ ਕਾਂਗਰਸ ਦੇ ਰਵਨੀਤ ਬਿੱਟੂ ਸਹਿਤ ਬੈਂਸ ਭਰਾਵਾਂ ਨੇ ਵੀ ਇਸਦਾ ਵਿਰੋਧ ਕੀਤਾ ਹੈ।
ਚੰਡੀਗੜ੍ਹ ਪੁਲਿਸ ਦੀ ਧੱਕੇਸ਼ਾਹੀ ਵਿਰੁਧ ਖ਼ਹਿਰਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ
21 Views