WhatsApp Image 2024-02-16 at 14.53.03
WhatsApp Image 2024-02-15 at 20.55.12
WhatsApp Image 2024-02-16 at 14.53.04
WhatsApp Image 2024-02-15 at 20.55.45
WhatsApp Image 2023-12-30 at 13.23.33
WhatsApp Image 2023-12-28 at 12.16.20
WhatsApp Image 2024-02-21 at 10.32.16_5190d063
WhatsApp Image 2024-02-21 at 10.32.36_d2484a13
previous arrow
next arrow
Punjabi Khabarsaar
ਪੰਜਾਬ

ਚੰਨੀ ਸਰਕਾਰ ਐਕਸ਼ਨ ਮੋਡ ’ਚ: ਜੀਵੀਕੇ ਤੋਂ ਬਾਅਦ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਸਮਝੌਤਾ ਹੋਵੇਗਾ ਰੱਦ

ਮੁੱਖ ਮੰਤਰੀ ਨੇ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਮਿਆਰੀ ਬਿਜਲੀ ਸਪਲਾਈ ਦੇਣ ਦੇ ਉਦੇਸ਼ ਨਾਲ ਪਾਵਰਕਾਮ ਨੂੰ ਦਿੱਤੀ ਹਰੀ ਝੰਡੀ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਨਵੰਬਰ: ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ 18 ਨੁਕਾਤੀ ਏਜੰਡੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਹੁਣ ਤਲਵੰਡੀ ਸਾਬੋ ਪਾਵਰ ਲਿਮਟਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਵਾਸਤੇ ਤੁਰੰਤ ਨੋਟਿਸ ਜਾਰੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸਤੋਂ ਕੁੱਝ ਦਿਨ ਪਹਿਲਾਂ ਜੀਵੀਕੇ ਥਰਮਲ ਪਲਾਂਟ ਨਾਲ ਹੋਏ ਬਿਜਲੀ ਸਮਝੋਤੇ ਨੂੰ ਰੱਦ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਕਾਂਗਰਸ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਵਿਚ ਇੱਕ ਬਿਜਲੀ ਸਮਝੋਤਿਆਂ ਨੂੰ ਰੱਦ ਕਰਨ ਬਾਰੇ ਵੀ ਸੀ। ਉਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਕਦਮ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਲੋਕਾਂ ਉਤੇ ਮਹਿੰਗੀ ਬਿਜਲੀ ਦਾ ਬੋਝ ਘਟੇਗਾ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਵਿੱਤੀ ਸਾਲ 18-19, ਵਿੱਤੀ ਸਾਲ 19-20 ਅਤੇ ਵਿੱਤੀ ਸਾਲ 20-21 ਦੌਰਾਨ ਬਿਜਲੀ ਦੀ ਕੀਮਤ ਔਸਤਨ ਪ੍ਰਤੀ ਯੂਨਿਟ (ਨਿਰਧਾਰਤ+ਪਰਿਵਰਤਨਸ਼ੀਲ) ਕ੍ਰਮਵਾਰ 5.10 ਰੁਪਏ, 5.55 ਰੁਪਏ ਅਤੇ 5.30 ਰੁਪਏ ਰਿਹਾ ਜਦਕਿ ਇਨ੍ਹਾਂ ਸਾਲਾਂ ਦੌਰਾਨ ਥੋੜ੍ਹ ਚਿਰੀ ਮਾਰਕੀਟ ਵਿਚ ਬਿਜਲੀ ਦੀ ਔਸਤਨ ਕੀਮਤ ਕ੍ਰਮਵਾਰ 3.86 ਰੁਪਏ, 3.21 ਅਤੇ 3.01 ਰੁਪਏ ਪ੍ਰਤੀ ਯੂਨਿਟ ਪਾਈ ਗਈ ਸੀ। ਫਲਸਰੂਪ, ਪ੍ਰਚਲਿਤ ਰੁਝਾਨ ਮੁਤਾਬਕ ਤਲਵੰਡੀ ਸਾਬੋ ਪਾਵਰ ਲਿਮਟਡ ਅਤੇ ਥੋੜ੍ਹ ਚਿਰੀ ਮਾਰਕੀਟ ਵਿਚ ਔਸਤਨ ਬਿਜਲੀ ਦਰਾਂ ਵਿਚ ਅੰਤਰ 2 ਰੁਪਏ ਕਿਲੋਵਾਟ ਅਵਰ ਅਤੇ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਨਿਰਧਾਰਤ ਯੂਨਿਟ 9000 ਮਿਲੀਅਨ ਯੂਨਿਟ ਹਨ। ਮੌਜੂਦਾ ਕੀਮਤਾਂ ਉਤੇ ਪੀ.ਐਸ.ਪੀ.ਸੀ.ਐਲ. ਵੱਲੋਂ ਸਾਲਾਨਾ 1800 ਕਰੋੜ ਰੁਪਏ ਦੀ ਵਾਧੂ ਕੀਮਤ ਸਹਿਣ ਕੀਤੀ ਜਾ ਰਹੀ ਹੈ ਅਤੇ ਬਿਜਲੀ ਖਰੀਦ ਸਮਝੌਤੇ ਦੇ ਬਾਕੀ ਰਹਿੰਦੇ ਸਮੇਂ ਲਈ 36000 ਕਰੋੜ ਹੋਰ ਬਣਦੇ ਹਨ। ਜੇਕਰ ਇਹ ਮੰਨ ਵੀ ਲਿਆ ਜਾਵੇ ਕਿ ਵੱਧਦੀ ਮੰਗ ਦੇ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਊਰਜਾ ਦੀ ਹੌਲੀ-ਹੌਲੀ ਮੰਗ ਵਧ ਕੇ 12000 ਮਿਲੀਅਨ ਯੂਨਿਟ ਹੋ ਜਾਵੇ ਅਤੇ 1.50 ਕੇ.ਡਬਲਿਊ.ਐਚ. ਦੀ ਰਵਾਇਤੀ ਕੀਮਤ ਨੂੰ ਵਿਚਾਰ ਵੀ ਲਿਆ ਜਾਵੇ ਤਾਂ ਇਹ ਦੇਣਦਾਰੀ ਓਨੀ ਹੀ ਬਣਦੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵੱਧ ਪਰਿਵਰਤਨਸ਼ੀਲ ਕੀਮਤਾਂ ਦੇ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਡ ਦੀ ਕਾਰਗੁਜ਼ਾਰੀ ਮਿਆਰ ਪੱਖੋਂ ਹੇਠਲੇ ਦਰਜੇ ਦੀ ਹੈ ਅਤੇ ਇਸ ਦੇ ਨਤੀਜੇ ਵਜੋਂ ਬਿਜਲੀ ਦੀ ਨਿਰਧਾਰਤ ਪੈਦਾਵਾਰ ਉਤੇ ਖਰੇ ਨਹੀਂ ਉਤਰਿਆ ਜਦਿਕ ਪੀ.ਐਸ.ਪੀ.ਸੀ.ਐਲ. ਨੂੰ ਪਲਾਂਟ ਲਈ ਐਲਾਨੀ ਉਪਲਬਧਤਾ ਲਈ ਪੂਰੀ ਸਮਰਥਾ ਵਾਲੀਆਂ ਦਰਾਂ ਦੀ ਅਦਾਇਗੀ ਕਰਨੀ ਪੈਂਦੀ ਹੈ। ਵਿੱਤੀ ਸਾਲ 2014-15 ਤੋਂ ਵਿੱਤੀ ਸਾਲ 2020-21 ਤੱਕ 24176 ਮਿਲੀਅਨ ਯੂਨਿਟ ਊਰਜਾ ਸਮਰਪਣ ਕੀਤੀ ਗਈ ਜਦਕਿ ਇਸ ਊਰਜਾ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਨਿਰਧਾਰਤ ਦਰਾਂ ਦੇ ਤਹਿਤ 2920 ਕਰੋੜ ਰੁਪਏ ਅਦਾ ਕੀਤੇ ਗਏ। ਇਸ ਪਲਾਂਟ ਦੀ ਸਮਰਪਣ ਊਰਜਾ ਦੀ ਕੀਮਤ ਵਿੱਤੀ ਸਾਲ 2018-19, ਵਿੱਤੀ ਸਾਲ 2019-20 ਅਤੇ ਵਿੱਤੀ ਸਾਲ 2020-21 ਦੌਰਾਨ ਕ੍ਰਮਵਾਰ 389 ਕਰੋੜ ਰੁਪਏ, 756 ਕਰੋੜ ਅਤੇ 446 ਕਰੋੜ ਰੁਪਏ ਰਹੀ। ‘ਜ਼ਰੂਰ ਚਲਾਉਣ’ ਦੀ ਸਥਿਤੀ ਵਾਲੀ ਨਵਿਆਉਣਯੋਗ ਊਰਜਾ ਦੇ ਪ੍ਰਵੇਸ਼ ਨਾਲ ਬਿਜਲੀ ਦਾ ਸਮਰਪਣ ਵਧਣ ਦੀ ਸੰਭਾਵਨਾ ਹੈ ਅਤੇ ਇਸ ਕਰਕੇ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਬਿਜਲੀ ਦੀ ਕੀਮਤ ਹੋਰ ਵੀ ਵਧ ਜਾਵੇਗੀ।ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਜੀ.ਵੀ.ਕੇ. ਗੋਇੰਦਵਾਰ ਸਾਹਿਬ (2270 ਮੈਗਾਵਾਟ) ਦੇ ਬਿਜਲੀ ਖਰੀਦ ਸਮਝੌਤੇ ਨੂੰ ਰੱਦ ਕਰਨ ਲਈ ਪੀ.ਐਸ.ਪੀ.ਸੀ.ਐਲ. ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਚੁੱਕੀ ਹੈ। ਇਸ ਤੋਂ ਬਾਅਦ ਇਸ ਡਿਫਾਲਟ ਕੰਪਨੀ ਨੂੰ ਸਮਝੌਤਾ ਰੱਦ ਕਰਨ ਦਾ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।

Related posts

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ

punjabusernewssite

ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਧਾਰਾ 120 ਬੀ ਦਾ ਕੇਸ ਦਰਜ ਕੀਤਾ ਜਾਵੇ : ਹਰਸਿਮਰਤ

punjabusernewssite

ਗ੍ਰਹਿ ਮੰਤਰੀ ਰੰਧਾਵਾ ਵਲੋ ਪੁਲਿਸ ਨਾਕੇ ਦੀ ਅਚਨਚੇਤ ਚੈਕਿੰਗ, ਤਿੰਨ ਅਧਿਕਾਰੀ ਮੁਅੱਤਲ

punjabusernewssite