ਚੰਨੀ ਸਰਕਾਰ ਦੇ ਫੈਸਲਿਆਂ ‘ਤੇ ਬਠਿੰਡਾ ਦੇ ਕਾਂਗਰਸੀਆਂ ਨੇ ਵੰਡੇ ਲੱਡੂ

0
55

ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਬਿਜਲੀ ਦਰਾਂ ਵਿਚ ਤਿੰਨ ਰੁਪਏ ਪ੍ਰਤੀ ਯੂਨਿਟ ਰਾਹਤ ਦੇਣ ਅਤੇ ਮੁਲਾਜ਼ਮਾਂ ਨੂੰ ਗਿਆਰਾਂ ਫੀਸਦੀ ਡੀਏ ਦੇਣ ਦੇ ਫੈਸਲਿਆਂ ਦਾ ਸਵਾਗਤ ਕਰਦਿਆਂ ਬਠਿੰਡਾ ’ਚ ਲੱਡੂ ਵੰਡੇ ਗਏ। ਇਸ ਮੌਕੇ ਵਿੱਤ ਮੰਤਰੀ ਪੰਜਾਬ ਦੀ ਟੀਮ ਦੇ ਮੈਂਬਰ ਜੈਜੀਤ ਸਿੰਘ ਜੋਜੋ ਜੌਹਲ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ, ਟਰੱਸਟ ਦੇ ਚੇਅਰਮੈਨ ਕੇ.ਕੇ.ਅਗਰਵਾਲ, ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੂੰਬਾ, ਸੰਦੀਪ ਗੋਇਲ, ਕੋਂਸਲਰ ਬਲਰਾਜ਼ ਪੱਕਾ, ਬਲਜਿੰਦਰ ਠੇਕੇਦਾਰ, ਟਹਿਲ ਸਿੰਘ ਬੁੱਟਰ, ਮਾਸਟਰ ਹਰਮਿੰਦਰ ਸਿੰਘ, ਹਰਵਿੰਦਰ ਸਿੰਘ ਲੱਡੂ, ਸੁਨੀਲ ਬਾਂਸਲ, ਕੰਵਲਜੀਤ ਸਿੰਘ, ਪਰਵਿੰਦਰ ਸਿੰਘ ਸਿੱਧੂ, ਰਾਜੂ ਸਰਾਂ, ਉਮੇਸ਼ ਗੋਗੀ, ਸ਼ਾਮ ਲਾਲ ਜੈਨ,ਰਜਿੰਦਰ ਸਿੰਘ ਸਿੱਧੂ, ਪਵਨ ਮਾਨੀ, ਰਾਮ ਵਿਰਕ, ਮਲਕੀਤ ਸਿੰਘ, ਬੇਅੰਤ ਸਿੰਘ ਰੰਧਾਵਾ, ਕੁਲਦੀਪ ਨੰਬਰਦਾਰ, ਗੁਰਪ੍ਰੀਤ ਬੰਟੀ,ਚਰਨਜੀਤ ਭੋਲਾ, ਗੋਰਾ ਸਿੱਧੂ, ਸੁਖਰਾਜ ਔਲਖ, ਪ੍ਰਦੀਪ ਗੋਲਾ, ਮਿੰਟੂ ਕਪੂਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਬਿਜਲੀ ਦਰਾਂ ਵਿਚ 3 ਰੁਪਏ ਰਾਹਤ ਅਤੇ ਮੁਲਾਜਮਾਂ ਨੂੰ 11 ਫੀਸਦੀ ਡੀਏ ਦੀਵਾਲੀ ਤੋਹਫਾ ਹੈ ਜਿਸ ਨਾਲ ਪੰਜਾਬ ਨੂੰ ਵੱਡੀ ਰਾਹਤ ਅਤੇ ਤਰੱਕੀ ਦੇ ਰਾਹ ਮਿਲਣਗੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਸੋਚ ਕਰਕੇ ਇਸ ਤੋਂ ਪਹਿਲਾਂ ਦੋ ਕਿਲੋਵਾਟ ਦੇ ਬਿਜਲੀ ਖਪਤਕਾਰਾਂ ਨੂੰ ਪਿਛਲੇ ਬਕਾਏ ਮੁਆਫ ਕਰਨ ਦਾ ਇਤਿਹਾਸਕ ਫੈਸਲਾ ਵੱਡੀ ਰਾਹਤ ਦੇ ਚੁੱਕਿਆ ਹੈ ਅਤੇ ਹੁਣ ਇਹ ਦੋ ਵੱਡੇ ਫੈਸਲੇ ਪੰਜਾਬ ਦੀ ਖੁਸ਼ਹਾਲੀ ਲਈ ਮੀਲ ਪੱਥਰ ਸਾਬਤ ਹੋਣਗੇ ਕਿਉਂਕਿ ਇਨ੍ਹਾਂ ਫ਼ੈਸਲਿਆਂ ਨਾਲ ਜਿੱਥੇ ਮੁਲਾਜਮਾਂ ਨੂੰ ਤਾਕਤ ਮਿਲੇਗੀ ਉਥੇ ਹੀ ਪ੍ਰਤੀ ਪਰਿਵਾਰ ਦੋ ਤੋਂ ਪੰਜ ਹਜਾਰ ਰੁਪਏ ਪ੍ਰਤੀ ਬਿਜਲੀ ਬਿੱਲ ਫ਼ਾਇਦਾ ਮਿਲੇਗਾ।

LEAVE A REPLY

Please enter your comment!
Please enter your name here